ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਦਿੜ੍ਹਬਾ, 27 ਮਈ- ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਚੰਗਾਲੀ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ 45 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਅਤੇ ਵਿਕਾਸਮੁਖੀ ਕਾਰਗੁਜ਼ਾਰੀ ’ਤੇ ਭਰੋਸਾ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਫੁੱਲ ਮਾਲਾਵਾਂ ਪਾ ਕੇ ਅਤੇ ਸਿਰੋਪੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸ਼ਮੂਲੀਅਤ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ, ਸਗੋਂ ਲੋਕਾਂ ਦੇ ਵਧਦੇ ਵਿਸ਼ਵਾਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਅੱਗੇ ਵੀ ਆਪ ਦੀ ਹੀ ਸਰਕਾਰ ਚਾਹੁੰਦੇ ਹਨ, ਜੋ ਲੋਕਾਂ ਨਾਲ ਖ...








