Wednesday, August 5
Shadow

News of Punjab

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

News of Punjab
ਚੰਡੀਗੜ੍ਹ, 4 ਮਈ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰਕ ਮੈਂਬਰ ਤੇ ਸ਼ੁਭ...
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

Crime news, News of Punjab
ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਨਾਰਕੋਟਿਕ ਡਰੱਗਸ ਐਂਡ ਸਾਈਕੋਟਰਾਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਅਧੀਨ 490 ਮਾਮਲੇ ਦਰਜ ਕੀਤੇ, 630 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 47.527 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ, ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਚੁਣੌਤੀਆਂ ਦੇ ਬਾਵਜੂਦ ਸੂਬਾ ਪੁਲਿਸ ਨੇ ਪਾਕਿਸਤਾਨ ਤੋਂ ਲਾਜਿਸਟਿਕ ਸਹਾਇਤਾ ਪ੍ਰਾਪਤ ਕਰ ਰਹ...
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Crime news, News of Punjab
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ...
ਵਿਜੀਲੈਂਸ ਬਿਊਰੋ ਵੱਲੋਂ 15000  ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ 15000  ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

News of Punjab
ਚੰਡੀਗੜ੍ਹ, 4 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ  ਮੌਕੇ ’ਤੇ ਬੁਲਾਇਆ । ਇਸ ਤ...
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

News of Punjab
ਕੋਟਕਪੂਰਾ, 3 ਮਈ : ( ) :- ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ। ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਨਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।ਸਮਾਪਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਗੱਤਕਾ ਨੂੰ ਇੱਕ ਬਿਹਤਰ ਰਵਾਇਤੀ ਸਿੱਖ ਜੰਗਜੂ ਕਲਾ ਕਰਾਰ ਦਿੱਤਾ ਜੋ ਸਵੈ-ਰੱਖਿਆ ਦੇ ਨਾਲ-ਨਾਲ ਆਧਿਆਤਮਿਕਤਾ, ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਗੱਤਕਾ ਖੇਡਣ ਵਾਲੇ ਖਿਡਾਰੀ...
ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

News of Punjab
ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ ਜਾ ਰਹੀ ਹੈ। ਗੈਂਗਸਟਰਾਂ 'ਤੇ ਸ਼ਿਕੰਜਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੀ ਤਕਨੀਕੀ ਤਰੱਕੀ ਬਾਰੇ ਚਰਚਾ ਕਰਦਿਆਂ ਪੰਨੂ ਨੇ ਕਿਹਾ ਕਿ ਸਾਡੀ ਪੁਲਿਸ ਹੁਣ ਪੂਰੀ ਤਰ੍ਹਾਂ ਹਾਈ-ਟੈਕ ਹੋ ਚੁੱਕੀ ਹੈ। ਹੁਣ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਆਧੁਨਿਕ 'ਵੌਇਸ ਬੈਂਕ' ਤਿਆਰ ਕੀਤਾ ਹੈ ਜਿਸ ਵਿੱਚ 84,000 ਤੋਂ ਵੱਧ ਦੋਸ਼ੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸ਼ੰਭੂ ਧਮਾਕੇ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸਾਰੇ ਮੁਲਜ...
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,175 ਹੋ ਗਈ ਹੈ। ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 60 ਵਿਅਕਤ...
ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

News of Punjab
ਜਲੰਧਰ, 03 ਮਈ -ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ ਵਿਖੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਦੀ ਭਾਜਪਾ ਸਰਕਾਰ ਵਲੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਰਿਕਾਰਡ 993 ਰੁਪਏ ਦਾ ਵਾਧਾ ਕਰਨ ਨਾਲ ਕਈ ਖੇਤਰਾਂ ਵਿੱਚ ਕੀਮਤ 3071 ਰੁਪਏ ਤੋਂ ਵੱਧ ਹੋ ਗਈ ਹੈ।  ਇਸ ਰੋਸ ਪ੍ਰਦਰਸ਼ਨ ਵਿੱਚ ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਲਗਾਤਾਰ ਤੀਜਾ ਮਹੀਨਾਵਾਰ ਵਾਧਾ ਹੈ, ਜੋ ਮਾਰਚ ਤੋਂ ਬਾਅਦ 1300 ਰੁਪਏ ਤੋਂ ਵੱਧ ਦਾ ਵਾਧਾ ਹੈ। ਉਨ੍ਹਾਂ ਕਿਹਾ ਕਿ ਕੀਮਤ ਵੱਧਣ ਨਾਲ ਛੋਟੇ ਵਪਾਰੀਆਂ ਜਿਵੇਂ ਢਾਬੇ, ਰੈਸਟੋਰੈਂਟ ਅਤੇ ਰੇਹੜੀਆਂ ਤੇ ਖਾਣ-ਪੀਣ ਦੀਆਂ ਚੀਜਾਂ ਵੇਚਣ ਵਾਲਿਆਂ ’ਤੇ ਬਹੁਤ ਬੁਰਾ ਪ੍ਰਭਾਵ ਪਏਗਾ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੇ ਰੇਟ ਵੱਧਣ ਨਾਲ ਹਰੇਕ ਚੀਜ਼ਾਂ ਦੇ ਰੇਟ ਵੱਧਣਗੇ ਤੇ ਛੋਟੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਨ ...
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

News of Punjab
*ਚੰਡੀਗੜ੍ਹ, 2 ਮਈ , 2026*- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ 'ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1...
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

Crime news, News of Punjab
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ - ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ। ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜਲ...