Thursday, August 6
Shadow

News of Punjab

ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

News of Punjab
ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਹਸਪਤਾਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਲਈ "ਹਸਪਤਾਲ ਸਫ਼ਾਈ, ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਅਤੇ ਇਨਫੈਕਸ਼ਨ ਕੰਟਰੋਲ" ਵਿਸ਼ੇ 'ਤੇ ਇੱਕ ਰੋਜ਼ਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਬਾਇਓ ਮੈਡੀਕਲ ਵੇਸਟ ਦੀ ਸਹੀ ਤਰੀਕੇ ਨਾਲ ਛਟਾਈ ਅਤੇ ਹਸਪਤਾਲਾਂ ਵਿੱਚ ਸਫ਼ਾਈ ਬਣਾਈ ਰੱਖਣ ਬਾਰੇ ਡਾ. ਹਰਲੀਨ ਕੌਰ, ਡਾ. ਰਮਨਦੀਪ ਕੌਰ (ਨੋਡਲ ਅਫਸਰ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ) ਅਤੇ ਸ਼੍ਰੀ ਸਾਗਰ ਸੈਣੀ, ਫੈਸਿਲਿਟੀ ਮੈਨੇਜਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ।  ਇਸ ਟ੍ਰੇਨਿੰਗ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ, ਬਾਇਓ ਮੈਡੀਕਲ ਵੇਸਟ ਦੀ ਸੰਭਾਲ ਅਤੇ ਇਕੱਠਾ ਕਰਨ ਦੇ ਤਰੀਕੇ, ਨੀਡਲ ਸਟਿਕ ਇੰਜਰੀ ਤੋਂ ਬਚਾਅ ਅਤੇ ਇਸ ਦੀ ਸੰਭਾਲ, ਸਪਿੱਲ ਮੈਨੇਜਮੈਂਟ ਅਤੇ ਹਸਪਤਾਲ ਵਿੱਚ ਸਫ਼ਾਈ ਅਤੇ ਸੁਰੱਖਿਆ ਬਣਾਈ ਰੱਖਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ...
ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

News of Punjab
ਸੰਗਰੂਰ, 15 ਮਈ ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਉਹਨਾਂ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਵਿੱਚ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਚੇਅਰਮੈਨ ਚੁਣਿਆ। ਨਾਲ ਹੀ ਉਹਨਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਤੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਹਰਜਿੰਦਰ ਸਿੰਘ ਕਾਂਝਲਾ, ਰਣਜੋਧ ਸਿੰਘ ਸਮੇਤ ਵੱਖ ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।...
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

News of Punjab
ਸ੍ਰੀ ਅਨੰਦਪੁਰ ਸਾਹਿਬ 15 ਮਈ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਕ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਪੜ੍ਹਾਈ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਦਾ ਸਪੱਸ਼ਟ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਦਾ ਹਾਲ ਹੀ ਵਿੱਚ ਐਲਾਨਿਆ ਗਿਆ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਹੈ, ਜਿਸ ਨੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ।      ਪੰਜਾਬ ਸਕੂਲ  ਐਜੂਕੇਸ਼ਨ ਬੋਰਡ ਮੁਹਾਲੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 12ਵੀਂ ਜਮਾਤ ਵਿੱਚ ਬਲਜੀਤ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗੁਰਪ੍ਰੀਤ ਕੌਰ ਨੇ 90 ਫੀਸਦੀ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 89 ਫੀਸਦ...
ਗੁਰਦਾਸਪੁਰ ਪੁਲਿਸ ਵੱਲੋ ਡਕੈਤੀ ਦੀ ਯੋਜਨਾ ਨਾਕਾਮ – 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ

ਗੁਰਦਾਸਪੁਰ ਪੁਲਿਸ ਵੱਲੋ ਡਕੈਤੀ ਦੀ ਯੋਜਨਾ ਨਾਕਾਮ – 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ

Crime news, News of Punjab
ਗੁਰਦਾਸਪੁਰ,15 ਮਈ  - ਐੱਸ ਐੱਸ ਪੀ ਗੁਰਦਾਸਪੁਰ, ਆਦਿੱਤਿਆ ਵਲੋਂ ਪਰੈੱਸ ਸਾਥੀਆਂ ਨਾਲ ਪਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਡਕੈਤੀ ਦੀ ਯੋਜਨਾ ਨਾਕਾਮ ਕਰਦਿਆਂ 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ ਕੀਤਾ ਗਿਆ ਹੈ। ਇਸ ਮੌਕੇ ਡੀ ਐੱਸ ਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਵੀ ਮੌਜੂਦ ਸਨ।ਐੱਸ ਐੱਸ ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵਲੋਂ ਗੈਂਗਸਟਰ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਗੁਰਦਾਸਪੁਰ ਪੁਲਿਸ ਵੱਲੋਂ ਗੈਰ ਕਾਨੂੰਨੀ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਦੀਨਾਨਗਰ ਦੀ ਪੁਲਿਸ ਨੂੰ ਮਿਤੀ 14.05.2026 ਨੂੰ ਗੁਪਤ ਸੂਚਨਾ ਮਿਲੀ ਕਿ ਮੜੀਆ ਪਿੰਡ ਕੌਂਟਾ ਵਿਖੇ ਇੱਕ ਕਾਰ ਨੰਬਰ PB 18 P 1700 ਮਾਰਕਾ ਵਰਨਾ ਵਿੱਚ ਸਵਾਰ ਵਿਅਕਤੀ ਡਕੈਤੀ ਦੀ ਯੋਜਨਾ ਬਣਾ ਰਹੇ ਹਨ। ਜਿਸ 'ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਇਆ ਡਕੈਤੀ ਦੀ ਯੋਜਨਾ ...
ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

News of Punjab
ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ                                                                 ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ  ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਨਿਊ ਅਬੁੱਲ ਖ...
ਕੇਵੀਕੇ ਰੋਪੜ ਨੇ ਸਾਉਣੀ ਫਸਲਾਂ ‘ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਕੇਵੀਕੇ ਰੋਪੜ ਨੇ ਸਾਉਣੀ ਫਸਲਾਂ ‘ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

News of Punjab
ਰੂਪਨਗਰ, 15 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਬਲਾਕ ਮੋਰਿੰਡਾ ਦੇ ਪਿੰਡ ਰੌਣੀ ਖੁਰਦ ਵਿਖੇ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਅਤੇ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।  ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਕਿਸਾਨਾਂ ਨੂੰ ਸਬਜੀਆਂ ਅਤੇ ਫ਼ਲਦਾਰ ਪੌਦਿਆਂ ਨੂੰ ਜਰੂਰਤ ਅਨੁਸਾਰ ਆਪਣੇ ਖੇਤਾਂ ਅਤੇ ਘਰ-ਬਗੀਚੀ ਵਿੱਚ ਲਗਾ ਕੇ ਪਰਿਵਾਰਕ ਪੋਸ਼ਟਿਕ ਸੁਰੱਖਿਅਤਾ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਸਬਜੀਆਂ ਅਤੇ ਫ਼ਲਾਂ ਦਾ ਪੂਰਾ ਅਤੇ ਮਿਆਰੀ ਝਾੜ ਲੈਣ ਲਈ ਸਬਜੀ ਉਤਪਾਦਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ। ਫਲਦਾਰ ਬੂਟਿਆਂ ਦੀ ਸਾਂਭ ਸੰਭਾਲ ਅਤੇ ਜਿਣਸਾਂ ਤ...
ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

News of Punjab
ਜਲੰਧਰ, 15 ਮਈ -ਆਮ ਆਦਮੀ ਪਾਰਟੀ (ਆਪ) ਦੇ ਜ਼ਿਲਾ ਪ੍ਰਧਾਨ (ਸ਼ਹਿਰੀ) ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਜ਼ਿਲੇ ਦੇ ਭਾਰੀ ਗਿਣਤੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਸਿਖਰ 'ਤੇ ਲਿਜਾਣ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ। ਸ੍ਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਧਾ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਮਾਰਨ ਵਾਲਾ ਹੈ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ.ਸਰਕਾਰ ਦੇਸ਼ ਅੰਦਰ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਝੋਨੇ ਦੀ ਲਵਾਈ ਦੇ ਮ...
ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 15 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 115ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 276 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,385 ਹੋ ਗਈ।   ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿ...
ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

News of Punjab
ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸਨੇ ਵੱਖ-ਵੱਖ ਥਾਵਾਂ 'ਤੇ 02 ਸੋਲਰ ਸਿਸਟਮ ਲਗਾਏ ਸਨ। ਪੀਐਸਪੀਸੀਐਲ ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ 'ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 02 ਫਾਈ...
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

News of Punjab
ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲ...