Wednesday, August 5
Shadow

News of Punjab

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
*ਸਤੌਜ (ਸੰਗਰੂਰ), 30 ਅਪ੍ਰੈਲ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ।  ਆਪਣੇ ਜੱਦੀ ਪਿੰਡ ਸਤੌਜ ਵਿੱਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਾਗਰਿਕ ਕੇਂਦਰਿਤ ਅਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ 'ਤੇ ਨਿਰਭਰ ਕਰਦੇ ਹਨ। ਇਹ ਬਹੁਤ ਜ਼ਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਅਤੇ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।"ਮਰਦਮਸ਼ੁਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

News of Punjab
ਸੰਗਰੂਰ; 30 ਅਪ੍ਰੈਲ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

News of Punjab
ਚੰਡੀਗੜ੍ਹ, 30 ਅਪ੍ਰੈਲ:-ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਪੀਐਸਈਬੀ ਦੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ। ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇ...
ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

News of Punjab
ਚੰਡੀਗੜ੍ਹ, 30 ਅਪ੍ਰੈਲ:ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ, ਡਾਕਟਰੀ ਸਹ...
ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

News of Punjab
ਚੰਡੀਗੜ੍ਹ/ਜਲੰਧਰ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨ...
ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ:*-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਵੱ...
ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ; 30 ਅਪ੍ਰੈਲ - ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ 'ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ 'ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

News of Punjab
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ: ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ...
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

News of Punjab
*ਚੰਡੀਗੜ੍ਹ/ਜਲੰਧਰ, 29 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ...
ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

Crime news, News of Punjab
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇ...