Friday, August 7
Shadow

News of Punjab

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

News of Punjab
ਚੰਡੀਗੜ੍ਹ/ਮਾਨਸਾ, 1 ਜੁਲਾਈ: ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ  ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਆਂਗਨਵਾੜੀ ਕੇਂਦਰਾਂ, ਰਾਸ਼ਨ ਡਿਪੂਆਂ ਅਤੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿੱਡ-ਡੇ-ਮੀਲ ਦੀ ਮੌਜੂਦਾ ਸਥਿਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਸਕੀਮਾਂ ਦੇ ਤਸੱਲੀਬਖ਼ਸ਼ ਨਤੀਜਿਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ 70 ਹਜ਼ਾਰ ਰਾਸ਼ਨ ਕਿੱਟਾਂ ਵਿੱਚੋਂ 93 ਫ਼ੀਸਦੀ ਕਿੱਟਾਂ, ਲਾਭਪਾਤਰੀਆਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਖੰਡ, ਦਾ...
ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

News of Punjab
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ  ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼...
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

News of Punjab
ਕੋਟਕਪੂਰਾ, 30 ਜੂਨ:ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਅਮੀਰ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਯਾਤਰਾ ਦੌਰਾਨ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਗੁਰੂ ਘਰਾਂ ਤੋਂ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਲੈ ਕੇ ਵਾਪਸ ...
ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ  ਦੀ ਸਰਕਾਰ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ 'ਤੇ ਮੈਸੇਜ ਆਉਣੇ ਸ਼ੁਰੂ ਹੋ ਜਾਣਗੇ, ਕਿਉਂਕਿ ਤਿੰਨ ਮਹੀਨਿਆਂ ਦੀ 'ਸਤਿਕਾਰ ਰਾਸ਼ੀ' ਇੱਕੋ ਕਿਸ਼ਤ ਵਜੋਂ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਕੀਤੇ ਜਾ ਰਹੇ ਹਨ।ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਮਾਣ-ਸਨਮਾਨ ਅਤੇ ਵਿੱਤੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਬੁਖਲਾਏ ਵਿਰੋਧੀ ਸੂਬੇ ਦੀ ਤਰੱਕੀ ਵਿੱਚ ਰੋੜਾ ਅਟਕਾਉਣ ਦੀਆਂ ਸਾ...
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਬਠਿੰਡਾ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ।ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਵ...
ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾਇਆ : ਬ੍ਰਮ ਸ਼ੰਕਰ ਜਿੰਪਾ

ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾਇਆ : ਬ੍ਰਮ ਸ਼ੰਕਰ ਜਿੰਪਾ

News of Punjab
ਹੁਸ਼ਿਆਰਪੁਰ, 30 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 03 ਤੋਂ ਪਾਰਟੀ ਦੀ ਉਮੀਦਵਾਰ ਰਜਨੀ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ  ਮੁੜ ਸਰਕਾਰ ਬਨਣਾ ਤੈਅ ਹੈ ਕਿਉਂਕਿ ਲੋਕ ਇੱਕ ਵਾਰ ਫੇਰ ਆਪ ਨੂੰ ਲਿਆਉਣ ਦਾ ਮਨ ਬਣਾ ਬੈਠੇ ਹਨ। ਭਾਰੀ ਗਿਣਤੀ ਵਿਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਾਰਡ ਵਾਸੀਆਂ ਸਮੇਤ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਨੀ ਕੋਰ ਦੇ ਹੱਕ ‘ਚ ਪ੍ਰਚਾਰ ਕਰਦਿਆਂ ਕਿਹਾ ਆਪ ਦੀਆਂ ਲੋਕ ਪੱਖੀ ਨੀਤੀਆਂ ਅਤੇ ਸ਼ਾਨਦਾਰ ਵਿਕਾਸ ਕਾਰਜਾਂ ਨੇ ਲੋਕਾਂ ਦਾ ਮਨ ਜਿੱਤ ਲਿਆ ਹੈ ਜਿਸ ਕਰਕੇ ਉਹ ਇੱਕ ਵਾਰ ਫੇਰ ਸੂਬੇ ਦੀ ਵਾਗਡੋਰ ਆਪ ਦੇ ਹੱਥ ਦੇਣਾ ਚਾਹੁੰਦੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਇਤਿਹਾਸਿਕ ਵਿਕਾਸ ਕੰਮ ਹੋਏ ਹਨ ਜਿਨ੍ਹਾਂ ਨੇ ਵਿਰੋਧੀਆਂ ਪਾਰਟੀਆਂ ਨੂੰ ਹਾਸ਼ੀਏ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾ...
ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਦਿੱਤਾ ਜ਼ੋਰ

News of Punjab
ਚੰਡੀਗੜ੍ਹ/ਬਠਿੰਡਾ, ਜੂਨ 30: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 'ਪੋਸ਼ਣ ਗਾਰਡਨ' ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।     ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ 'ਪੋਸ਼ਣ ਗਾਰਡਨ' ਲਗਾਏ ਜਾਣ। ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਬੂਟੇ ਅਤੇ ਔਸ਼ਧੀ ਪੌਦੇ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਮਿੱਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲੇਗੀ ਅਤੇ ਉਹ ਖੇਤੀ ਤੇ ਕੁਦਰਤ ਨਾਲ ਵੀ ਜੁੜਨਗੇ।        ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ...
ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ; 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ; 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

News of Punjab
ਚੰਡੀਗੜ੍ਹ, 30 ਜੂਨ: ਕੇਂਦਰੀ ਸਿੱਖਿਆ ਮੰਤਰਾਲੇ ਨੇ 'ਨੈਸ਼ਨਲ ਐਵਾਰਡ ਫਾਰ ਟੀਚਰਜ਼ 2026' (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ ਜਿਨ੍ਹਾਂ ਨੇ ਸਕੂਲ ਸਿੱਖਿਆ ਰਾਹੀਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਿੱਚ ਬੇਮਿਸਾਲ ਉੱਤਮਤਾ, ਨਵੀਨਤਾ (ਇਨੋਵੇਸ਼ਨ) ਅਤੇ ਅਟੁੱਟ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਚਾਹਵਾਨ ਅਧਿਆਪਕ ਇਸ ਐਵਾਰਡ ਲਈ http://nationalawardstoteachers.education.gov.in ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਿਸ ਲਈ ਸਾਰੇ ਰੈਗੂਲਰ ਅਧਿਆਪਕ, ਸਕੂਲ ਮੁਖੀ/ਇੰਚਾਰਜ ਯੋਗ ਹਨ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਜੁਲਾਈ, 2026 ਹੈ। 10 ਜੁਲਾਈ ਤੋਂ ਬਾਅਦ, ਜ਼ਿਲ੍ਹਾ ਚੋਣ ਕਮੇਟੀ ਉਮੀਦਵਾਰਾਂ ਦੀ ਸਕ੍ਰੀਨਿੰਗ ਕਰੇਗੀ। ਇਸ ਤੋਂ ਬਾਅਦ ਰਾਜ ਚੋਣ ਕਮੇਟੀ ਸ਼ਾਰਟਲ...
ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 30 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 674 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 161ਵੇਂ ਦਿਨ ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 42,160 ਹੋ ਗਈਆਂ। ਇਸ ਤੋਂ ਇਲਾਵਾ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...