Tuesday, October 27
Shadow

News of Punjab

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

News of Punjab
*ਚੰਡੀਗੜ੍ਹ, 12 ਅਕਤੂਬਰ:* ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਅੱਜ ਯੂ.ਟੀ. ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਸੂਚਨਾ ਦਾ ਅਧਿਕਾਰ ਐਕਟ, 2005 ਦੇ ਲਾਗੂ ਹੋਣ ਦੇ 21 ਸਾਲ ਪੂਰੇ ਹੋਣ ਮੌਕੇ ਸੂਚਨਾ ਦਾ ਅਧਿਕਾਰ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸੂਚਨਾ ਦਾ ਅਧਿਕਾਰ ਐਕਟ, 2005 ਇੱਕ ਅਹਿਮ ਕਾਨੂੰਨ ਹੈ ਜਿਸ ਨੇ ਲੋਕਤੰਤਰੀ ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਾਗਰਿਕ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਦੀ ਸਰਪ੍ਰਸਤੀ ਹੇਠ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ ਪੁਸਤਕ “ਆਰ.ਟੀ.ਆਈ. ਐਂਡ ਗੁਡ ਗਵਰਨੈਂਸ” ਨੂੰ ਰਿਲੀਜ਼ ਕੀਤਾ ਗਿਆ। ਇਹ ਪੁਸਤਕ ਸੂਚਨਾ ਦਾ ਅਧਿਕਾਰ ਢਾਂਚੇ ਦੀ ਮਹੱਤਤਾ ਤੇ ਪਾਰਦਰਸ਼ੀ, ਜਵਾਬਦੇਹ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਿੱਚ ਇਸ ਦੀ ਭੂਮਿਕਾ ਨੂੰ ਸਮਰਪਿਤ ਹੈ। ਇਸ ਪ੍ਰਕਾਸ਼ਨ ਦਾ ਉਦੇਸ਼ ਆਰ.ਟੀ.ਆਈ. ਐਕਟ ਦੇ ਉਦੇਸ਼ਾਂ ਅਤੇ ਉਪਬੰਧਾਂ, ਪਿਛਲੇ 21 ਸਾਲਾਂ ਵਿੱਚ ਇਸ ਦੇ ਵਿਕਾਸ ਅਤੇ ਸਮਕਾਲੀ ਕਾਨ...
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ, 12 ਅਕਤੂਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14.05.2026 ਦੇ ਨੋਟੀਫਿਕੇਸ਼ਨ ਮੱਦੇਨਜ਼ਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ ਪੰਜਾਬ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਵਿਸ਼ੇਸ਼ ਗਹਿਰੀ ਸੁਧਾਈ,2026 ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਮੁੱਖ ਚੋਣ ਅਫ਼ਸਰ ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਹਨ। ਇਹ ਸੂਚੀਆਂ ਮੁੱਖ ਚੋਣ ਅਫ਼ਸਰ, ਪੰਜਾਬ ਦੀ ਸਰਕਾਰੀ ਵੈੱਬਸਾਈਟ www.ceopunjab.gov.in ਅਤੇ ਨਾਗਰਿਕ ਸੇਵਾ ਪੋਰਟਲ www.voters.eci.gov.in ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸ...
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

News of Punjab
ਚੰਡੀਗੜ੍ਹ, 12 ਅਕਤੂਬਰ: ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਲੜਾਈ ਵਿੱਚ ਆਧੁਨਿਕ ਏਰੀਅਲ ਤਕਨਾਲੋਜੀ ਦੀ ਵਰਤੋਂ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹੁੰਚ ਤੋਂ ਦੂਰ ਵਾਲੇ ਇਲਾਕਿਆਂ ਵਿੱਚ ਮੱਛਰਾਂ ਦੇ ਲਾਰਵੇ ਨੂੰ ਟਰੇਸ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਲਈ ਉੱਨਤ ਡਰੋਨਾਂ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧ ਵਿੱਚ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਮੁੰਬਈ ਦੀ ਕੰਪਨੀ ਮੈਸਰਜ਼ ਕਿਰਨ ਕਾਰਪੋਰੇਸ਼ਨ/ਐਸ.ਪੀ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ 60 ਦਿਨਾਂ ਦੀ ਐਮਰਜੈਂਸੀ ਡਰੋਨ-ਅਧਾਰਿਤ ਲਾਰਵੀਸਾਈਡ ਸਪਰੇਅ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਸਮਝੌਤਾ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਤਰਫੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਕਿਰਨ ਕਾਰਪੋਰੇਸ਼ਨ, ਮੁੰਬਈ ਤਰਫੋ...
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

