Thursday, August 6
Shadow

News of Punjab

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ

News of Punjab
ਬਠਿੰਡਾ, 29 ਮਈ- ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ। ਇਹ ਪਾਇਲਟ ਪਹਿਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਸਮਾਗਮ ਦਾ ਆਯੋਜਨ ਦ ਨੇਚਰ ਕਨਜ਼ਰਵੇਂਸੀ ਵੱਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਸਹਿਯੋਗ ਨਾਲ ਕੀਤਾ ਗਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਇਸ ਪਾਇਲਟ ਪਹਿਲ ਦੇ ਉਦੇਸ਼ਾਂ ਅਤੇ ਨਵਿਆਉਣਯੋਗ ਊਰਜਾ, ਖ਼ਾਸ ਕਰਕੇ ਸੂਰਜੀ ਊਰਜਾ, ਨੂੰ ਅਪਣਾਉਣ ਨਾਲ ਪਾਣੀ ਸੰਭਾਲ ਅਤੇ ਮਿੱਟੀ ਦੀ ਸਿਹਤ ਪ੍ਰਬੰਧਨ ਵਿੱਚ ਮਿਲਣ ਵਾਲੇ ਲੰਬੇ ਸਮੇਂ ਦੇ ਲਾਭ ਬਾਰੇ ਜਾਣੂ ਕਰਵਾਉਣਾ ਸੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਟਿਕਾਊ ਜਲ ਉਪਯੋਗ ਤਕਨੀਕਾਂ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਸਬੰਧੀ ਸੈਸ਼ਨ ਕਰਵਾਏ ਗਏ ਤਾਂ ਜੋ ਲੰਬੇ ਸਮੇਂ ਲਈ ਖੇਤੀ ਚੋਂ ਚੰਗਾ ਮੁਨਾਫਾ ਯਕੀਨੀ ਬਣਾਈ ਜਾ ਸਕੇ। ਵਰਕਸ਼ਾਪ ਵਿੱਚ 400 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਕਈ ਪਿੰਡਾਂ...
ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ

ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ

News of Punjab
ਮਾਲੇਰਕੋਟਲਾ -             ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਨੀਤੀਆਂ ’ਤੇ ਲੋਕਾਂ ਵੱਲੋਂ ਲਗਾਈ ਗਈ ਮੋਹਰ ਹੈ।                ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਰਵਾਇਤੀ ਸਿਆਸਤ ਦੀ ਬਜਾਏ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਜਨ ਸਮਰਥਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਇੱਕ ਸਕਾਰਾਤਮਕ ਸੰਕੇਤ ਹੈ।             ਵਿਧਾਇਕ ...
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

News of Punjab
ਸੰਗਰੂਰ, 29 ਮਈ- ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ...
ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ

ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ

News of Punjab
ਜਲੰਧਰ, 29 ਮਈ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਰਾਜਨੀਤੀ ਜਾਤ-ਪਾਤ, ਧਰਮ ਅਤੇ ਝੂਠੇ ਵਾਅਦਿਆਂ ਦੇ ਆਧਾਰ ’ਤੇ ਨਹੀਂ, ਸਗੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਵਿਕਾਸ ਵਰਗੇ ਅਸਲ ਮੁੱਦਿਆਂ ’ਤੇ ਹੋਵੇਗੀ। ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨੇ ਆਪਣੇ ਵੋਟ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਮਾਨਦਾਰ ਅਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਹੀ ਸਮਰਥਨ ਮਿਲੇਗਾ। ਇਹ ਜਿੱਤ ਉਹਨਾਂ ਲੱਖਾਂ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦਿਨ-ਰਾਤ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਹਨਾਂ ਸਾਰੇ ...
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ, 29 ਮਈ: ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਮੁੱਖ ਚੋਣ ਅਫ਼ਸਰ  ਪੰਜਾਬ  ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 03 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ  02-09- 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ  28-09- 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸਮਾਂ-ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ।...
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,553 ਹੋ ਗਈਆਂ।   ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 09 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵ...
ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

Crime news, News of Punjab
ਚੰਡੀਗੜ੍ਹ/ਜਲੰਧਰ, 29 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋ...
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

News of Punjab
ਚੰਡੀਗੜ੍ਹ, 29 ਮਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ। ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰ...
ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

Crime news, News of Punjab
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ ਲਈ ਬੱਚਿਆਂ ਦੀ ਵਰਤੋਂ ਅਤੇ ਬੱਚਿਆਂ ਨਾਲ ਸਬੰਧਿਤ ਸ਼ੋਸ਼ਣ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਰੋਕ ਯਕੀਨੀ ਬਣਾਈ ਜਾ ਸਕੇ। ਚੈਕਿੰਗ ਦੌਰਾਨ ਟਾਸਕ ਟੀਮ ਦੇ ਮੈਂਬਰ ਸ੍ਰੀ ਸਿਮਰਜੀਤ ਸਿੰਘ (ਸਿੱਖਿਆ ਵਿਭਾਗ), ਸ੍ਰੀ ਸ਼ੁਭਮ ਯਾਦਵ (ਮੈਡੀਕਲ ਵਿਭਾਗ), ਏ.ਐਸ.ਆਈ. ਸ੍ਰੀ ਬਲਵੀਰ ਸਿੰਘ (ਪੁਲਿਸ ਵਿਭਾਗ) ਅਤੇ ਸ੍ਰੀਮਤੀ ਜੋਤੀ (ਡੀ.ਸੀ.ਪੀ.ਯੂ.) ਵੱਲੋਂ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ ਗਈ। ਟੀਮ ਦੀ ਸਚੇਤ ਕਾਰਵਾਈ ਦੌਰਾਨ ਇੱਕ ਬੱਚੇ ਦੀ ਬਰਾਮਦਗੀ ਕੀਤੀ ਗਈ, ਜਿਸ ਉਪਰੰਤ ਬੱਚੇ ਦੀ ਸੁਰੱਖਿਆ ਅਤੇ ਭਲਾਈ ਨੂੰ ਪ੍ਰਾਥਮਿਕਤਾ ਦਿੰਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਟਾਸਕ ਟੀਮ ਵੱਲੋਂ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

News of Punjab
ਮਾਨਸਾ, 28 ਮਈ:  ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ  ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ। ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੇ ਆਉਣ ਤੋਂ ਰੋਕਣਾ ਜਰੂਰੀ ਹੈ। ਇਸ ਲਈ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਵੱਲੋ ਉਕਤ ਕਾਲਜਾਂ/ਸਕੂਲਾਂ ਵਿੱਚ ਮਿਤੀ 29.05.2026 (ਦਿਨ ਸ਼ੁੱਕਰਵਾਰ) ਦੀ ਛੁੱਟੀ ਘੋਸ਼ਿਤ ਕੀਤੀ ਹੈ।  ਇਹ ਛੁੱਟੀ ਨੈਗੋਸ਼ੀਏਬਲ ਇੰਸਟਰ...