Friday, August 7
Shadow

News of Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ। ਪਿੰਡ ਡ...
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,927 ਹੋ ਗਈਆਂ। ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ, ਐਂਟੀ ਗੈਂ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

News of Punjab
ਚੰਡੀਗੜ੍ਹ/ਐਸਏਐਸ ਨਗਰ, 30 ਮਈ: ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ। ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ...
ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ ਅਤੇ ਪਾਰਦਰਸ਼ੀ ਸਥਾਨਕ ਚੋਣਾਂ ਦੱਸਿਆ।ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਹ ਸਥਾਨਕ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਨ। ਸੂਬਾ ਸਰਕਾਰ ਦੇ ਉਹ ਕਰਮਚਾਰੀ ਸ਼ਲਾਘਾ ਦੇ ਹੱਕਦਾਰ ਹਨ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ। ਹਾਲਾਂਕਿ, ਵਿਰੋਧੀ ਧਿਰ ਆਪਣੀ ਸ਼ਰਮਨਾਕ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਅਤੇ ਹੁਣ ਨਤੀਜਿਆਂ 'ਤੇ ਬੇਲੋੜਾ ਹੋ-ਹੱਲਾ ਮਚਾ ਰਹੀ ਹੈ।”ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਕਈ ਵਾਰਡਾਂ...
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

News of Punjab
ਚੰਡੀਗੜ੍ਹ, 30 ਮਈ: ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਵਿਸਥਾਰਤ ਯੋਜਨਾ ਉਲੀਕੀ ਹੈ। ਆਗਾਮੀ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਯੋਜਨਾਵਾਂ ਅਧੀਨ ਪੌਦੇ ਲਗਾਉਣ ਸਬੰਧੀ ਟੀਚਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਕੈਂਪਾ ਸਕੀਮ ਅਧੀਨ 4117.49 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣਾ, 584 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣ ਦਾ ਟੀਚਾ, 45 ਪਵਿੱਤਰ ਵਣਾਂ ਦੀ ਸਥਾਪਨਾ ਅਤੇ ਗ੍ਰੀਨ ਪੰਜਾਬ ਮਿਸ਼ਨ ਸਕੀਮ ਅਧੀਨ 650 ਨਾਨਕ ਬਗੀਚੀਆਂ ਸਥਾਪਤ ਕਰਨਾ ਸ਼ਾਮਲ ਹੈ। ਇਸੇ ਤਰ੍ਹਾਂ ਵਿਭਾਗ ਦੀਆਂ ਯੋਜਨਾਵਾਂ ਵਿੱਚ ਵਿਭਾਗੀ ਨਰਸਰੀਆਂ ਵਿੱਚ ਬੂਟੇ ਲਗਾਉਣਾ, ਨਰਸਰੀ ਸਟਾਕ ਦੀ ਦੇਖਭਾਲ, ਪਾਣੀ ਦੇਣਾ, ਨਦੀਨ ਕੱਢਣ ਅਤੇ ਗਰੇਡਿੰਗ ਦੇ ਨਾਲ-ਨਾਲ ਪੌਲੀਬੈਗ ਅਤੇ ਰੂਟ ਟ੍ਰੇਨਰ ਤਿਆਰ ਕਰਨਾ ਸ਼ਾਮਲ ਹੈ। ----------...
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

News of Punjab
ਚੰਡੀਗੜ੍ਹ/ਅੰਮ੍ਰਿਤਸਰ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ। ਉਨ੍ਹਾਂ ਕਿਹਾ "ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ." ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤ...
ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 30 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 130ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 513 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 130ਵੇਂ ਦਿਨ ਪੁਲਿਸ ਟੀਮਾਂ ਨੇ 235 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,788 ਹੋ ਗਈਆਂ।   ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕ...
ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

News of Punjab
ਚੰਡੀਗੜ੍ਹ, 30 ਮਈ: ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ। 'ਸਿੱਖਿਆ ਦਾ ਮਹਾਂ ਜਸ਼ਨ' ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਦੀ ਨੰਬਰ ਵਨ ਰੈਂਕਿੰਗ ਸਬੰਧੀ ਕਰਵਾਏ ਗਏ, ਜਿਸ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਮੁੱਖ ਮਾਪਦੰਡਾਂ 'ਤੇ ਕੇਰਲਾ, ਜਿਸਨੂੰ ਸਕੂਲ ਸਿੱਖਿਆ ਵਿੱਚ ਲੰਬੇ ਸਮੇਂ ਤੋਂ ਭਾਰਤ ਦੇ ਸੁਨਹਿਰੀ ਮਿਆਰ ਵਾਲਾ ਸੂਬਿਆ ਮੰਨਿਆ ਜਾਂਦਾ ਰਿਹਾ ਹੈ, ਨੂੰ ਪਛਾੜ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਸਾਰੀਆਂ ਸਬੰਧਤ ਧਿਰਾਂ ਦੀ ਸਾਂਝੀ ਸਫ਼ਲਤਾ ਦੇ ਸਨਮਾਨ ਵਿੱਚ ਅੱਜ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ...
ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

News of Punjab
ਚੰਡੀਗੜ੍ਹ/ਬਟਾਲਾ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।” ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪ...
ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ

ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ

News of Punjab, Punjab Politics
ਨਵੀਂ ਦਿੱਲੀ, 30 ਮਈ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਅਤੇ ਇਸ ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਅਸਰ ਕਦਮਾਂ ਲਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯਕੀਨੀ ਤੌਰ 'ਤੇ ਹੁਣ ਦੇਸ਼ ਨੂੰ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ ਹੈ। ਮੌਜੂਦਾ ਕੇਂਦਰ ਸਰਕਾਰ ਨੀਟ ਪੇਪਰ ਲੀਕ ਦੀ ਜੜ੍ਹ ਤੱਕ ਪਹੁੰਚਣ ਦੀ ਬਜਾਏ ਅਨਪੜ੍ਹਾਂ ਵਰਗੀਆਂ ਗੱਲਾਂ ਕਰ ਰਹੀ ਹੈ। ਸਰਕਾਰ ਕਹਿ ਰਹੀ ਹੈ ਕਿ ਨੀਟ ਵਿੱਚ ਪੇਪਰ ਲੀਕ ਰੋਕਣ ਲਈ ਵਾਯੂ ਸੈਨਾ ਦੇ ਜਹਾਜ਼ ਵਰਤੇ ਜਾਣਗੇ। ਕੀ ਇਸ ਨਾਲ ਪੇਪਰ ਲੀਕ ਰੁਕੇਗਾ? ਉਨ੍ਹਾਂ ਕਿਹਾ ਕਿ ਹਕੀਕਤ ਤਾਂ ਇਹ ਹੈ ਕਿ ਪੇਪਰ ਲੀਕ ਰੋਕਣ ਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ। ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਮਾਫੀਆ ਦੇ ਚੁੰਗਲ ਵਿੱਚ ਆ ਚੁੱਕੀ ਹੈ। ਜੇਕਰ ਸਿਸਟਮ ਨੂੰ ਠੀਕ ਕਰਨਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਕੁਝ ਕਰਨਾ ਪਵੇਗਾ। ਇਕੱਲੇ ਕਿਸੇ ਦੇ ਕੁਝ ਕਰਨ ਨਾਲ ਨਹੀਂ ਹੋਵੇਗਾ। ਸ਼ਨੀਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਖੁਦ ਆਈਆਈਟੀ ਤੋਂ ਇੰਜੀਨੀ...