Friday, August 7
Shadow

News of Punjab

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

News of Punjab
ਚੰਡੀਗੜ੍ਹ, 3 ਜੂਨ:  ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ  ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ...
ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

News of Punjab
ਚੰਡੀਗੜ•, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰ...
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

News of Punjab
ਤਰਨ ਤਾਰਨ, 2 ਜੂਨ :         ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇ...
ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੇਵਾ ਮੁਕਤੀ ‘ਤੇ ਕੀਤਾ ਗਿਆ ਸਨਮਾਣਿਤ

ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੇਵਾ ਮੁਕਤੀ ‘ਤੇ ਕੀਤਾ ਗਿਆ ਸਨਮਾਣਿਤ

News of Punjab
ਤਰਨ ਤਾਰਨ, 2 ਜੂਨ : ਜ਼ਿਲ੍ਹਾ ਤਰਨਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਸਿਹਤ ਵਿਭਾਗ ਵਿੱਚ 33 ਸਾਲਾਂ ਦੀ ਸ਼ਾਨਦਾਰ ਅਤੇ ਨਿਰਸਵਾਰਥ ਸੇਵਾ ਤੋਂ ਬਾਅਦ 31 ਮਈ ਨੂੰ ਸੇਵਾਮੁਕਤ ਹੋ ਗਏ। ਉਨ੍ਹਾਂ ਦੀ ਇਸ ਉਪਲਬੱਧੀ 'ਤੇ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਦਾ ਆਯੋਜਨ ਸਤਿਕਾਰ ਪੈਲਿਸ਼ ਤਰਨਤਾਰਨ ਕੀਤਾ ਗਿਆ। ਡਾ. ਗੁਰਪ੍ਰੀਤ ਸਿੰਘ ਰਾਏ ਨੇ ਆਪਣੇ ਕਾਰਜਕਾਲ ਦੌਰਾਨ ਲੱਗਭਗ 3 ਸਾਲ ਤੱਕ ਸਿਵਲ ਸਰਜਨ ਦੇ ਅਹੁਦੇ 'ਤੇ ਰਹਿ ਕੇ ਆਪਣੀਆਂ ਬੇਮਿਸਾਲ ਸੇਵਾਵਾਂ ਦਿੱਤੀਆਂ। ਸਮਾਰੋਹ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਡੀਐਮਸੀ ਡਾ. ਰੂਪਮ ਚੌਧਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ , ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ , ਰਜਵੰਤ ਸਿੰਘ ਬਾਗੜੀਆਂ, ਡਾ. ਰਣਦੀਪ ਸਿੰਘ, ਅਮਰਿੰਦਰ ਸਿੰਘ ਆਦਿ ਨੇ ਉਨ੍ਹਾਂ ਦੀ ਮਿਹਨਤ, ਦਿਆਨਤਦਾਰੀ , ਇਮਾਨਦਾਰੀ ਅਤੇ ਸਮਰਪਣ ਦੀ ਭਰਪੂਰ ਸ਼ਲ...
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

News of Punjab
ਚੰਡੀਗੜ੍ਹ, 2 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ। ਸੰਸਥਾ ਦੇ ਸਿਧਾਂਤ 'ਸੁਭ ਕਰਮਨ ਤੇ ਕਬਹੂੰ ਨ ਟਰੋਂ' ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ। ਦੋਵੇਂ ਮਹਿਲ...
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

News of Punjab
ਚੰਡੀਗੜ੍ਹ, 2 ਜੂਨ: ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50,000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ, ਮੰਤਰੀ ਨ...
ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 2 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 133ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 133ਵੇਂ ਦਿਨ ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,340 ਹੋ ਗਈਆਂ।   ਇਸ ਤੋਂ ਇਲਾਵਾ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪ...
ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

News of Punjab
ਚੰਡੀਗੜ੍ਹ, 1 ਜੂਨ: ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਸਿੱਖਿਆ ਮੰਤਰੀ ਨੇ...
ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

News of Punjab
ਚੰਡੀਗੜ੍ਹ, 1 ਜੂਨ: ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਵਿਵਸਥਾਵਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਰਵਜੋਤ ਸਿੰਘ ਨੇ ਜੇਲ੍ਹ ਅਧਿਕਾਰੀਆਂ ਨੂੰ...
मुख्यमंत्री ने राहत केंद्रित से प्रतिरोध केंद्रित प्रशासन अपनाने पर दिया बल

मुख्यमंत्री ने राहत केंद्रित से प्रतिरोध केंद्रित प्रशासन अपनाने पर दिया बल

News of Punjab
प्राकृतिक आपदाओं की बढ़ती घटनाओं और इनसे उत्पन्न गंभीर खतरों को ध्यान में रखते हुए जन सुरक्षा एवं प्रभावी आपदा प्रबंधन सुनिश्चित करने के लिए राज्य सरकार सक्षम व प्रतिरोधी अधोसरंचना के निर्माण की दिशा में कार्य कर रही है। इस क्रम में सरकार ने 2,688 करोड़ रुपये की ‘‘हिमाचल प्रदेश रेजिलिएंट एक्शन फॉर डेवलपमेंट एंड डिजास्टर रिकवरी’’ (एचपी-रेडी) परियोजना शुरू की है, इसका उद्देश्य प्रदेशभर में आपदा-प्रतिरोधक क्षमता को बढ़ाना है। यह परियोजना जनवरी 2026 से नवंबर 2030 तक लागू की जाएगी और इसमें आपदा से निपटने की तैयारी, आपदा न्यूनीकरण तथा पुनर्वास तंत्र को मजबूत करने पर विशेष ध्यान दिया जाएगा।ग्लोबल वार्मिंग के कारण उत्पन्न परिस्थितियों से पहाड़ी राज्य हिमाचल प्रदेश सर्वाधिक प्रभावित है और प्रदेश प्राकृतिक आपदाओं के प्रति अत्यंत संवेदनशील है। पिछले तीन वर्षों में राज्य में 66 से अधिक बादल फटने की घट...