Friday, August 7
Shadow

News of Punjab

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ

local news, News of Punjab
ਬਟਾਲਾ, 25 ਜੂਨ  (    ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਹੈ ਅਤੇ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab, Punjab Politics
ਬਠਿੰਡਾ; 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ। ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਬਣਾਇਆ ਹੈ, ਉੱਥੇ ਦੂਜੇ ਪਾਸੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇ...
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ

News of Punjab, Punjab Politics
ਅੰਮ੍ਰਿਤਸਰ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ 'ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ 'ਆਪ' ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿ...
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

News of Punjab, Punjab Politics
ਚੰਡੀਗੜ੍ਹ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣਾ ਹੀ ਆਪਣਾ ਇੱਕੋ-ਇੱਕ ਏਜੰਡਾ ਬਣਾ ਲਿਆ ਹੈ ਕਿਉਂਕਿ ਉਹ ਵਿਕਾਸ, ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਸਰਕਾਰ ਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਹਨ। ਬਲਤੇਜ ਪੰਨੂ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸਫਲਤਾ ਨੇ ਵਿਰੋਧੀ ਧਿਰ ਨੂੰ ਬੇਚੈਨ ਕਰ ਦਿੱਤਾ ਹੈ, ਜਿਸ ਕਾਰਨ ਉਹ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨਾਲੋਂ ਵੱਧ ਵਾਅਦੇ ਪੂਰੇ ਕੀਤੇ ਹਨ, ਉੱਥੇ ਹੀ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਸਿਰਫ਼ ਕੂੜ...
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

News of Punjab
ਚੰਡੀਗੜ੍ਹ, 24 ਜੂਨ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੀ 142ਵੀਂ ਮੀਟਿੰਗ  ਚੇਅਰਮੈਨ ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ  ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪੱਛੜ੍ਹੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕੰਮਜੋਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ(ਸਿੱਖਾਂ, ਮੁਸਲਮਾਨ, ਬੋਧੀ, ਪਾਰਸੀ) ਲਈ ਚਲਾਈ ਜਾ ਰਹੀ ਐਨ.ਐਮ.ਡੀ. ਸਕੀਮ ਅਧੀਨ ਲਾਭਪਾਤਰੀਆਂ ਦੀ ਸਾਲਾਨਾਂ ਪਰਿਵਾਰਕ ਆਮਦਨ ਨੂੰ ਕਰੈਡਿਟ ਲਾਈਨ-1 ਅਧੀਨ...
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ  ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ  ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ, 24 ਜੂਨ: ਪੰਜਾਬ ਰਾਜ ਵਿੱਚ ਭਲਕ  ਤੋਂ (25 ਜੂਨ 2026 ) ਤੋਂ  ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰੋ-ਘਰ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋ ਜਾਵੇਗਾ। ਘਰੋ-ਘਰ ਗਣਨਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗਣਨਾ ਦੇ ਪਹਿਲੇ ਪੜਾਅ ਦੌਰਾਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮਾਂ ਦੀ ਵੰਡ ਕੀਤੀ ਜਾਵੇਗੀ ਅਤੇ ਬੀ.ਐਲ.ਓਜ਼ ਵੱਲੋਂ ਇਹ ਫਾਰਮ ਭਰਨ ਵਿੱਚ ਵੋਟਰਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਇਨ੍ਹਾਂ ਫਾਰਮਾਂ ਨੂੰ ਘਰੋ-ਘਰੀ ਜਾ ਕੇ ਵਾਪਸ ਇਕੱਤਰ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘਰੋ-ਘਰੀ ਗਣਨਾ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜੇਕਰ ਬੀ.ਐਲ.ਓ. ਨੂੰ ਕੋਈ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਉਸ ਫਾਰਮ ਦੀ ਪ੍ਰਾਪਤੀ ਲਈ ਉਹ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਆਪਣੇ ਦੌਰੇ ਸਬੰਧੀ ਘਰ ਦੇ ਦਰਵਾਜ਼ੇ ਤੇ ਸਟਿੱਕਰ ਚਿਪਕਾ ਕੇ ਜਾਣਕਾਰੀ ਦਰਜ ਕਰੇਗਾ। ਉਨ੍ਹਾਂ ਦੱਸ...
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

News of Punjab
ਚੰਡੀਗੜ੍ਹ/ਐਸ.ਏ.ਐਸ. ਨਗਰ(ਮੋਹਾਲੀ), 24 ਜੂਨ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੱਜ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ। ਇਸ ਮਿਲਣੀ ਵਿੱਚ ਐਸ.ਏ.ਐਸ. ਨਗਰ (ਮੋਹਾਲੀ), ਰੂਪਨਗਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕ...
ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

News of Punjab
**ਚੰਡੀਗੜ੍ਹ, 24 ਜੂਨ:** ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ **‘ਹੁਨਰ ਵਿਕਾਸ ਪ੍ਰੋਗਰਾਮ’** ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗਰਾਮ ਦੀ ਅਧਿਕਾਰਤ ਸ਼ੁਰੂਆਤ ਅੱਜ ‘ਆਬਾਜ਼ਰਵੇਸ਼ਨ ਹੋਮ ਫਾਰ ਬੁਆਇਇਜ਼, ਫ਼ਰੀਦਕੋਟ’ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਇਹ ਮੋਹਰੀ ਉਪਰਾਲਾ ਸੰਸਥਾਗਤ ਦੇਖਭਾਲ ਅਧੀਨ ਰਹਿ ਰਹੇ ਬੱਚਿਆਂ ਨੂੰ ਸੁਤੰਤਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ...
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

News of Punjab
ਚੰਡੀਗੜ੍ਹ; 23 ਜੂਨ 2026: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (NA) ਮੀਟਿੰਗਾਂ ਚਲਾਈਆਂ ਜਾ ਰਹੀਆਂ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (LMHP) ਫੈਲੋਜ਼ ਦੇ ਸਹਿਯੋਗ ਨਾਲ, ਨਾਰਕੋਟਿਕਸ ਐਨੋਨੀਮਸ ਆਪਣੀ ਹਸਪਤਾਲ ਅਤੇ ਇੰਸਟੀਟਿਊਸ਼ਨ (H&I) ਮੀਟਿੰਗਾਂ ਰਾਹੀਂ ਸਰਕਾਰੀ ਡੀ-ਐਡਿਕਸ਼ਨ ਅਤੇ ਰਿਹੈਬਿਲੀਟੇਸ਼ਨ ਸੈਂਟਰਾਂ ਵਿੱਚ ਨਿਯਮਿਤ ਜਾਗਰੂਕਤਾ ਅਤੇ ਰਿਕਵਰੀ ਸੈਸ਼ਨ ਆਯੋਜਿਤ ਕਰ ਰਿਹਾ ਹੈ। ਇਹ ਉਪਰਾਲਾ ਇਸ ਵੇਲੇ ਮੁਕਤਸਰ, ਲੁਧਿਆਣਾ, ਰੂਪਨਗਰ, ਮਾਨਸਾ ਅਤੇ ਹੋਰ ਨੌਂ ਜ਼ਿਲ੍ਹਿਆਂ ਵਿਚ ਚੱਲ ਰਿਹਾ ਹੈ। ਇਸ ਪ੍ਰੋਗਰਾਮ ਤਹਿਤ, ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਰਿਕਵਰੀ ਕਰ ਰਹੇ ਵਿਅਕਤੀਆਂ ਨੂੰ ਇੱਕ ਅਜਿਹਾ ਵਾਤਾਵਰਣ ਮੁਹੱਈਆ ਕਰਵਾਉਂਦੀਆਂ ਹਨ ਜਿੱਥੇ ਉਹ ਬਿਨ੍ਹਾਂ ਕਿਸੇ ਆਲੋਚਨਾ ਦੇ ਡਰ ਤੋਂ ਆਪਣੇ ਤਜ਼ਰਬਿਆਂ, ਸੰਘਰਸ਼ਾਂ ਅਤੇ ਉਪਲੱਬਧੀਆਂ ਸਾਂਝੀਆਂ ਕਰ ਸਕਦੇ ਹਨ। ਇਸ ਨ...
ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ, 23 ਜੂਨ: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟ...