Friday, August 7
Shadow

News of Punjab

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

Crime news, News of Punjab
ਚੰਡੀਗੜ੍ਹ 23 ਜੂਨ :ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ- ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ, 218 ਮੈਗਜ਼ੀਨਾਂ ਸਮੇਤ 2009 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਨੌਜਵਾਨਾਂ ਨੂੰ ਵੱਡੇ ਲਾਲਚ ਦੇ ਕੇ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਪ੍ਰੇਰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮਾਤਰਾ ਵਿੱਚ ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

News of Punjab
ਦੀਨਾਨਗਰ/ਗੁਰਦਾਸਪੁਰ, 23 ਜੂਨ (   )  ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਕਾਰਗਰ ਸਫਲ ਯਤਨ ਕੀਤੇ ਗਏ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਗਰਾਊਂਡ ਪੱਧਰ 'ਤੇ ਨਸ਼ਿਆ ਖਿਲਾਫ ਸਫਲਤਾਪੂਰਵਕ ਕੰਮ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ ਨੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਵਿੱਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸ਼੍ਰੀ ਅਦਿੱਤਿਆ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ ਰੋਹਿਤ ਸਿਆਲ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਆਰ.ਟੀ.ਏ. ਜੋਬਨਜੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ-1 ਡਾ. ਅਰਸ਼ਦੀਪ ਸਿੰਘ, ਜ਼ਿਲ੍...
ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ: ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ: ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

News of Punjab
ਚੰਡੀਗੜ੍ਹ/ਮੋਗਾ, 23 ਜੂਨ: ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ। ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ । ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ...
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 23 ਜੂਨ: "ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।" ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਕੀਤਾ। ਵਿਭਾਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ-2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਪਹਿਲ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਸਾਫ਼ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ 2026-27 ਦੌ...
ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

Crime news, News of Punjab
ਚੰਡੀਗੜ੍ਹ, 23 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ...
ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

News of Punjab
ਚੰਡੀਗੜ੍ਹ, 23 ਜੂਨ: ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ। ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ 'ਜੀਵਿਤ ਮਿੱਟੀ ਮਿਸ਼ਨ' ਅਤੇ 'ਧਰਤੀ ਦੀਆਂ ਧੀਆਂ' ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ...
ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ

News of Punjab
ਨਵੀਂ ਦਿੱਲੀ / 22 ਜੂਨ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਇੱਕੋ ਕਿਸ਼ਤ ਵਿੱਚ ਟਰਾਂਸਫਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵਧਾਈ ਦਿੰਦਿਆਂ 'ਆਪ' ਮੁਖੀ ਨੇ ਇਸ ਸਕੀਮ ਦੀ ਸ਼ਲਾਘਾ ਕੀਤੀ, ਜੋ ਔਰਤਾਂ ਨੂੰ ₹1,000 ਪ੍ਰਤੀ ਮਹੀਨਾ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਪ੍ਰਦਾਨ ਕਰਦੀ ਹੈ, ਅਤੇ ਇਸ ਨੂੰ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਦੱਸਿਆ। ਇਸ ਪਹਿਲਕਦਮੀ ਤਹਿਤ ਭਗਵੰਤ ਮਾਨ ਸਰਕਾਰ 1 ਜੁਲਾਈ ਨੂੰ ਸਾਰੀਆਂ ਯੋਗ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ ਇੱਕਠੀ ਟਰਾਂਸਫਰ ਕਰੇਗੀ। 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'X' 'ਤੇ ਲਿਖਿਆ, "1 ਜੁਲਾਈ ਨੂੰ ਔਰਤਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਇੱਕਠਾ ਮਿਲੇਗਾ। ਔਰਤਾਂ ਨੂੰ ₹3,000 ਮਿਲਣਗੇ, ਜਦੋਂ ਕਿ ਐਸਸੀ ਸ਼੍ਰੇਣੀਆ...
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

News of Punjab, Punjab Politics
ਚੰਡੀਗੜ੍ਹ, 22 ਜੂਨ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਆਖਰੀ ਗਾਰੰਟੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਜੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 1 ਜੁਲਾਈ ਤੋਂ ਇਸ ਯੋਜਨਾ ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਇਸ ਯੋਜਨਾ ਦੇ ਅੰਤਰਗਤ ਹਰ ਔਰਤ ਦੇ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ, ਯਾਨੀ 3,000 ਰੁਪਏ ਟਰਾਂਸਫਰ ਕੀਤੇ ਜਾਣਗੇ। ਉੱਥੇ ਹੀ, ਐਸਸੀ ਵਰਗ ਦੀਆਂ ਸਾਡੀਆਂ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ 4,500 ਰੁਪਏ ਪ੍ਰਤੀ ਔਰਤ ਦੇ ਹਿਸਾਬ ਨਾਲ ਰਾਸ਼ੀ ਭੇਜੀ ਜਾਵੇਗੀ। ਇਹ ਪ੍ਰਕਿਰਿਆ 1 ਜੁਲਾਈ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਹੋ ਜਾਵੇਗੀ। ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀ...
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮਾਂ ਵਿੱਚ ਸ਼ਰਧਾਲੂਆਂ ਨਾਲ ਹੋਣਗੇ ਸ਼ਾਮਲ

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮਾਂ ਵਿੱਚ ਸ਼ਰਧਾਲੂਆਂ ਨਾਲ ਹੋਣਗੇ ਸ਼ਾਮਲ

News of Punjab
ਚੰਡੀਗੜ੍ਹ, 22 ਜੂਨ- ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੋਮਵਾਰ ਨੂੰ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨੂੰ ਸ਼ਰਧਾ ਨਾਲ ਮਨਾਉਣ ਲਈ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਵਿੱਚ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਿਰਲੇਖ ਹੇਠ ਤਿੰਨ ਸ਼ਾਨਦਾਰ ਧਾਰਮਿਕ ਸਮਾਗਮਾਂ ਦੇ ਆਯੋਜਨ ਦਾ ਐਲਾਨ ਕੀਤਾ। ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਲੀ ਨੇ ਕਿਹਾ ਕਿ ਮਨੁੱਖੀ ਜੀਵਨ ਅਤੇ ਸਮਾਜ ਨੂੰ ਘੜਨ ਵਿੱਚ ਧਰਮ ਅਤੇ ਅਧਿਆਤਮਿਕਤਾ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੇਦਾਂ, ਰਾਮਾਇਣ, ਉਪਨਿਸ਼ਦਾਂ, ਮਹਾਭਾਰਤ, ਪੁਰਾਣਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀ ਇੱਕ ਪਵਿੱਤਰ ਧਰਤੀ ਹੈ ਅਤੇ ਇਸ ਅਮੀਰ ਵਿਰਸੇ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਮੌਜੂਦਾ ਪੀੜ੍ਹੀ ਦੀ ਜ਼ਿੰਮੇਵਾਰੀ ਹੈ। ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ...
ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ

News of Punjab
ਚੰਡੀਗੜ੍ਹ, 22 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 153ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 153ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 337 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,420 ਹੋ ਗਈਆਂ। ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕ...