Friday, August 7
Shadow

News of Punjab

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

News of Punjab
ਮਾਲੇਰਕੋਟਲਾ, 6 ਜੂਨ-                         ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ)  ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਸਬ-ਡਵੀਜਨ ਮਾਲੇਰਕੋਟਲਾ ਦੇ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੀ ਭੀੜ ਭੜੱਕੇ ਵਾਲੀਆਂ ਥਾਵਾਂ ਉੱਤੇ ਫਲੈਗ ਮਾਰਚ ਕੀਤਾ ਗਿਆ, ਇਹ ਫਲੈਗ ਮਾਰਚ ਡਾਕਟਰ ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਕ, ਸਦਰ ਬਜਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਜਿਸ ਤੋਂ ਬਾਅਦ ਗੱਡੀਆ ਵਿੱਚ ਸਵਾਰ ਹੋ ਕੇ ...
34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

News of Punjab
ਯੁਵਕ ਸੇਵਾਵਾਂ  ਵਿਭਾਗ ਹੁਸਿਆਰਪੁਰ ਦੁਆਰਾ  ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ  ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਮਨਾਇਆਂ ਗਿਆ ਵਾਤਾਵਰਨ ਦਿਵਸ , ਇਸ ਮੌਕੇ ਤੇ ਜਿਲੇ ਭਰ ਦੇ ਵਲੰਟੀਅਰਾਂ ਵਲੋਂ ਛੁਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰ, ਗਲੀ, ਮੁਹਲੇ ਅਤੇ ਕੁੱਝ ਇੱਕ ਸਾਂਝੀਆ ਥਾਵਾਂ ਤੇ 9000 ਤੋਂ ਵੱਧ ਪੋਦੇ ਲਗਾਏ ਗਏ।ਪ੍ਰ੍ਰੀਤ ਕੋਹਲੀ ਨੇ ਦਸਿਆ ਕਿ ਛੁਟੀਆਂ ਦੇ ਚਲਦਿਆ ਸਮੂਹ ਸਕੂਲ/ਕਾਲਜ ਬੰਦ ਸਨ ਇਸ ਲਈ ਸਕੂਲਾਂ/ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੁੰ ਵਟਸਅਪ ਗਰੁਪ ਰਾਂਹੀ ਇੱਕਠਾਂ ਕੀਤਾ ਗਿਆ ਉਹਨਾਂ ਨਾਲ ਆਨਲਾੲਾੀਨ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੁੰ ਪੋਦਾਰੋਪਣ ਕਰਨ ਲਈ ਉਤਸ਼ਾਹਿਤ ਕੀਤਾ  ਗਿਆ ਜਿਸ ਦੇ ਨਤੀਜੇ ਵਲੋਂ ਇਹਨਾਂ ਵਧੀਆ ਰਿਸਪੌਸ ਵੇਖਣ ਨੁੰ ਮਿਿਲਆ।ਪੋਦੇ ਲਗਾ ਕਿ ਵਾਤਾਵਰਨ ਦਿਵਸ ਮਨਾਉਣ ਦੀ ਜੋ ...
ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ – ਹਰਮੀਤ ਸਿੰਘ ਸੰਧੂ

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ – ਹਰਮੀਤ ਸਿੰਘ ਸੰਧੂ

News of Punjab
ਤਰਨ ਤਾਰਨ, 6 ਜੂਨ: ਅੱਜ ਤਰਨ ਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ...
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

Crime news, News of Punjab
ਚੰਡੀਗੜ੍ਹ, 6 ਜੂਨ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ ਜਾਂ ਫਲੈਸ਼ਰ ਸਮੇਤ ਕੋਈ ਵੀ ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਲਾਉਣ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਯੰਤਰ ਸਿਰਫ਼ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵਿਅਕਤੀਆਂ ਨੂੰ...
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ, 6 ਜੂਨ: ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ  ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਇਆ ਜਾ ਰਿਹਾ ਹੈ। ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਲਬਧ ਰਹਿਣਗੇ। ਸ਼੍ਰੀਮਤੀ ਮਿਤਰਾ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਇਸ ਕੈਂਪ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਐਸ.ਆਈ.ਆਰ. ਕਵਾਇਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।...
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

News of Punjab
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ। ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.0...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

News of Punjab
ਚੰਡੀਗੜ੍ਹ, 05 ਜੂਨ 2026:- ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵਿਰ...
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

News of Punjab
ਚੰਡੀਗੜ੍ਹ, 5 ਜੂਨ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾ...
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

News of Punjab
ਚੰਡੀਗੜ੍ਹ, 5 ਜੂਨ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ। ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀ...
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

News of Punjab
ਚੰਡੀਗੜ੍ਹ/ਗੜ੍ਹਸ਼ੰਕਰ, 5 ਜੂਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ। ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ...