Friday, August 7
Shadow

News of Punjab

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ, 7 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨੇ ਵੱਖ-ਵੱਖ ਹੜ੍ਹਾਂ ਤੋਂ ਸੰਵੇਦਨਸ਼ੀਲ ਥਾਵਾਂ, ਜਿੱਥੇ ਕੰਮ ਚੱਲ ਰਹੇ ਸਨ ਜਾਂ ਮੁਕੰਮਲ ਹੋ ਚੁੱਕੇ ਸਨ, ਦਾ ਵਿਆਪਕ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਇਸ ਸਬੰਧੀ ਵਿਭਾਗ ਦੀਆਂ ਤਿਆਰੀਆਂ ਦੀ ਡੂੰਘਾਈ ਨਾਲ ਸਮ...
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

News of Punjab
ਚੰਡੀਗੜ੍ਹ, ਜੁਲਾਈ 7: ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਜੰਗਲੀ ਜੀਵ ਵਾਰਡਨ ਸਤਿੰਦਰ ਸਾਗਰ ਤੋਂ ਇਲਾਵਾ ਵਣ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਡਬਲਿਊ ਡਬਲਿਊ ਐਫ - ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ । ਇਸ ਮੀਟਿੰਗ ਵਿੱਚ ਪਿਛਲੇ ਸਾਲ ਦੌਰਾਨ ਰਾਜ ਵਿੱਚ ਆਏ ਹੜ੍ਹਾਂ ਕਾਰਨ ਦਰਿਆਵਾਂ ਵਿੱਚ ਸਿਲਟ/ਰੇਤਾ ਜਮਾਂ ਹੋਣ ਕਾਰਨ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਅਤੇ ਦਰਿਆਵਾਂ ਦੇ ਬੇਹਤਰ ਪ੍ਰਬੰਧਨ ਲਈ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਬਿਆਸ ਦਰਿਆ ਅਤੇ ਰਾਵੀ ਦਰਿਆ ਵਿੱਚ ਵੱਖ-ਵੱਖ ਥਾਵਾਂ ਤੇ ਡੀ-ਸਿਲਟਿੰਗ ਕਰਨ ਦੇ ਮੰਤਵ ਨਾਲ ਪੇਸ਼ ਕੀਤੀਆਂ ਗਈਆਂ 8 ਤਜਵੀਜ਼ਾਂ ਉੱਤੇ ਵਿਚਾਰ ਕੀਤਾ ਗਿਆ ।  ਵਿਚਾਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

News of Punjab
ਚੰਡੀਗੜ੍ਹ, 7 ਜੁਲਾਈ 2026- ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਸ ਵਿਸਤ੍ਰਿਤ ਗੱਲਬਾਤ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਤਨਖ...
ਹਿੰਦੂ ਧਰਮ ਦਾ ਜਿੰਨਾ ਨੁਕਸਾਨ ਅਤੇ ਅਪਮਾਨ ਭਾਜਪਾ ਨੇ ਕੀਤਾ, ਉਨਾ ਬਾਹਰੋਂ ਆਏ ਹਮਲਾਵਰਾਂ ਨੇ ਵੀ ਨਹੀਂ ਕੀਤਾ- ਕੇਜਰੀਵਾਲ

ਹਿੰਦੂ ਧਰਮ ਦਾ ਜਿੰਨਾ ਨੁਕਸਾਨ ਅਤੇ ਅਪਮਾਨ ਭਾਜਪਾ ਨੇ ਕੀਤਾ, ਉਨਾ ਬਾਹਰੋਂ ਆਏ ਹਮਲਾਵਰਾਂ ਨੇ ਵੀ ਨਹੀਂ ਕੀਤਾ- ਕੇਜਰੀਵਾਲ

News of Punjab, Punjab Politics
*ਨਵੀਂ ਦਿੱਲੀ, 06 ਜੁਲਾਈ ਲਖਨਊ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਕਾਫ਼ਲੇ ਦੇ ਅੱਗੇ ਹਨੂੰਮਾਨ ਜੀ ਦੇ ਭੇਸ ਵਿੱਚ ਨੱਚ ਰਹੇ ਵਿਅਕਤੀ ਦੀ ਵਾਇਰਲ ਵੀਡੀਓ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਸੀਨੀਅਰ ਆਗੂਆਂ ਨੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਹਾ ਕਿ ਜਿੰਨਾ ਨੁਕਸਾਨ ਅਤੇ ਅਪਮਾਨ ਭਾਜਪਾ ਦੇ ਲੋਕਾਂ ਨੇ ਹਿੰਦੂ ਧਰਮ ਦਾ ਕੀਤਾ ਹੈ, ਸ਼ਾਇਦ ਭਾਰਤ ਦੇ 5000 ਸਾਲਾਂ ਦੇ ਇਤਿਹਾਸ ਵਿੱਚ ਬਾਹਰੋਂ ਆਉਣ ਵਾਲੇ ਹਮਲਾਵਰਾਂ ਨੇ ਵੀ ਨਹੀਂ ਕੀਤਾ। ਜਿੰਨਾ ਇਨ੍ਹਾਂ ਲੋਕਾਂ ਨੇ ਹਿੰਦੂਆਂ ਨੂੰ ਲੁੱਟਿਆ ਹੈ, ਅੱਜ ਤੱਕ ਕਿਸੇ ਨੇ ਨਹੀਂ ਲੁੱਟਿਆ। ਹਿੰਦੂ ਧਰਮ 'ਤੇ ਭਾਜਪਾ ਦੇ ਲੋਕ ਕਲੰਕ ਹਨ। ਉਨ੍ਹਾਂ ਨੇ ਨਿਤਿਨ ਨਵੀਨ ਨੂੰ ਕਿਹਾ ਕਿ ਤੁਸੀਂ ਇਹ ਕੀ ਕਰ ਰਹੇ ਹੋ। ਕੀ ਤੁਹਾਨੂੰ ਸ਼ਰਮ ਆਉਂਦੀ ਹੈ? ਪੂਰੇ ਹਿੰਦੂ ਸਮਾਜ ਤੋਂ ਮਾਫ਼ੀ ਮੰਗੋ। ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਰੈਲੀ ਵਿੱਚ ਉਨ੍ਹਾਂ ਦੀ ਗੱਡੀ ਦੇ ਅੱਗੇ ਭਗਵਾਨ ਹਨੂੰਮਾਨ ਦੇ ਭੇਸ ਵਿੱਚ ਭਾਜਪਾ ਦਾ ਝੰਡਾ ਲੈ ਕੇ ਨੱਚ ਰਹੇ ਵਿਅਕਤੀ ਦੀ ਅਤੇ ...
ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ

News of Punjab
ਸ੍ਰੀ ਮੁਕਤਸਰ ਸਾਹਿਬ, 06 ਜੁਲਾਈ-           ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਿਧਾਇਕ ਇੱਕ ਤੋਂ ਵੱਧ ਪੈਨਸ਼ਨਾਂ ਦਾ ਲਾਭ ਲੈਂਦੇ ਸਨ, ਪਰ ਮ...
ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

Crime news, News of Punjab
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 167ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 840 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 167ਵੇਂ ਦਿਨ, ਪੁਲਿਸ ਟੀਮਾਂ ਨੇ 564 ਵਿਅਕਤੀਆਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44,666 ਹੋ ਗਈ ਹੈ। ਇਸ ਤੋਂ ਇਲਾਵਾ, 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

Breaking News, News of Punjab
ਚੰਡੀਗੜ੍ਹ, 6 ਜੁਲਾਈ: ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਬੱਚਿਆਂ ਦਾ ਸਕੂਲ ਆਉਣਾ-ਜਾਣਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾ ਸਕੇ। ਮੰਤਰੀ ਨੇ ਚੱਲ ਰਹੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ (ਅਪ੍ਰੈਲ ਅਤੇ ਮਈ) ਦੌਰਾਨ ਹਜ਼ਾਰਾਂ ਸਕੂਲੀ ਬੱਚਿਆਂ ਦੇ ਰੋਜ਼ਾਨਾ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦੋਂ ਕਿ ਨਿਯਮਾਂ ਦੀ ਗੰਭੀਰ ਅਣਦੇਖੀ ਕਰਨ ਵਾਲੀਆਂ 3 ਬੱਸਾਂ ਨੂੰ ਮੌਕੇ 'ਤੇ ਹੀ ਜ਼ਬਤ (ਇੰਪਾਊਂਡ) ਕੀਤਾ ਗਿਆ। ਡਾ. ਬਲਜੀਤ ਕੌਰ ਨੇ ਅੱਗੇ ਦੱਸਿ...
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍...
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

