Saturday, August 8
Shadow

News of Punjab

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

News of Punjab
ਚੰਡੀਗੜ੍ਹ, 29 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ 'ਮੇਰੀ ਰਸੋਈ' ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ 'ਤੇ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ...
ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀ

News of Punjab
ਚੰਡੀਗੜ੍ਹ, 29 ਜੁਲਾਈ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ। ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ...
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

News of Punjab
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ। ਸੈਕਟਰ 66-ਏ, ਮੋਹਾਲੀ ਵਿਖੇ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ। ...
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

News of Punjab
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ। ਸੈਕਟਰ 66-ਏ, ਮੋਹਾਲੀ ਵਿਖੇ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ। ਇ...
ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

News of Punjab
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 28 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਇਸ ਮੌਕੇ ਸ਼੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਚਮਕੌਰ ਸਾਹਿਬ ਹਲਕੇ ਵਿੱਚ ਸਮਰਾਲਾ ਮੇਜਰ ਨੂੰ ਪੱਕਾ ਕਰਨ, ਅਮਰਾਲਾ ਮਾਈਨਰ ਦੀ ਮੁੜ ਬਹਾਲੀ ਅਤੇ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰਾਜੈਕਟਾਂ 'ਤੇ ਕੁੱਲ 26.12 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਪਹਿਲੀ ਵਾਰ ਜਾਂ ਵਧੇਰੇ ਪੱਧਰ 'ਤੇ ਨਹਿਰੀ ਪਾਣੀ ਦੀ ਸਹੂਲਤ ਪ੍ਰਾਪਤ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਰਾਲਾ ਮੇਜਰ ਨੂੰ 7.21 ਕਿਲੋਮੀਟਰ ਲ...
ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

Crime news, News of Punjab
ਚੰਡੀਗੜ੍ਹ, 28 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 189ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 366 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,891 ਹੋ ਗਈਆਂ। ਇਸ ਤੋਂ ਇਲਾਵਾ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂ...
मुख्यमंत्री ने राज्य अनुसूचित जाति आयोग को स्कोच अवार्ड-2026 के सेमीफाइनल में चयनित होने पर बधाई दी

मुख्यमंत्री ने राज्य अनुसूचित जाति आयोग को स्कोच अवार्ड-2026 के सेमीफाइनल में चयनित होने पर बधाई दी

News of Punjab
मुख्यमंत्री ठाकुर सुखविन्द्र सिंह सुक्खू ने प्रतिष्ठित स्कोच अवार्ड-2026 के सेमीफाइनल के लिए चयनित होने पर हिमाचल प्रदेश राज्य अनुसूचित जाति आयोग को बधाई दी है।राज्य अनुसूचित जाति के अध्यक्ष कुलदीप कुमार धीमान, सदस्य दिग्विजय मल्होत्रा, डॉ. विजय डोगरा तथा कुमारी शालिनी जम्वाल ने आज यहां मुख्यमंत्री से भेंट कर इस उपलब्धि के बारे में अवगत करवाया। उन्होंने बताया कि आयोग को ‘अनुसूचित जातियों का कल्याण’ विषय पर उल्लेखनीय कार्यों के लिए सेमीफाइनलिस्ट के रूप में मान्यता प्रदान की गई है तथा स्कोच ऑर्डर ऑफ मेरिट से सम्मानित किया गया है।मुख्यमंत्री ने कहा कि राष्ट्रीय स्तर पर मिली यह उपलब्धि राज्य में अनुसूचित जाति समुदाय के अधिकारों की रक्षा एवं उनके कल्याण के लिए आयोग द्वारा किए जा रहे समर्पित प्रयासों का प्रमाण है। यह उपलब्धि हिमाचल प्रदेश के लिए गर्व का विषय है और इससे अन्य संस्थानों को भी जनकल्...
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 28 ਜੁਲਾਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ 'ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

News of Punjab
ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ। ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ' ਅਤੇ 'ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ' ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।" ਪ੍ਰਸ਼ਾਸਕੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹ...
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ; 28 ਜੁਲਾਈ 2026: ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮ...