Saturday, August 8
Shadow

News of Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

News of Punjab
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ...
ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

News of Punjab
ਚੰਡੀਗੜ੍ਹ, 5 ਅਗਸਤ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਲਗਭਗ 5,000 ਕਰੋੜ ਦੇ ਕੰਮ ਸ਼ੁਰੂ ਕਰਕੇ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਕਰਨ ਲਈ ਇਕ ਵਿਆਪਕ ਮੁਹਿੰਮ ਵਿੱਢੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਹ ਰਾਸ਼ੀ ਬਿਜਲੀ ਵੰਡ ਨੈੱਟਵਰਕ ਨੂੰ ਅਪਗ੍ਰੇਡ ਕਰਨ ਲਈ ਸੁਚੱਜੇ ਢੰਗ ਨਾਲ ਵਰਤੀ ਜਾ ਰਹੀ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਖਪਤਕਾਰਾਂ ਨੂੰ ਭਰੋਸੇਯੋਗ, ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਵੀ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਬਿਜਲੀ ਵੰਡ ਨੈੱਟਵਰਕ ਸਬੰਧੀ ਪ੍ਰਮੁੱਖ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨੈੱਟਵਰਕ ਦੀ ਭਰੋਸੇਯੋਗਤਾ ਵਿੱਚ ਸੁਧਾਰ ਅਤੇ ਮੌਜੂਦਾ ਸਿਸਟਮ 'ਤੇ ਓਵਰਲੋਡਿੰਗ ਨੂੰ ਘਟਾਉਣ ਲਈ 1,29...
ਬਟਾਲਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ (4.0) ਤਹਿਤ 346 ਦੋਸ਼ੀਆਂ ਨੂੰ ਕੀਤਾ ਕਾਬੂ

ਬਟਾਲਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ (4.0) ਤਹਿਤ 346 ਦੋਸ਼ੀਆਂ ਨੂੰ ਕੀਤਾ ਕਾਬੂ

Crime news, News of Punjab
ਬਟਾਲਾ, 4 ਅਗਸਤ  ( ) ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵੀਜ਼ਨ ਹੇਠ ਅੱਜ ਦੂਜੇ ਦਿਨ ਅਪਰੇਸ਼ਨ ਪ੍ਰਹਾਰ (4.0) ਤਹਿਤ ਬਟਾਲਾ ਪੁਲਿਸ ਵੱਲੋਂ ਗੈਂਗਸਟਰਵਾਦ, ਨਸ਼ਾ-ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਦੌਰਾਨ ਜਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜਮਾਂ, ਗੈਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਸਾਥੀਆਂ ਅਤੇ ਉਹਨਾਂ ਦੇ ਟਿਕਾਣਿਆਂ 'ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਹਨਾਂ ਇਲਾਕਿਆਂ ਦੀ ਸਰਚ ਕੀਤੀ ਗਈ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਕੁੱਲ 346 ਦੋਸ਼ੀ ਗ੍ਰਿਫਤਾਰ ਕੀਤੇ ਗਏ, ਹੀਨੀਅਸ ਕ੍ਰਾਈਮ ਦੇ 24 ਦੋਸ਼ੀ ਗ੍ਰਿਫਤਾਰ, ਪੀ.ਓ ਗ੍ਰਿਫਤਾਰ ...
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

News of Punjab
ਚੰਡੀਗੜ੍ਹ, 4 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 196ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 516 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 56,455 ਹੋ ਗਈਆਂ। ਇਸ ਤੋਂ ਇਲਾਵਾ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

News of Punjab
ਹੁਸ਼ਿਆਰਪੁਰ, 4 ਅਗਸਤ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਵਿੱਚ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਨਵੇਂ ਸਕੂਲ ਬੈਗ ਸੌਂਪਦਿਆਂ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਜਾ ...
ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

News of Punjab
ਚੰਡੀਗੜ੍ਹ, 4 ਅਗਸਤ: ਪੰਜਾਬ ਦੇ ਜੇਲ੍ਹਾਂ, ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 (20 ਫ਼ੀਸਦੀ ਈਥਾਨੋਲ ਮਿਸ਼ਰਿਤ) ਪੈਟਰੋਲ ਸਬੰਧੀ ਮਤੇ ਦਾ ਜ਼ੋਰਦਾਰ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਈਥਾਨੋਲ ਮਿਸ਼ਰਣ ਦੀ ਨੀਤੀ ਦਾ ਵਿਰੋਧ ਨਹੀਂ ਕਰਦੀ, ਸਗੋਂ ਇਸ ਨੂੰ ਪੜਾਅਵਾਰ ਢੰਗ ਨਾਲ ਲਾਗੂ ਕਰਨ, ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਲੋਕਾਂ ਨੂੰ ਆਪਣੀ ਲੋੜ ਅਨੁਸਾਰ ਇੰਧਨ ਦੀ ਚੋਣ ਦਾ ਵਿਕਲਪ ਦੇਣ ਦੀ ਹਮਾਇਤੀ ਹੈ। ਮਤੇ ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੀ ਰਾਸ਼ਟਰੀ ਬਾਇਓ ਫਿਊਲ ਨੀਤੀ ਅਨੁਸਾਰ ਸਾਲ 2030 ਤੱਕ ਈਥਾਨੋਲ ਮਿਸ਼ਰਣ ਨੂੰ ਪੜਾਅਵਾਰ ਢੰਗ ਨਾਲ 20 ਫ਼ੀਸਦੀ ਤੱਕ ਲਿਜਾਣ ਦੀ ਯੋਜਨਾ ਸੀ। ਪਰੰਤੂ ਇਸ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਲਾਗੂ ਕਰਨ ਦੇ ਫ਼ੈਸਲੇ ਨੇ ਦੇਸ਼ ਭਰ ਦੇ ਕਰੋੜਾਂ ਵਾਹਨ ਮਾਲਕਾਂ ਵਿੱਚ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਤਬਦੀਲੀ ਨੂੰ ਲਾਗੂ ਕਰਨ ਤੋਂ ਪਹਿਲਾਂ ਲੋੜੀਂਦੀ ਤਕਨੀਕੀ ਤਿਆਰੀ, ਵਾਹਨਾਂ ਦੀ ਅਨੁ...
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

News of Punjab
ਚੰਡੀਗੜ੍ਹ; 4 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਿਆਪਕ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਵੱਲੋਂ ਖਪਤਕਾਰਾਂ, ਵਾਹਨ ਮਾਲਕਾਂ ਅਤੇ ਸੂਬੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਬਿਨਾਂ ਈ-20 ਪੈਟਰੋਲ ਦੀ ਦੇਸ਼ ਵਿਆਪੀ ਲਾਜ਼ਮੀ ਸਪਲਾਈ ਅਤੇ ਲਾਗੂ ਕਰਨ ਦੇ ਫੈਸਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ। ਇਸ ਉਪਰੰਤ ਪੰਜਾਬ ਵਿਧਾਨ ਸਭਾ ਨੇ ਇਸ ਮਤੇ ਨੂੰ ਪਾਸ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਨ੍ਹਾਂ ਵਾਹਨਾਂ ਜੋ ਅਸਲ ਵਿੱਚ ਈ-20 ਦੇ ਹਿਸਾਬ ਨਾਲ ਡਿਜ਼ਾਈਨ ਜਾਂ ਪ੍ਰਮਾਣਿਤ ਨਹੀਂ ਹਨ, ਦੀ ਅਨੁਕੂਲਤਾ ਦੇ ਨਾਲ-ਨਾਲ ਖਪਤਕਾਰ ਸੁਰੱਖਿਆ ਅਤੇ ਹੋਰ ਸਬੰਧਤ ਸਾਰੀਆਂ ਚਿੰਤਾਵਾਂ ਦਾ ਵਿਆਪਕ ਤੌਰ 'ਤੇ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਅਜਿਹੇ ਵਾਹਨਾਂ ਲਈ ਈ-20 ਪੈਟਰੋਲ ਦੀ ਲਾਜ਼ਮੀ ਵਰਤੋਂ ‘ਤੇ ਰੋਕ ਲਗਾਈ ਜਾਵੇ। ਮਤੇ ਵਿੱਚ ਇਹ ਪ੍ਰਵਾਨ ਕੀਤਾ ਗਿਆ ਕਿ ਕੱਚੇ ਤੇਲ 'ਤੇ ਨਿਰਭਰਤਾ ਘਟਾਉਣਾ, ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨਾ ਅਤੇ ਵਾਤਾਵਰਣ-ਪੱਖੀ ਬਾਲਣ ਨੂੰ ਉਤਸ਼ਾਹਿਤ ਕਰਨਾ ਮਹੱਤਵਪੂਰਨ ਕੌਮੀ ਉਦੇਸ਼ ਹਨ। ਹਾਲਾਂਕਿ, ...
ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ  ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਅਬੋਹਰ ਅਤੇ ਬੱਲੂਆਣਾ  ਖੇਤਰਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ, 4 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਅਧੀਨ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਵਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਨੈੱਟਵਰਕ ਦੀ ਸਮਰੱਥਾ ਅਨੁਸਾਰ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਵਿੱਚ ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਜਬਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਘਾਟ ਹੋਣ ਦਾ ਦਾਅਵਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਝੋਨੇ ਦੇ ਸੀਜ਼ਨ ਦੌਰਾਨ ਲਏ ਗਏ ਟੇਲ-ਗੇਜ ਦੇ ਅੰਕੜਿਆਂ ਤੋਂ ਹੁੰਦੀ ਹੈ ਕਿਉਂਕਿ ਟੇਲਾਂ ਲਗਭਗ ਪੂਰੀ ਪ੍ਰਵਾਨਿਤ ਡਿਸਚਾਰਜ 'ਤੇ ਚਲ ਰਹੀਆਂ ਹਨ। ਸ੍ਰੀ ਗੋਇਲ ਨੇ ਦੱਸਿਆ ਕਿ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਬਾਹਿਆਂ ਨੂੰ ਸਰਹਿੰਦ ਫੀਡਰ ਰਾਹੀਂ ਪਾਣੀ ਮਿਲਦਾ ਹੈ, ਜਦਕਿ ਸਰਹਿੰਦ ਫੀਡਰ ਨੂੰ ਫਿਰੋਜ਼ਪੁਰ ਫੀਡਰ ਤੋਂ ਪਾਣੀ ਦੀ ਸਪਲਾਈ ਹੁੰਦੀ ਹੈ। ਉਨ੍ਹਾਂ ਕਿਹਾ...
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 4 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਵਾਲੇ ਦੋ ਸਰਹੱਦ ਪਾਰਲੇ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ ਚਾਰ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 9 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਪੈਟਰੋਲ ਬੰਬ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਕੁਮਾਰ (19) ਅਤੇ ਅਨਮੋਲ ਸਿੰਘ ਉਰਫ਼ ਸਾਹਿਲ (20) ਦੋਵੇਂ ਵਾਸੀ ਪੱਟੀ (ਤਰਨ ਤਾਰਨ); ਹਰਮਨ ਸਿੰਘ ਉਰਫ਼ ਹੰਮੂ (24) ਅਤੇ ਸੁਖਦੇਵ ਸਿੰਘ (30) ਦੋਵੇਂ ਵਾਸੀ ਪਿੰਡ ਝੰਜੋਟੀ (ਅੰਮ੍ਰਿਤਸਰ); ਸੁਖਮਨ ਸਿੰਘ (19) ਵਾਸੀ ਪਿੰਡ ਜੋਥ (ਅੰਮ੍ਰਿਤਸਰ) ਵਜੋਂ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਵਿੱਚ ਚਾਰ ਨਾਬਾਲਗ ਵੀ ਸ਼ਾਮਲ ਹੈ। ਪਿਸ...
ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

News of Punjab
ਫ਼ਿਰੋਜ਼ਪੁਰ, 03 ਅਗਸਤ: ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ 2026 ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫ਼ਾਈ, ਸਨਮਾਨ ਚਿੰਨ੍ਹ, ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧ...