Thursday, October 29
Shadow

News of Punjab

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

News of Punjab
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਮੈਂ ਅਧਿਕਾਰੀਆਂ/ਕਰਮਚਾਰੀਆਂ ਨੂੰ ਗਸ਼ਤ ਵਿੱਚ ਵਾਧਾ ਕਰਨ, ਨਿਗਰਾਨੀ ਨੂੰ ਮਜ਼ਬੂਤ ਕਰਨ, ਰੋਕਥਾਮ ਪੁਲਿਸਿੰਗ, ਭੀੜ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਕਿਸੇ ਵੀ ਉਭਰ ਰਹੀ ਚੁਣੌਤੀ ਦਾ ਤੁਰੰਤ ਹੱਲ ਯਕੀਨੀ ਬਣਾ ਕੇ ਕੜੀ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।” ਫਿਰੋਜ਼ਪੁਰ ਵਿੱਚ, ਡੀਜੀਪੀ ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਬੰਧੀ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ...
ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਵੱਲੋਂ ਅਮਰੀਕੀ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਨਾਲ ਮੁਲਾਕਾਤ; ਪੰਜਾਬ ਦੇ ਕਿਸਾਨਾਂ ਦੇ ਉਠਾਏ ਮੁੱਦੇ

ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਵੱਲੋਂ ਅਮਰੀਕੀ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਨਾਲ ਮੁਲਾਕਾਤ; ਪੰਜਾਬ ਦੇ ਕਿਸਾਨਾਂ ਦੇ ਉਠਾਏ ਮੁੱਦੇ

News of Punjab
ਚੰਡੀਗੜ੍ਹ, 12 ਅਗਸਤ: ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਵੱਲੋਂ ਅੱਜ ਅਮਰੀਕੀ ਖੇਤੀਬਾੜੀ ਵਿਭਾਗ (ਯੂ.ਐੱਸ.ਡੀ.ਏ.) ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਅਹਿਮ ਮੁੱਦੇ ਚੁੱਕੇ ਗਏ। ਫਾਰਨ ਐਗਰੀਕਲਚਰ ਸਰਵਿਸ, ਅਮਰੀਕੀ ਖੇਤੀਬਾੜੀ ਵਿਭਾਗ, ਨਵੀਂ ਦਿੱਲੀ ਦੇ ਸੀਨੀਅਰ ਖੇਤੀਬਾੜੀ ਮਾਹਿਰ ਡਾ. ਸੰਤੋਸ਼ ਕੁਮਾਰ ਸਿੰਘ ਨੇ ਭਾਰਤੀ ਅਤੇ ਵਿਸ਼ਵਵਿਆਪੀ ਖੇਤੀਬਾੜੀ ਦੇ ਮੌਜੂਦਾ ਸੰਦਰਭ ਅਤੇ ਭਾਰਤ-ਅਮਰੀਕਾ ਖੇਤੀਬਾੜੀ ਵਪਾਰ ਅਤੇ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਵਿਚਾਰ-ਚਰਚਾ ਕਰਨ ਲਈ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਨਾਲ ਮੁਲਾਕਾਤ ਕੀਤੀ। ਪੀਐਸਐਫਸੀ ਦੇ ਚੇਅਰਮੈਨ ਪ੍ਰੋ. ਡਾ. ਸੁਖਪਾਲ ਸਿੰਘ ਨੇ ਡਾ. ਸੰਤੋਸ਼ ਕੁਮਾਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਭਾਰਤ ਅਤੇ ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਹੋ ਰਹੇ ਵਿਕਾਸ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਉਨ੍ਹਾਂ ਦੇ ਵੱਡਮੁੱਲੇ ਵਿਚਾਰਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਡਾ. ਰਣਜੋਧ ਸਿੰਘ ਬੈਂਸ ਨੇ "ਪੰਜਾਬ ਖੇਤੀਬਾੜੀ 2026: ਉਤਪਾਦਨ ਦੀਆਂ ਸੰਭਾਵਨਾਵਾਂ, ਫਸਲੀ ਵਿਭਿੰਨਤਾ ਅ...
ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 12 ਅਗਸਤ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵੀ.ਬੀ. ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ...
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

News of Punjab
ਚੰਡੀਗੜ੍ਹ, 11 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 203ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 722 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 203ਵੇਂ ਦਿਨ ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 558 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,579 ਹੋ ਗਈਆਂ। ਇਸ ਤੋਂ ਇਲਾਵਾ 270 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਹੋਰ ਵੇਰਵੇ ਸਾਂਝੇ ਕਰਦ...
ਪੰਜਾਬ ‘ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ ‘ਜੀਕਾ’ ਦੇ ਸਹਿਯੋਗ ਨਾਲ ਲਾਗੂ ਹੋਵੇਗਾ

ਪੰਜਾਬ ‘ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ ‘ਜੀਕਾ’ ਦੇ ਸਹਿਯੋਗ ਨਾਲ ਲਾਗੂ ਹੋਵੇਗਾ

News of Punjab
ਚੰਡੀਗੜ੍ਹ, ਅਗਸਤ 11: ਸੂਬੇ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ ('ਜੀਕਾ') ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ। 'ਜੀਕਾ' ਦੀ ਸਹਾਇਤਾ ਨਾਲ ਸੂਬੇ ਵਿੱਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ, ਇਹ ਜਾਣਕਾਰੀ ਦਿੰਦੇ ਹੋਏ ਇੱਥੇ ਇੱਕ ਮੀਟਿੰਗ ਵਿੱਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਹੈ। ਇਸ ਤੋਂ ਬਿਨਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰ...
ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

News of Punjab
ਚੰਡੀਗੜ੍ਹ; 11 ਅਗਸਤ 2026 ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ। ਇਸ ਪਹਿਲ ਦਾ ਉਦੇਸ਼ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਨੂੰ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿੱਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਵਰਕਸ਼ਾਪਾਂ ਵਿੱਚ ਹਿੱਸਾ ਲਿਆ। ਇਹ ਪ੍ਰੋਗਰਾਮ ਸਕੂਲਾਂ ਵਿੱਚ ਸਰਕਾਰ ਵੱਲੋਂ ਚਲਾਏ ਗਏ ਜਾਗਰੂਕਤਾ ਪ੍ਰੋਗਰਾਮਾਂ ਦੀ ਸਫ਼ਲਤਾ ਤੋਂ ਬਾਅ...
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

Crime news, News of Punjab
ਚੰਡੀਗੜ੍ਹ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮੌਤ ਹ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ’ ਵਿਸ਼ੇ ’ਤੇ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੇ ਜਾਤ, ਧਰਮ ਅਤੇ ਸਮਾਜਿਕ ਹੈਸੀਅਤ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰੇਕ ਮਨੁੱਖ ਦੀ ਅੰਦਰੂਨੀ ਇੱਜ਼ਤ ਅਤੇ ਬਰਾਬਰੀ ’ਤੇ ਜ਼ੋਰ ਦਿੱਤਾ।” ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਸਮਾਜ ਦੇ ਸੰਕਲਪ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜੋ ਸਮਾਨਤਾ, ਨਿਆਂ, ਦਇਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ...
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

Crime news, News of Punjab
ਚੰਡੀਗੜ੍ਹ, 11 ਅਗਸਤ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ...
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

News of Punjab
ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਡੀਜੀਪੀ ਨੇ ਸੂਬੇ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ 'ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ। ਐਸਏਐਸ ਨਗਰ ਵਿੱਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ਵਿੱਚ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਮੀਟਿੰਗ ਦੌਰਾਨ, ਉਨ੍ਹਾਂ...