Friday, August 7
Shadow

News of Punjab

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

News of Punjab
ਜੈਤੋ, 6 ਜੁਲਾਈ:- ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀਮਤੀ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਸ੍ਰੀ ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਨਰਿੰਦਰਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਨਗਰ ਕੌਂਸਲ ਦੀ ਨਵੀਂ ਟੀਮ, ਹਲਕਾ ਵਿਧਾਇਕ ਸ. ਅਮੋਲਕ ਸਿੰਘ ਅਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਸ. ਮੁੰਡੀਆਂ ਨ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

News of Punjab
ਕੋਟਕਪੂਰਾ, 6 ਜੁਲਾਈ- ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ 'ਮੇਲਾ ਖੂਨਦਾਨੀਆਂ ਦਾ' ਵਿਸ਼ਾਲ ਖੂਨਦਾਨ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ 1875 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਮਨੁੱਖੀ ਸੇਵਾ ਕਾਰਜ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕਿਸੇ ਲੋੜਵੰਦ ਲਈ ਨਵੀਂ ਜ਼ਿੰਦਗੀ ਦਾ ਆਧਾਰ ਬਣ ਸਕਦੀ ਹੈ। ਉਨ੍ਹਾਂ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਕਲੱਬ ਦੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਇਸ ਤੋਂ ਇਲਾਵਾ...
ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

News of Punjab
ਅੰਮ੍ਰਿਤਸਰ, 06 ਜੁਲਾਈ (         ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ। ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ

News of Punjab
ਭਵਾਨੀਗੜ੍ਹ, 05 ਜੁਲਾਈ- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਪੰਚਾਇਤ ਘਰ ਨੂੰ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਭਰਾਜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਵਿੱਚ ਮੁਹੱਈਆ ਕਰਵਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਕੜਾ ਵਿਖੇ ਬਣਾਇਆ ਗਿਆ ਇਹ ਪੰਚਾਇਤ ਘਰ ਪਿੰਡ ਦੀ ਇੱਕ ਵੱਡੀ ਲੋੜ ਸੀ, ਜਿਸ 'ਤੇ ਕਰੀਬ 45 ਲੱਖ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ, "ਇਸ ਨਵੇਂ ਪੰਚਾਇਤ ਘਰ ਦੇ ਬਣਨ ਨਾਲ ਹੁਣ ਪਿੰਡ ਵਾਸੀਆਂ ਨੂੰ ਆਪਣੇ ਸਾਂਝੇ ਇਕੱਠ, ਪੰਚਾਇਤ ਦੀਆਂ ਮੀਟਿੰਗਾਂ ਅਤੇ ਹੋਰ ਪ...
‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

News of Punjab
ਧੂਰੀ, 5 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਹਲਕੇ ਦੇ ਪਿੰਡ ਈਸਾਪੁਰ (ਲੰਡਾ) ਅਤੇ ਰੂੜਗੜ੍ਹ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਸਮਾਂਬੱਧ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਨੇ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧੇ ਸੰਵਾਦ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ...
ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ

ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ

News of Punjab
ਹੁਸ਼ਿਆਰਪੁਰ, 5 ਜੁਲਾਈ : ਸਥਾਨਕ ਨਗਰ ਨਿਗਮ ਦੇ 50 ਵਾਰਡਾਂ ਲਈ ਅੱਜ ਪਈਆਂ ਵੋਟਾਂ ਦੀ ਗਿਣਤੀ ਉਪਰੰਤ 35 ਵਾਰਡਾਂ ਵਿਚ ਆਮ ਆਦਮੀ ਪਾਰਟੀ, 9 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ, 3 ਵਾਰਡਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ 3 ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਪੂਰੇ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜੀ। ਉਨ੍ਹਾਂ ਦੱਸਿਆ ਕਿ ਸਵੇਰੇ 8:00 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4:00 ਵਜੇ ਤੱਕ ਜਾਰੀ ਰਹਿਣ ਪਿੱਛੋਂ ਵੋਟਾਂ ਦੀ ਗਿਣਤੀ ਕਰਵਾਈ ਗਈ। ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਰਜਨੀ ਬਾਲਾ ਕੁੱਲ 887 ਵੋਟ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮੇਸ਼ ਕੁਮਾਰ 765 ਵੋਟਾਂ,  ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀ ਕੌਰ 774 ਵੋਟਾਂ, ਵਾਰਡ ਨੰਬਰ 4 ਤੋਂ ਭਾਜਪਾ ਦੇ ਉਮੀਦਵਾਰ ਜਤਿੰਦਰ ਸਿੰਘ ਸੈਣੀ 815 ਵੋਟਾਂ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਵੀਨ ਸੈਣੀ 13...
ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

News of Punjab
ਸ਼੍ਰੀ ਅਨੰਦਪੁਰ ਸਾਹਿਬ 05 ਜੁਲਾਈ: ਉਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਬਾਬਾ ਬੁੱਢਣ ਸ਼ਾਹ ਨਾਲ ਸੰਬੰਧਤ ਮੋਹਿਤਮਿਮ ਬਾਬਾ ਦਿਲਬਾਗ ਸ਼ਾਹ ਦੇ ਨੌਜਵਾਨ ਸਪੁੱਤਰ ਦਾਨਿਸ਼ ਸ਼ਾਹ ਦੇ ਅਚਾਨਕ ਦੇਹਾਂਤ ਨਾਲ ਪੂਰੇ ਇਲਾਕੇ ਵਿੱਚ ਗਹਿਰਾ ਦੁੱਖ ਛਾ ਗਿਆ ਹੈ। ਦਾਨਿਸ਼ ਸ਼ਾਹ ਦੇ ਸਵਰਗਵਾਸ ਦੀ ਖ਼ਬਰ ਮਿਲਦਿਆਂ ਹੀ ਧਾਰਮਿਕ ਅਤੇ ਸਮਾਜਿਕ ਵਰਗਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਸੰਗਤ ਵਿੱਚ ਵੀ ਗਮਗੀਨ ਮਾਹੌਲ ਬਣ ਗਿਆ ਹੈ।     ਇਸ ਦੁਖਦਾਈ ਘੜੀ ਵਿੱਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਪਿੰਡ ਮਾਂਗੇਵਾਲ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਰੱਬ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਨੂੰ ਇਹ ਵੱਡਾ ਦੁੱਖ ਸਹਿਣ ਦੀ ਤਾਕਤ ਦੇਵੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਮੌਤ ਸਿਰਫ ਪਰਿਵਾਰ ਹੀ ਨਹੀਂ, ਸਗੋਂ ਸਮਾਜ ਲਈ ਵੀ ਵੱਡਾ ਨੁਕਸਾ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

News of Punjab
ਅੰਮ੍ਰਿਤਸਰ, 5 ਜੁਲਾਈ: ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆ...
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

News of Punjab
ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ। ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ...
ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ

News of Punjab
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਆਤਮਨਿਰਭਰਤਾ ਨੂੰ ਬੜ੍ਹਾਵਾ ਦੇਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪਹਿਲ ਤਹਿਤ ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰੋਜੈਕਟ ਉਸ਼ਾ ਸਾਂਗਵਾਨ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਸੋਨਾਲੀਕਾ ਗਰੁੱਪ ਦੇ ਸੰਸਥਾਪਕ ਡਾ. ਲਕਸ਼ਮਣ ਦਾਸ ਮਿੱਤਲ ਦੀ ਪੁੱਤਰੀ ਹੈ ਅਤੇ ਭਾਰਤੀਆ ਜੀਵਨ ਬੀਮਾ ਨਿਗਮ ਦੇ ਇਤਿਹਾਸ ਵਿਚ ਪਹਿਲੀ ਮਹਿਲਾ ਪ੍ਰਬੰਧ ਨਿਰਦੇਸ਼ਕ ਰਹਿਣ ਦਾ ਗੌਰਵ ਪ੍ਰਾਪਤ ਕਰ ਚੁੱਕੀ ਹੈ।           ਉਸ਼ਾ ਸਾਂਗਵਾਨ ਦੇਸ਼ ਦੀ ਮੋਹਰੀ ਮਹਿਲਾ ਕਾਰੋਬਾਰੀ ਹੱਸਤੀਆਂ ਵਿਚ ਸ਼ਾਮਲ ਹੈ। ਉਨ੍ਹਾਂ ਦਾ ਨਾਮ ਵਿਸ਼ਵ ਪ੍ਰਸਿੱਧ ਫੋਬਰਸ ਦੀ ਏਸ਼ੀਆ ਦੀ 50 ਸਭ ਤੋਂ ਪ੍ਰਭਾਵਸ਼ਾਲੀ ਮਹਿਲਾਵਾਂ ਦੀ ਸੂਚੀ ਵਿਚ ਸ਼ਾਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਇਹ ਨੀਤੀ ਆਯੋਗ ਦੇ ਮਹ...