News of Punjab
ਚੰਡੀਗੜ੍ਹ, 06 ਜੁਲਾਈ : ਈ.ਐਨ.ਟੀ. (ਕੰਨ, ਨੱਕ ਅਤੇ ਗਲੇ) ਦੇ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਕੰਨ ਦੇ ਇਨਫੈਕਸ਼ਨ ਕਾਰਨ ਚੰਗੀ ਤਰ੍ਹਾਂ ਨਾ ਸੁਣ ਸਕਣ ਵਾਲਾ ਬੱਚਾ, ਸਾਲਾਂ ਤੋਂ ਨੱਕ ਰਾਹੀਂ ਸਾਹ ਲੈਣ ਵਿੱਚ ਅਸਮਰੱਥ ਵਿਅਕਤੀ ਜਾਂ ਤੰਬਾਕੂ ਦੀ ਵਰਤੋਂ ਕਾਰਨ   ਲੰਬੇ ਸਮੇਂ ਤੱਕ ਮੂੰਹ ਦੇ ਅਲਸਰ ਨੂੰ ਨਜ਼ਰਅੰਦਾਜ਼ ਕਰਨ ਵਾਲਾ ਵਿਅਕਤੀ —ਇਹ ਅਜਿਹੀਆਂ ਆਮ ਸਮੱਸਿਆਵਾਂ ਹਨ ਜਿਨ੍ਹਾਂ ਵਿੱਚ ਮਰੀਜ਼ ਅਕਸਰ ਇਲਾਜ ਕਰਵਾਉਣ ਵਿੱਚ ਦੇਰੀ ਕਰ ਦਿੰਦੇ ਹਨ। ਇਸ ਕਾਰਨ ਆਮ ਜਿਹੀ ਬੀਮਾਰੀ ਵੀ ਗੰਭੀਰ ਰੂਪ ਧਾਰ ਲੈਂਦੀ ਹੈ ਅਤੇ ਫਿਰ ਵੱਡੇ ਆਪਰੇਸ਼ਨ ਦੀ ਲੋੜ ਪੈਂਦੀ ਹੈ। ਈ.ਐਨ.ਟੀ. ਸਬੰਧੀ ਬੀਮਾਰੀਆਂ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਇਨ੍ਹਾਂ ਵਿੱਚ ਲੰਬੇ ਸਮੇਂ ਤੱਕ ਰਹਿਣ ਵਾਲੇ ਇਨਫੈਕਸ਼ਨ, ਸੁਣਨ ਦੀ ਸਮਰੱਥਾ ਵਿੱਚ ਕਮੀ, ਸਾਇਨਸ ਦੀ ਬੀਮਾਰੀ ਤੋਂ ਲੈ ਕੇ ਮੂੰਹ ਅਤੇ ਜੀਭ ਦਾ ਕੈਂਸਰ ਸ਼ਾਮਲ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਬੀਮਾਰੀਆਂ ਦਾ ਪ੍ਰਭਾਵਸ਼ਾਲੀ ਇਲਾਜ ਸੰਭਵ ਹੈ, ਪਰ ਡਾਕਟਰਾਂ ਦਾ ਮੰਨਣਾ ਹੈ ਕਿ ਸਮੇਂ ਸਿਰ ਬੀਮਾਰੀ ਦੀ ਪਛਾਣ ਹੋਣ ਨਾਲ ਸਥਾਈ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ ...
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

News of Punjab
ਸੁਨਾਮ, 06 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਨਗਰ ਕੌਂਸਲ ਸੁਨਾਮ ਵੱਲੋਂ ਪੁਰਾਣੀ ਮੰਡੀ ਨਾਲ ਸਬੰਧਤ ਪਿਛਲੇ 40 ਸਾਲਾਂ ਤੋਂ ਲਟਕਦੇ ਆ ਰਹੇ ਗੰਭੀਰ ਮਸਲੇ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ। ਅੱਜ ਸੁਨਾਮ ਨਗਰ ਕੌਂਸਲ ਦੇ ਹਾਊਸ ਦੀ ਹੋਈ ਪਹਿਲੀ ਸਪੈਸ਼ਲ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਦੀ ਅਗਵਾਈ ਹੇਠ ਹੋਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ ਇਸ ਵਿੱਚ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀਆਂ ਸਰਕਾਰਾਂ ਵੇਲੇ ਬਣੀ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈ ਲਿਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984 ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੀ ਮੰਡੀ ਨੂੰ ਡੀ-ਨੋਟੀਫਾਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਅਤੇ ਸ਼ੋਅਰੂਮਾਂ ਦੇ ਅੱਗੇ ਨਵੀਂ ਉਸਾਰੀ ਕਰਨ ਦੀ ਯੋਜਨਾ ਬਣਾਈ ਗਈ...