Friday, August 7
Shadow

News of Punjab

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 01 ਜੂਨ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਾਲੇਰਕੋਟਲਾ ਦੇ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰ...
ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ

ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ

Crime news, News of Punjab
ਸੰਗਰੂਰ ,01 ਜੂਨ- ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸੰਗਰੂਰ ਦੀ ਯੋਗ ਅਗਵਾਈ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਬਾਜਵਾ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ ਡਵੀਜਨ ਦਿੜ੍ਹਬਾ ਦੀ ਨਿਗਰਾਨੀ ਹੇਠ ਥਾਣਾ ਦਿੜ੍ਹਬਾ ਪੁਲਿਸ ਵੱਲੋਂ ਪਿੰਡ ਖਨਾਲ ਕਲਾਂ ਵਿਖੇ ਵਾਪਰੀ ਲੁੱਟ ਖੋਹ ਦੀ ਵਾਰਦਾਤ ਸਬੰਧੀ ਦਰਜ ਮੁਕੱਦਮੇਂ ਦੀ ਤਫਤੀਸ਼ ਦੌਰਾਨ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਟੀਮਾਂ ਵੱਲੋਂ ਤਕਨੀਕੀ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ ਪਰ ਕੀਤੀ ਗਈ ਕਾਰਵਾਈ ਦੌਰਾਨ ਉਕਤ ਵਾਰਦਾਤ ਨੂੰ ਟਰੇਸ ਕਰਦਿਆਂ ਇਸ ਵਿੱਚ ਸ਼ਾਮਲ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 02 ਦੇਸੀ ਪਿਸਤੌਲ, ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, ਇੱਕ ਸਵਿਫਟ ਡਿਜਾਇ...
ਛੇਵੀਂ ਜਮਾਤ ਤੋਂ ਏ.ਆਈ ਤਕਨੀਕ ਨਾਲ ਸਿੱਖਿਆ ਦੀ ਸ਼ੁਰੂਆਤ, ਪੰਜਾਬ ਸਿੱਖਿਆ ਖੇਤਰ ਵਿੱਚ ਅੱਗੇ ਵੱਧ ਰਿਹਾ -ਹਰਜੋਤ ਸਿੰਘ ਬੈਂਸ

ਛੇਵੀਂ ਜਮਾਤ ਤੋਂ ਏ.ਆਈ ਤਕਨੀਕ ਨਾਲ ਸਿੱਖਿਆ ਦੀ ਸ਼ੁਰੂਆਤ, ਪੰਜਾਬ ਸਿੱਖਿਆ ਖੇਤਰ ਵਿੱਚ ਅੱਗੇ ਵੱਧ ਰਿਹਾ -ਹਰਜੋਤ ਸਿੰਘ ਬੈਂਸ

News of Punjab
ਸ੍ਰੀ ਅਨੰਦਪੁਰ ਸਾਹਿਬ 01 ਜੂਨ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉੱਜਵਲ ਪ੍ਰਤਿਭਾਵਾਂ ਦਾ ਸਨਮਾਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਸੁਧਾਰਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।    ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਚਾਲੂ ਵਿੱਦਿਅਕ ਸੈਸ਼ਨ ਤੋਂ ਛੇਵੀਂ ਜਮਾਤ ਤੋਂ ਹੀ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਦੀ ਤਕਨੀਕ ਨਾਲ ਸਿੱਖਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਨਾਲ ਜੋੜਨਾ ਬਹੁਤ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਈ ਹੁਣ ਉੱਤਰ ਕਾਪੀਆਂ ਵਿਦਿਆਰਥੀਆਂ ਦੀ ਸਹੂਲਤ ਲਈ ਆਨਲਾਈਨ ਉਪਲੱਬਧ ਕਰਵਾਈਆਂ ਜਾਣਗੀਆ...
43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ

News of Punjab
ਨੰਗਲ 01 ਜੂਨ: ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਸਰਫੇਸ ਵਾਟਰ ਸਪਲਾਈ ਸਕੀਮ ਦਾ ਅੱਜ ਸ਼ਾਨਦਾਰ ਢੰਗ ਨਾਲ ਮਾਣਕਪੁਰ ਨੰਗਲ ਵਿਖੇ ਉਦਘਾਟਨ ਕੀਤਾ ਗਿਆ। ਇਹ ਸਕੀਮ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੀ ਗਈ।      ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਯੋਜਨਾ ਦੀ ਸਮਰੱਥਾ 13 ਐਮ.ਐਲ.ਡੀ. ਹੈ, ਜੋ ਇਲਾਕੇ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਨਾ ਸਿਰਫ ਪਿੰਡਾਂ ਨੂੰ ਸ਼ੁੱਧ ਪਾਣੀ ਪ੍ਰਦਾਨ ਕਰੇਗੀ, ਸਗੋਂ ਧਰਤੀ ਹੇਠਲੇ ਪਾਣੀ ਦੀ ਖਪਤ ਨੂੰ ਘਟਾ ਕੇ ਵਾਤਾਵਰਣ ਦੀ...
ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

News of Punjab
ਚੰਡੀਗੜ੍ਹ, 01 ਜੂਨ :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।...
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

News of Punjab
ਚੰਡੀਗੜ੍ਹ; 01 ਜੂਨ 2026- ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ ਸਮਰਥਨ ਮਿਲਿਆ ਹੈ ਅਤੇ ਹੁਣ ਤੱਕ ਇਸ ਵਿੱਚ 45 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਖ਼ਾਸ ਤੌਰ ’ਤੇ ਮੈਡੀਕਲ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਈ ਲਾਭਪਾਤਰੀਆਂ ਨੇ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ। ਅਜਿਹੀ ਹੀ ਇੱਕ ਲਾਭਪਾਤਰੀ ਹੈ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ, ਜਿਨ੍ਹਾਂ ਦੀ ਜ਼ਿੰਦਗੀ ਦਿਲ ਦੀ ਇੱਕ ਗੰਭੀਰ ਬੀਮਾਰੀ ਕਾਰਨ ਅਚਾਨਕ ਸੰਕਟ ਵਿੱਚ ਆ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਵਿੱਚ ਇੱਕ ਵੱਡਾ ਛੇਦ ਹੈ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਸਿਹਤ ਸੰਬੰਧੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਸਗੋਂ ਇਲਾਜ ਦੇ ਭਾਰੀ ਖ਼ਰਚ ਦੀ ਚਿੰਤਾ ਵੀ ਉਨ੍...
ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

News of Punjab
ਲੌਂਗੋਵਾਲ, 31 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਅਤੇ ਸਾਫ਼-ਸੁਥਰੀ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਨੂੰ ਨਕਾਰ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸਿਆਸੀ ਸਫ਼ਲਤਾ ਨਹੀਂ, ...
43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

News of Punjab
ਨੰਗਲ 31 ਮਈ — ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਜਲ ਸਪਲਾਈ ਸਕੀਮ ਦਾ ਉਦਘਾਟਨ 1 ਜੂਨ ਨੂੰ ਕੀਤਾ ਜਾਵੇਗਾ। ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਸਕੀਮ 13 ਐਮ.ਐਲ.ਡੀ. ਸਮਰੱਥਾ ਵਾਲੀ ਹੈ, ਜੋ ਇਲਾਕੇ ਦੇ ਪੇਂਡੂ ਵਸਨੀਕਾਂ ਲਈ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਹ ਯੋਜਨਾ ਖੇਤਰ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ ‘ਤੇ 1 ਜੂਨ ਨੂੰ ਨੰਗਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਪਿੰਡਾਂ ਦੇ ਜੀਵਨ ਮਿਆਰ ਨੂੰ...
ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

News of Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ,...
ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Crime news, News of Punjab
ਚੰਡੀਗੜ੍ਹ, 31 ਮਈ: ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।" ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹ...