Thursday, August 6
Shadow

News of Punjab

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ...
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

News of Punjab
ਚੰਡੀਗੜ੍ਹ, 17 ਮਈ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 573 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 117ਵੇਂ ਦਿਨ, ਪੁਲਿਸ ਟੀਮਾਂ ਨੇ 279 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 29,979 ਹੋ ਗਈ ਹੈ। ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ...
ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਨਗਰ ਨਿਗਮ/ਨਗਰ ਕੌਂਸਲ ਚੋਣਾਂ: ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

News of Punjab
ਬਰਨਾਲਾ, 17 ਮਈ-       ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਨਗਰ ਕੌਂਸਲ ਭਦੌੜ, ਨਗਰ ਕੌਂਸਲ ਧਨੌਲਾ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ।   ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਨਿਗਮ ਅਤੇ ਕੌਂਸਲਾਂ ਦੇ 91 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।     ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਲਈ 98 ਪੋਲਿੰਗ ਬੂਥਾਂ, ਨਗਰ ਕੌਂਸਲ ਧਨੌਲਾ, ਤਪਾ ਅਤੇ ਭਦੌੜ ਲਈ ਕ੍ਰਮਵਾਰ 13,15 ਅਤੇ 13 ਵਾਰਡ ਹਨ ਤੇ ਕ੍ਰਮਵਾਰ 21 ਬੂਥਾਂ,18 ਬੂਥਾਂ ਅਤੇ 16 ਪੋਲਿੰਗ ਬੂਥਾਂ 'ਤੇ ਵੋਟਾਂ ਪੈਣੀਆਂ ਹਨ।    ਨਗਰ ਨਿਗਮ ਬਰਨਾਲਾ ਲਈ ਅੱਜ ਰਿਟਰਨਿੰਗ ਅਫ਼ਸਰ ਸਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਦੀ ਅਗਵਾਈ ਹੇਠ ਸੈਕਰੇਡ ਹਾਰਟ ਕੌਨਵੈਂਟ...
ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ

ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ

News of Punjab
ਰੂਪਨਗਰ, 17 ਮਈ: ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵੱਲੋਂ ਲੋਕਾਂ ਨਾਲ ਮਹੱਤਵਪੂਰਨ ਸਿਹਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਹਾਈਪਰਟੈਂਸ਼ਨ (ਉੱਚ ਰਕਤ ਚਾਪ) ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਸਟ੍ਰੋਕ, ਦਿਲ ਦੇ ਦੌਰੇ, ਗੁਰਦੇ ਦੀਆਂ ਬਿਮਾਰੀਆਂ ਅਤੇ ਡਿਮੇਨਸ਼ੀਆ (ਦਿਮਾਗੀ ਕਮਜ਼ੋਰੀ) ਵਰਗੀਆਂ ਸਮੱਸਿਆਵਾਂ ਨੂੰ ਜਨਮ ਦੇ ਸਕਦੀ ਹੈ। ਡਾ. ਰਮਨ ਗੁਪਤਾ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਉਹ ਹਾਈਪਰਟੈਂਸ਼ਨ ਤੋਂ ਪੀੜਤ ਹਨ ਕਿਉਂਕਿ ਇਸਦੇ ਸ਼ੁਰੂਆਤੀ ਦੌਰ ਵਿੱਚ ਕੋਈ ਖਾਸ ਲੱਛਣ ਸਾਹਮਣੇ ਨਹੀਂ ਆਉਂਦੇ। ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਜਾਂ ਸਟ੍ਰੋਕ ਹੋਣ ਤੋਂ ਬਾਅਦ ਹੀ ਇਸ ਬਿਮਾਰੀ ਬਾਰੇ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਆਪਣਾ ਬਲੱਡ ਪ੍ਰੈਸ਼ਰ ਨਿਯਮਤ ਤੌਰ ‘ਤੇ ਚੈੱਕ ਕਰਵਾਉਣਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਦਾ ਸਹੀ ਤਰੀਕੇ ਨਾਲ ਸੇਵਨ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਰੋਜ਼ਾਨ...
ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਚੰਡੀਗੜ੍ਹ; 16 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ 'ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ 'ਤੇ ਕਾਬਜ਼ ਲੋਕ ਖਰਚਿਆਂ ਵਿੱਚ ਕਟੌਤੀ ਅਤੇ ਬੱਚਤ ਕਰਨ ਬਾਰੇ ਨਾਗਰਿਕਾਂ ਨੂੰ ਭਾਸ਼ਣ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਮਹਿੰਗਾਈ, ਵਧਦੀ ਆਵਾਜਾਈ ਲਾਗਤ ਅਤੇ ਵਧਦੇ ਘਰੇਲੂ ਖਰਚਿਆਂ ਦੀ ਮਾਰ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਨਾਗਰਿਕਾਂ ਨੂੰ ਨਿੱਜੀ ਖਰਚ ਘਟਾਉਣ ਲਈ ਕਹਿ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ।" ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਵਾਰ-ਵਾਰ ਬੇਲੋੜੀ ਯਾਤਰਾ ਤੋਂ ਬਚਣ ਅਤੇ ਖਰਚੇ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਜਨਤਕ ਖਰਚੇ 'ਤੇ ਲਗਾਤਾਰ ਵ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

