Tuesday, August 4
Shadow

News of Punjab

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 21 ਅਪ੍ਰੈਲ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦ...
ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

News of Punjab
*ਚੰਡੀਗੜ੍ਹ, 20 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ, ਉੱਥੇ ਹੀ ਪਹਿਲਾਂ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਿਆਸਤ ਕਰਨ ਵਾਲੇ ਹੁਣ ਚੁੱਪ ਰਹਿਣ ਨੂੰ ਤਰਜੀਹ ਦੇ ਰਹੇ ਹਨ। ਇਹ ਚੁੱਪ ਸਿਆਸੀ ਤੌਰ 'ਤੇ ਬਹੁਤ ਕੁਝ ਬਿਆਨ ਕਰਦੀ ਹੈ। 'ਆਪ' ਪੰਜਾਬ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਸ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

News of Punjab
ਚੰਡੀਗੜ੍ਹ, 20 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਅਧਿਕਾਰਤ ਤੌਰ 'ਤੇ ਕਾਨੂੰਨ ਬਣ ਗਿਆ ਹੈ। ਇਹ ਪਵਿੱਤਰ ਗ੍ਰੰਥ ਦੀ ਮਰਿਆਦਾ ਦੀ ਰਾਖੀ ਲਈ ਇੱਕ ਮਹੱਤਵਪੂਰਨ ਵਿਧਾਨਕ ਕਦਮ ਹੈ। ਐਕਸ 'ਤੇ ਇੱਕ ਪੋਸਟ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ 'ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੈਂ ਵਾਹਿਗੁਰੂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਇਸ ਨਿਮਾਣੇ ਸੇਵਕ ਨੂੰ ਅਜਿਹੀ ਸੇਵਾ ਬਖਸ਼ੀ। ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ।" ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਵਿਕਾਸ ਨੂੰ ਸਾਰਿਆਂ ਲਈ "ਬੇਹੱਦ ਸ਼ੁਭ ਅਤੇ ਇਤਿਹਾਸਕ ