Thursday, October 29
Shadow

News of Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

News of Punjab
ਨੰਗਲ 13 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ.ਹਰਜੋਤ ਸਿੰਘ ਬੈਂਸ ਵੱਲੋਂ ਭਰਤਗੜ੍ਹ, ਚੰਡੇਸਰ ਅਤੇ ਵਾਰਡ ਨੰਬਰ 4 ਨੰਗਲ ਤੋਂ ਸੰਗਤਾਂ ਨਾਲ ਭਰੀਆਂ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਬੱਸਾਂ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਧਾਰਮਿਕ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।    ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ...
ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

News of Punjab
ਜੰਡਿਆਲਾ ਗੁਰੂ, 13 ਅਗਸਤ (           ) — ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਰੇ ਧਰਮ ਗ੍ਰੰਥਾਂ ਵਿੱਚ ਸੇਵਾ ਨੂੰ ਬਹੁਤ ਉੱਤਮ ਦਰਜਾ ਦਿੱਤਾ ਗਿਆ ਹੈ। ਸੇਵਾ ਮਨੁੱਖ ਨੂੰ ਨਿਮਰਤਾ, ਸਮਰਪਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਹੰਦਾਲ ਜੀ ਦਾ ਪਾਵਨ ਅਸਥਾਨ ਜੰਡਿਆਲਾ ਗੁਰੂ ਦਾ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਅਸਥਾਨ ਹੈ, ਜਿੱਥੇ ਸੰਗਤ ਵੱਡੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੁੰਦੀ ਹੈ। ਉਨ੍ਹਾਂ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਜੁਟੀ ਸੰਗਤ ਅਤੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿ...
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

News of Punjab
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ         ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।        ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ ਨ...
ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

News of Punjab
ਚੰਡੀਗੜ੍ਹ; 13 ਅਗਸਤ 2026:ਮਾਨਸਿਕ ਸਿਹਤ ਸੇਵਾਵਾਂ ਦੇ ਬਿਹਤਰ ਪ੍ਰਬੰਧਨ ਅਤੇ ਮਾਨਸਿਕ ਬੀਮਾਰੀ ਤੋਂ ਪੀੜਤ ਵਿਅਕਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਮਾਨਸਿਕ ਸਿਹਤ ਅਥਾਰਟੀ (ਐਸਐਮਐਚਏ) ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਅਧੀਨ ਹੈ। ਭਗਵੰਤ ਮਾਨ ਸਰਕਾਰ ਦਾ ਇਹ ਕਦਮ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਇੱਕ ਵਿਆਪਕ ਢਾਂਚਾ ਯਕੀਨੀ ਬਣਾਏਗਾ, ਪੂਰੇ ਪੰਜਾਬ ਵਿੱਚ ਬਿਹਤਰ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਕਰੇਗਾ ਅਤੇ ਸੂਬੇ ਦੀ ਮੁੱਖ ਨਸ਼ਾ-ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਗਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰੇਗਾ। ਸੂਬਾ ਮਾਨਸਿਕ ਸਿਹਤ ਅਥਾਰਟੀ ਸੂਬੇ ਦੀ ਸਰਵਉੱਚ ਵਿਧਾਨਕ ਸੰਸਥਾ ਹੈ, ਜੋ ਮੈਂਟਲ ਹੈਲਥਕੇਅਰ ਐਕਟ, 2017 ਦੇ ਲਾਗੂਕਰਨ ਦੀ ਨਿਗਰਾਨੀ ਅਤੇ ਇਸ ਨੂੰ ਕੰਟਰੋਲ ਕਰਦੀ ਹੈ। ਇਹ ਮਾਨਸਿਕ ਸਿਹਤ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਅਤੇ ਨਿਗਰਾਨੀ, ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਨਿਰਧਾਰਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਰ...
ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

News of Punjab
ਚੰਡੀਗੜ੍ਹ, 13 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ, ਮੁੱਖ ਚੋਣ ਅਫਸਰ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ। ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਹਨਾਂ...
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

News of Punjab
ਚੰਡੀਗੜ੍ਹ, ਅਗਸਤ 13: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ।  ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਲਗਾਤਾਰ ਨਿਰ...
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

News of Punjab
ਚੰਡੀਗੜ੍ਹ, 13 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 205ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 60,354 ਹੋ ਗਈਆਂ। ਇਸ ਤੋਂ ਇਲਾਵਾ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸ...
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

Crime news, News of Punjab
ਚੰਡੀਗੜ੍ਹ, 12 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 204ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 624 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,987 ਹੋ ਗਈਆਂ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

News of Punjab
ਚੰਡੀਗੜ੍ਹ, 12 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 204ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 408 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,987 ਹੋ ਗਈਆਂ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...
ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

News of Punjab
ਚੰਡੀਗੜ੍ਹ, 12 ਅਗਸਤ: ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਹਾਰਟੇਕ ਫਾਊਂਡੇਸ਼ਨ ਅਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ (ਆਰਜੀਐਨਆਈਵਾਈਡੀ), ਰੀਜਨਲ ਸੈਂਟਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਇੱਕ ਮੈਗਾ ਯੁਵਕ ਸਸ਼ਕਤੀਕਰਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਪੁਲਿਸ ਦੀ ਨੈਸ਼ਨਲ ਸਰਵਿਸ ਸਕੀਮ (ਐਨਐਸਐਸ) ਅਤੇ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਦੋ ਵਾਰ ਓਲੰਪੀਅਨ, ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਅਤੇ ਅਰਜੁਨ ਪੁਰਸਕਾਰ ਜੇਤੂ ਅੰਜੁਮ ਮੋਦਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਰਜੀਐਨਆਈਵਾਈਡੀ ਦੇ ਡਾਇਰੈਕਟਰ ਸੁਬਰਤਾ ਹਾਜ਼ਰਾ ਅਤੇ ਹਰਟੇਕ ਫਾਊਂਡੇਸ਼ਨ ਦੇ ਸੀਈਓ ਹਰਕੀਰਤ ਕੌਰ ਵੀ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ...