ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ
ਚੰਡੀਗੜ੍ਹ, 28 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ ਹੈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਸਨ।
ਉਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਆਪਣੇ ਯੋਗਦਾਨ ਰਾਹੀਂ ਸੇਵਾ ਅਤੇ ਸਮਰਪਣ ਦੀਆਂ ਬੇਮਿਸਾਲ ਉਦਾਹਰਣਾਂ ਸਥਾਪਤ ਕਰਨ ਲਈ ਇਸ ਪੁਰਸਕਾਰ ਵਾਸਤੇ ਚੁਣੀਆਂ ਗਈਆਂ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਵਿਸ਼ੇਸ਼ ਸਮਾਰੋਹ ਦੇ ਆਯੋਜਨ ਲਈ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ...