Health, News of Punjab
*ਚੰਡੀਗੜ੍ਹ, 16 ਮਈ 2026*- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ, ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਦੇ ਨਾਲ-ਨਾਲ ਭਾਰੀ ਚਿਕਿਤਸਾ ਖਰਚਿਆਂ ਤੋਂ ਵੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ “ਸਾਇਲੈਂਟ ਕਿਲਰ” ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਹਸਪਤਾਲਾਂ ਵਿੱਚ ਬਜ਼ੁਰਗ ਪੁਰਸ਼ ਜਾਂਚ ਰਿਪੋਰਟਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ, ਮਹਿਲਾਵਾਂ ਆਪਣੇ ਪਰਸ ਵਿੱਚ ਦਵਾਈਆਂ ਦੀਆਂ ...
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

News of Punjab
*ਚੰਡੀਗੜ੍ਹ/ਮਜੀਠਾ 16 ਮਈ , 2026*- ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਕਾਂਗਰਸ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗ...
ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

News of Punjab
ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ :       ਨਗਰ  ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ  ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ. ਐਸ) ਨੇ ਅੱਜ ਇਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜਦਗੀਆਂ ਦਾਖ਼ਲ ਕਰਨ ਦੇ ਅੱਜ ਅੰਤਿਮ ਦਿਨ ਪੱਟੀ ਅਤੇ ਭਿੱਖੀਵਿੰਡ ਵਿਖੇ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਏ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰ...
ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

News of Punjab
ਹੁਸ਼ਿਆਰਪੁਰ, 16 ਮਈ :   ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ ਪਿੰਡ ਚੱਕ ਸਮਾਣਾ ਵਿਚ ਬੋਰਵੇਲ ਵਿਚੋਂ ਸੁਰੱਖਿਅਤ ਕੱਢੇ ਗਏ ਬੱਚੇ ਗੁਰਕਰਨ ਸਿੰਘ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਹਸਪਤਾਲ ਪਹੁੰਚ ਕੇ ਜਾਣਕਾਰੀ ਲਈ । ਇਸ ਦੌਰਾਨ ਉਨ੍ਹਾਂ ਨੇ ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ  ਨਾਲ ਗੱਲਬਾਤ ਕੀਤੀ ਅਤੇ ਖੁਦ ਵੀ ਬੱਚੇ ਦਾ ਚੈੱਕਅਪ ਕੀਤਾ।ਡਾ. ਰਵਜੋਤ ਸਿੰਘ ਨੇ ਬੱਚੇ ਨੂੰ ਫ਼ਲ ਅਤੇ ਖਿਡੌਣੇ ਦਿੰਦਿਆਂ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਬੱਚੇ ਦੀ ਸਿਹਤ ਵਿਚ ਲਗਾਤਾਰ ਹੋ ਰਹੇ ਸੁਧਾਰ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰਕਰਨ ਸਿੰਘ ਦੀ ਹਾਲਤ ਪਹਿਲੇ ਤੋਂ ਕਾਫ਼ੀ ਬਿਹਤਰ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਅਤੇ ਇਲਾਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਵੇਰੇ ਤਰਲ ਪਦਾਰਥ ਵੀ ਦਿੱਤੇ ਗਏ ਅਤੇ ਉਸ ਦੀ ਸਿਹਤ ਤੇਜ਼ੀ ਨਾਲ ਸੁਧਰ ਰਹੀ ਹੈ।ਡਾ. ਰਵਜੋਤ ਸਿੰਘ ਨੇ ਇਸ ਸਫ਼ਲ ਰੈਸਕਿਊ ਓਪਰੇਸ਼ਨ ਵਿਚ ਯੋਗਦਾਨ ਦ...
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

News of Punjab
ਬਰਨਾਲਾ, 16 ਮਈ-         ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।       ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ।    ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ...