Thursday, August 6
Shadow

News of Punjab

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

News of Punjab
ਚੰਡੀਗੜ੍ਹ, 21 ਮਈ- ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਾਰੋਬਾਰੀਆਂ, ਯੂਨੀਵਰਸਿਟੀਆਂ ਦੇ ਮਾਲਕਾਂ ਅਤੇ ਸਿਆਸੀ ਆਗੂਆਂ 'ਤੇ ਪਹਿਲਾਂ ਕੇਂਦਰੀ ਏਜੰਸੀਆਂ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਹੈ ਜਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੋਈ ਅਗਲੀ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ਵਿੱਚ ਭਾਜਪਾ ਦਾ ਇੱਕ ਸਟੈਂਡਰਡ ਸਿਆਸੀ ਮਾਡਲ ਬਣ ਗਿਆ ਹੈ। ਪਹਿਲਾਂ ਈਡੀ ਅਤੇ ਸੀਬੀਆਈ ਦੇ ਨੋਟਿ...
ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ

ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ

Crime news, News of Punjab
ਬਟਾਲਾ, 21 ਮਈ ( ) ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ ਕਰ ਲਏ ਗਏ ਹਨ। ਸੰਦੀਪ ਵਡੇਰਾ ਐੱਸ ਪੀ ਇੰਨਵੈਸਟੀਗੇਸ਼ਨ ਬਟਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਪੰਜਾਬ ਸਰਕਾਰ ਵੱਲੋਂ ਗੈਂਗਸਟਰਾ ਵਿਰੁੱਧ ਚਲਾਈ ਗਈ ਜੀਰੋ ਟੋਲਰੇਂਸ ਪਾਲਿਸੀ ਅਪਣਾਈ ਗਈ ਹੈ।  ਸੰਦੀਪ ਕੁਮਾਰ ਐੱਸ.ਪੀ. ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਜੇਰ ਨਿਗਰਾਨੀ ਹੇਠ ਸੁਖਇੰਦਰ ਸਿੰਘ ਡੀ.ਐੱਸ.ਪੀ ਸਬ-ਡਵੀਜਨ ਸਿਟੀ, ਇੰਸਪੈਕਟਰ ਸੁਖਰਾਜ ਸਿੰਘ ਇੰਚਾਰਜ ਸੀ.ਏ ਸਟਾਫ ਬਟਾਲਾ, ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਇਨ ਅਤੇ ਟੀਮਾ ਵੱਲੋਂ ਮੁਕੱਦਮਾ ਨੰਬਰ 139 ਮਿਤੀ 09-5-2026 ਜੁਰਮ  308(4),3(5) BNS 25-54-59 ਆਰਮ ਐਕਟ ਸਿਵਲ ਲਾਇਨ ਵਿਚ ਮੁਦਈ ਸੰਜੀਵ ਕੁਮਾਰ ਪੁੱਤਰ ਅਵਤਾਰ ਚੰਦ ਸੋਢੀ ਵਾਸੀ ਸੁੰਦਰ ਨਗਰ ਬਟਾਲਾ (ਐਮ.ਐਸ ਸੋਢੀ ਕਰਿਆਨਾ ਸਟੋਰ) ਦੀ ਦੁਕਾਨ ਤੇ ਅੰਦਰ ਵੜ ਕੇ ਗੋਲੀਆ ਮਾਰਨ ਆਏ ਵਿਅਕਤੀ ਕ੍ਰਿਸ਼ਜੀਤ ਸਿੰਘ ਉਰਫ ਕ੍ਰਿਸ ਪੁੱਤਰ ...
ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ

ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 21 ਮਈ: ਭਾਰਤ ਦੇ ਰਜਿਸਟਰਾਰ ਜਨਰਲ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਨਵੇਂ ਸੈਂਪਲ ਰਜਿਸਟ੍ਰੇਸ਼ਨ ਸਿਸਟਮ (ਐਸਆਰਐਸ) ਦੇ ਅੰਕੜਿਆਂ ਅਨੁਸਾਰ ਪੰਜਾਬ ਸਾਰੇ ਮੁੱਖ ਜੱਚਾ ਬੱਚਾ ਸਿਹਤ ਸੂਚਕਾਂ ਵਿੱਚ ਰਾਸ਼ਟਰੀ ਮਾਪਦੰਡਾਂ ਨੂੰ ਪਛਾੜ ਕੇ ਦੇਸ਼ ਭਰ ਦੇ ਹੈਲਥਕੇਅਰ ਡਿਲੀਵਰੀ ਸਿਸਟਮ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਜੱਚਾ ਮੌਤ ਦਰ (ਐਮਐਮਆਰ), ਬਾਲ ਮੌਤ ਦਰ (ਆਈਐਮਆਰ), ਨਵਜੰਮੇ ਬੱਚਿਆਂ ਦੀ ਮੌਤ ਦਰ (ਐਨਐਮਆਰ) ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਮਹੱਤਵਪੂਰਨ ਸੁਧਾਰ ਦਰਜ ਕੀਤੇ ਹਨ, ਜੋ ਕਿ ਪੰਜਾਬ ਸਰਕਾਰ ਦੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਮਿਆਰੀ ਜੱਚਾ-ਬੱਚਾ ਦੇਖਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਸਬੰਧੀ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੀ ਜੱਚਾ ਮੌਤ ਦਰ ਪ੍ਰਤੀ ਲੱਖ ਜੀਵਤ ਜਨਮਾਂ ਪਿੱਛੇ ਘਟ ਕੇ 77 ਹੋ ਗਈ ਹੈ, ਜੋ ਕਿ ਰਾਸ਼ਟਰੀ ...
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 21 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 121ਵੇਂ ਦਿਨ ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,964 ਹੋ ਗਈ ਹੈ। ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ...
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

News of Punjab
ਚੰਡੀਗੜ੍ਹ, 21 ਮਈ –ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਕਿਲੋਗ੍ਰਾਮ ਆਈਸ ਕਿਊਬ ਪ੍ਰਦਾਨ ਕੀਤੇ ਜਾ ਰਹੇ ਹਨ। ਹਾਈਡਰੇਸ਼ਨ ਅਤੇ ਠੰਢਕ ਨੂੰ ਯਕੀਨੀ ਬਣਾਉਣ ਲਈ ਬਾਂਦਰਾਂ ਅਤੇ ਹਾਥੀਆਂ ਦੇ ਨਾਲ ਨਾਲ ਰਿੱਛਾਂ ਨੂੰ ਤਾਜ਼ੇ ਤਰਬੂਜ ਦਿੱਤੇ ਜਾ ਰਹੇ ਹਨ। ਗਰਮ ਮੌਸਮ ਵਿੱਚ ਤਰਲ ਅਤੇ ਇਲੈਕਟ੍ਰੋਲਾਈਟ ਦੀ ਹੋ ਰਹੀ ਕਮੀ ਨੂੰ ਵੇਖਦਿਆਂ, ਊਰਜਾ ਦੇ ਪੱਧਰ ਨੂੰ ਬਰਕਰਾਰ ਰੱਖਣ ਅਤੇ ਡੀਹਾਈਡਰੇਸ਼ਨ ਨੂੰ ਰੋਕਣ ਲਈ ਸਾਰੇ ਮਾਸਾਹਾਰੀ ਅਤੇ ਸਰਬ ਆਹਾਰੀ ਜਾਨਵਰਾਂ ਦੇ ਪੀਣ ਵਾਲੇ ਪਾਣੀ ਵਿੱਚ ਗਲੂਕੋਨ-ਡੀ ਪਾਊਡਰ ਮਿਲਾਇਆ ਜਾ ਰਿਹਾ ਹੈ। ਚਿੜੀਆਘਰ ਵੱਲੋਂ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਵਿੱਚ ਮੌਸਮ ਸਬੰਧੀ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ।...
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 21 ਮਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚੱਕ ਕਾਨੀਆਂ ਖੁਰਦ, ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਦਾ 13 ਏਕੜ ਜ਼ਮੀਨ ਦੀ ਵੰਡ ਸਬੰਧੀ ਡੀਆਰਓ, ਮੋਗਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ।  ਦੋਸ਼ੀ ਰੀਡਰ, ਦਵਿੰਦਰ ਪਾਲ ਸਿੰਘ ਨੇ ਕਥਿਤ ਤੌਰ ’ਤੇ 5 ਤੋਂ 6 ਮਹੀਨਿਆਂ ਦੇ ਅੰਦਰ ਕੇਸ ਦਾ ਜਲਦੀ ਨਿਪਟਾਰਾ ਕਰਨ ਲਈ 100000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਨੂੰ 50000 ਰੁਪਏ ਰਿਸ਼ਵਤ ਦੀ ਰਕਮ ਪੇਸ਼ਗੀ ਵਜੋਂ ਦੇਣ ਅਤੇ ਬਾਕੀ ਰਿਸ਼ਵਤ 50000 ਰੁਪਏ ਕੇਸ ਦੇ ਨਿਪਟਾਰੇ ਤੋਂ ਬਾਅਦ ਦੇਣ ਲਈ ਕਿਹਾ ਸੀ। ਸ਼ਿਕਾਇ...
ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

News of Punjab
ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਕਰ ਰਹੇ ਹਨ। ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 10 ਲੱਖ ਰੁਪਏ ਦੇ ਸਿਹਤ ਬੀਮੇ, ਬਿਹਤਰ ਸੜਕਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਰਗੀਆਂ ਵੱਡੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕਰਕੇ ਦਿਖਾਇਆ ਹੈ ਜਿੰਨਾ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ...
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

News of Punjab, Punjab Politics
ਚੰਡੀਗੜ੍ਹ, 20 ਮਈ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ। ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ...
ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

News of Punjab
*ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਤ ਆਪਣੇ-ਆਪ ਠੀਕ ਹੋ ਜਾਵੇ, ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ। ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ...
‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

News of Punjab
ਚੰਡੀਗੜ੍ਹ, 20 ਮਈ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਉਨ੍ਹਾਂ ਕਿਹ...