News of Punjab
ਚੰਡੀਗੜ੍ਹ, 12 ਅਕਤੂਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ' (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ 'ਤੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿੱਚ ਸੈਨਿਕ ਸਕੂਲ ਅਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਲ ਹੈ, ਵੱਲੋਂ ਐਨਡੀਏ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਵੱਡੀਆਂ ਚੁਣੌਤੀਆਂ ਦੇ ਬਾਵਜੂਦ ਇਹ ਸਫਲਤਾ ਹਾਸਲ ਕਰਨ ਵਾਲੀਆਂ 17 ਮਹਿਲਾ ਕੈਡਿਟਾਂ ਵਿੱਚ ਤਨਵੀ, ਉਰਵੀ, ਸਿਮਰਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਹੁਲਜੀਤ ਕੌਰ, ਜਸਮੀਤ ਕੌਰ, ਮੁਸਕਾਨਪ੍ਰੀਤ ਕੌਰ, ਗਰਿਮਾ, ਅਨੀਸ਼ਾ, ਪ੍ਰਣਯਾ ਕਾਰਗਵਾਲ, ਜਸ਼ਨਦੀਪ ਕੌਰ, ਸਮ੍ਰਿਧੀ, ਅਰਸ਼ਕਿਰਨ ਕੌਰ, ਸਹਿਜਪ੍ਰੀਤ ਕੌਰ, ਜਪਨੀਤ ਕੌਰ, ਖੁਸ਼ੀ ਅਤੇ ਜਸਲੀਨ ਕੌਰ ਸ਼ਾਮਲ ਹਨ। ਉਨ੍ਹਾਂ ਨੇ ਇਹ ਪ੍ਰੀਖਿਆ ਅਜਿਹੀ ਪ੍ਰਣਾਲੀ ਵਿੱਚ ਪਾਸ ਕੀਤੀ ਹੈ ਜਿੱਥੇ ਐਨਡੀਏ ਦੀਆਂ ਕੁੱਲ ਸੀਟਾਂ ਵਿੱਚੋਂ ਸਿਰਫ਼ 6 ਫ਼ੀਸਦ ਸੀਟਾਂ ਹੀ ਲੜਕੀਆਂ ਲਈ ਰਾਖਵੀਆਂ ਹਨ, ਜਦਕਿ 94 ਫ਼ੀਸਦ ਸੀਟਾਂ ਲੜਕਿਆਂ ਲਈ ਰ...
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

News of Punjab
ਚੰਡੀਗੜ੍ਹ, 12 ਅਕਤੂਬਰ: ਜ਼ਮੀਨੀ ਪੱਧਰ 'ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਦਾ ਪ੍ਰਾਜੈਕਟ ਚਲਾਉਣ ਲਈ ਇੱਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ ਹੈ। ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਯੁਵਰਾਜ ਸਿੰਘ ਫਾਊਂਡੇਸ਼ਨ ਦੀ ਟਰੱਸਟੀ ਪੂਨਮ ਨੰਦਾ ਵੱਲੋਂ ਰਸਮੀ ਤੌਰ 'ਤੇ ਹਸਤਾਖ਼ਰ ਕੀਤੇ ਗਏ। ਬਿਮਾਰੀ ਹੋਣ ਮਗਰੋਂ ਇਲਾਜ ਕਰਵਾਉਣ ਦੀ ਥਾਂ ਪਹਿਲਾਂ ਹੀ ਸਿਹਤ ਸੰਭਾਲ ਪ੍ਰਤੀ ਸਰਗਰਮ ਰਹਿਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਿਸ਼...
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

News of Punjab
ਚੰਡੀਗੜ੍ਹ, 12 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 265ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,993 ਹੋ ਗਈ ਹੈ।ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।   ...
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

News of Punjab
ਚੰਡੀਗੜ੍ਹ, 11 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 264ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 264ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,756 ਹੋ ਗਈ ਹੈ। ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ...
ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

News of Punjab
ਚੰਡੀਗੜ੍ਹ 10 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ 'ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਮਜ਼ਬੂਤੀ ਨਾਲ ਖੜ੍ਹੀ ਹੋਈ। ਇਸ ਦੌਰਾਨ ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। "ਵੋਟ ਚੋਰੋ, ਕੁਰਸੀ ਛੱਡੋ" ਦੇ ਨਾਅਰੇ ਲਗਾਉਂਦਿਆਂ 'ਆਪ' ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਤੋਂ ਡਰਦੇ ਹਨ ਕਿਉਂਕਿ ਭਾਜਪਾ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤ ਸਕਦੀ, ਜਦਕਿ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਡਰਨ ਵਾਲੇ ਨਹੀਂ ਹਨ ਅਤੇ ਉਹ ਲੋਕਤੰਤਰ, ਸੰਵਿਧਾਨ ਅਤੇ ਜਨਤਾ ਦੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਲੜਾਈ ਜਾਰੀ ਰੱਖਣਗੇ...
ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਕੁਲਤਾਰ ਸਿੰਘ ਸੰਧਵਾਂ

ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਕੁਲਤਾਰ ਸਿੰਘ ਸੰਧਵਾਂ

News of Punjab
ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ- ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿੱਚ ਡੰਡੇ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। 'ਆਪ' ਨੇ ਸਵਾਲ ਕੀਤਾ ਕਿ ਕੀ ਭਾਜਪਾ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਦੁੱਖਾਂ ਵਾਂਗ ਹੀ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਨਾ ਚਾਹੁੰਦੀ ਹੈ। ਪਾਰਟੀ ਨੇ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕਾਂ 'ਤੇ ਘਸੀਟਣ ਅਤੇ ਉਸ ਦੀ ਪੈਂਟ ਪਾੜਨ ਦੀ ਘਟਨਾ ਦੀ ਵੀ ਨਿੰਦਾ ਕੀਤੀ, ਜਦਕਿ ਪੁਲਿਸ ਕਾਰਵਾਈ 'ਤੇ ਚੁੱਪੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਭਾਜਪਾ 'ਤੇ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਗੁਰੂ ਘਰ ਦੀ ਪਵਿੱਤਰਤਾ ਨੂੰ ਅਣਡਿੱਠ ਕਰਨ ਦਾ ਦੋਸ਼ ਲਗਾਇਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

News of Punjab
ਚੰਡੀਗੜ੍ਹ, 11 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਸਮਾਜਵਾਦ, ਅਹਿੰਸਾ ਅਤੇ ਆਰਥਿਕ ਸਮਾਨਤਾ ਦਾ ਪ੍ਰਤੀਕ ਦੱਸਿਆ। ਆਪਣੇ ਅਧਿਕਾਰਤ ਸੰਦੇਸ਼ ਵਿੱਚ, ਸਪੀਕਰ ਸੰਧਵਾਂ ਨੇ ਨਾਗਰਿਕਾਂ ਨੂੰ ਇਸ ਮਹਾਨ ਰਾਜੇ ਵੱਲੋਂ ਦਰਸਾਏ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮਹਾਰਾਜਾ ਅਗਰਸੈਨ ਨੂੰ ਦਇਆ-ਭਾਵਨਾ ਦੀ ਅਨੋਖੀ ਮਿਸਾਲ ਅਤੇ ਅਹਿੰਸਾ ਦੇ ਸੱਚੇ ਦੂਤ ਦੱਸਿਆ, ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਮਾਜ ਨੂੰ ਬਰਾਬਰੀ ਅਤੇ ਖੁਸ਼ਹਾਲੀ ਵੱਲ ਸੇਧ ਦੇ ਰਹੀ ਹੈ। ਅਗਰਵਾਲ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ, ਇਸ ਭਾਈਚਾਰੇ ਨੇ ਸ਼ਾਨਦਾਰ ਪ੍ਰਗਤੀ ਹਾਸਲ ਕੀਤੀ ਹੈ ਅਤੇ ਸਮਾਜਿਕ ਭਲਾਈ ਤੇ ਵਿਕਾਸ ਪ੍ਰਤੀ ਆਪਣੀ ਸਮਰਪਿਤ ਭਾਵਨਾ ਸਦਕਾ ਸਮਾਜ ਵਿੱਚ ਇੱਕ ਪ੍ਰਮੁੱਖ ਅਤੇ ਸਤਿਕਾਰਯੋਗ ਸਥਾਨ ਪ੍ਰਾਪਤ ਕੀਤਾ ਹੈ। ਸਪੀਕਰ ਨੇ ਇਸ ਮੌਕੇ ਸ...