ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਡੀ ਐਸ ਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕਾਉਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹੀ ਦਾ ਪਰਦਾਫਾਸ਼ ਕਰਕੇ 07 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਮਾਰਕਾ ਭਾਰਤ ਵੈ...








