Thursday, October 29
Shadow

News of Punjab

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

News of Punjab
ਚੰਡੀਗੜ੍ਹ; 17 ਅਗਸਤ 2026: ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦਾ ਸਮਾਪਨ 31 ਅਗਸਤ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗਾ। ਭਗਵੰਤ ਮਾਨ ਸਰਕਾਰ ਦੀ ਇਸ ਪਹਿਲਕਦਮੀ ਨੂੰ ਸ਼ਾਸਨ ਦੇ ਸਾਰੇ ਪੱਧਰਾਂ ਤੱਕ ਪਹੁੰਚਾਉਣ ਲਈ ਕੌਮੀ ਦਿਵਸਾਂ ਅਤੇ ਹੋਰ ਮਹੱਤਵਪੂਰਨ ਸਰਕਾਰੀ ਮੌਕਿਆਂ ’ਤੇ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਦੀਆਂ ਗਤੀਵਿਧੀਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫ਼ੈਸਲਾ 2 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਲਿਆ ਗਿਆ ਸੀ। ਇਸ ਪਹਿਲਕਦਮੀ ਤਹਿਤ, ਸੂਬੇ ਭਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ (VDCs) ਅਤੇ ਵਾਰਡ ਰੱਖਿਆ ਕਮੇਟੀਆਂ (WDCs) ਦੇ ਬਿਹਤਰੀਨ ਮੈਂਬਰਾਂ ਨੂ...
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

News of Punjab
ਚੰਡੀਗੜ੍ਹ, 17 ਅਗਸਤ:       ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 209ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,578 ਹੋ ਗਈਆਂ। ਇਸ ਤੋਂ ਇਲਾਵਾ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...
ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ; 17 ਅਗਸਤ 2026 ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ ਅਧਿਕਾਰਤ ਤੌਰ 'ਤੇ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ। ਇਹ ਐਲਾਨ ਚੱਲ ਰਹੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਅਤੇ ਸੇਵਾ ਦੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਆਪਕ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਖੁਲਾਸਾ ਕੀਤਾ ਕਿ ਇਹ ਪੂਰੀ ਤਰ੍ਹਾਂ ਤਿਆਰ ਕੀਤੀਆਂ ਮਿਡੀ ਬੱਸਾਂ ਆਇਸ਼ਰ ਦੁਆਰਾ ਤਿਆਰ ਅਤੇ ਡਿਲੀਵਰ ਕੀਤੀਆਂ ਜਾ ਰਹੀਆਂ ਹਨ। ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਖਾਸ ਤੌਰ 'ਤੇ ਜਨਤਕ ਟਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਨਵ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

News of Punjab
ਚੰਡੀਗੜ੍ਹ; 17 ਅਗਸਤ :ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ, ਜਿਸ ਕਾਰਨ ਅਕਸਰ ਪੇਸ਼ੇਵਰ ਮਦਦ ਲੈਣ ਵਿੱਚ ਦੇਰੀ ਹੋ ਜਾਂਦੀ ਹੈ। ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮਐੱਮਐੱਸਵਾਈ) ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ  ਢੰਗ ਨਾਲ ਨਜਿੱਠਣ ਵਿੱਚ ਮਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ (ਐੱਸਐੱਚਏ) ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ  ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.36 ਲੱਖ ਰੁਪਏ ਦਾ ਖ਼ਰਚ ਆਇਆ। ਉਮਰ ਵਰਗ ਦੇ ਅੰਕੜੇ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਲਿਆਉਂਦੇ ...
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

News of Punjab
ਚੰਡੀਗੜ੍ਹ / ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬ...
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

News of Punjab
ਚੰਡੀਗੜ੍ਹ/ਹੁਸ਼ਿਆਰਪੁਰ, 15 ਅਗਸਤ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀ...
80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

News of Punjab
ਬਰਨਾਲਾ, 15 ਅਗਸਤ    ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।        ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਸੁਤੰਤਰਤਾ ਸੈਨਾਨੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਕਰਕੇ ਨਸੀਬ ਹੋਇਆ ਹੈ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ  ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ  ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ

News of Punjab
ਗੁਰਦਾਸਪੁਰ,15 ਅਗਸਤ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਸਥਾਨਕ ਸ਼ਹੀਦ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਆਜ਼ਾਦੀ ਦਿਵਸ ਸਮਾਗਮ ਵਿੱਚਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪਤੀ ਇੰਜੀਨੀਅਰ ਦਲਜੀਤ ਸਿੰਘ ਐਡੀਸ਼ਨਲ ਸੁਪਰਡੰਟ ਪੀ.ਐੱਸ.ਪੀ.ਸੀ. ਐੱਲ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਆਦਿਤਿਆ ਊੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸਨ ਜੱਜ ਗੁਰਦਾਸਪੁਰ, ਆਈ.ਜੀ ਰਾਜਪਾਲ ਸਿੰਘ, ਆਦਿਤਿਆ ਐੱਸ.ਐੱਸ.ਪੀ ਗੁਰਦਾਸਪੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਸੀਨੀਅਰ ਆਗੂ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ...
ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ

News of Punjab
ਅੰਮ੍ਰਿਤਸਰ, 15 ਅਗਸਤ 2026 (          ) - ਅੰਮ੍ਰਿਤਸਰ ਵਿਖੇ ਦੇਸ਼ ਦੀ ਅਜ਼ਾਦੀ ਦਾ 80ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸ਼ਾਹਨ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਵੱਲੋਂ ਨਿਭਾਈ ਗਈ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ,&nb...
ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲਹਿਰਾਇਆ ਕੌਮੀ ਝੰਡਾ

ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲਹਿਰਾਇਆ ਕੌਮੀ ਝੰਡਾ

News of Punjab
ਸ੍ਰੀ ਮੁਕਤਸਰ ਸਾਹਿਬ, 15 ਅਗਸਤ:ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। 80ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਮੋਹਰੀ ਭੂਮਿਕਾ ਰਹੀ। ਪੰਜਾਬ 'ਚੋਂ ਆਜ਼ਾਦੀ ਦੇ ਅਨੇਕਾਂ ਪਰਵਾਨਿਆਂ ਨੇ ਸ਼ਹੀਦੀ ਦਾ ਜਾਮ ਪੀ ਕੇ ਦੇਸ਼ ਨੂੰ ਆਜਾਦ ਕਰਵਾਉਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ...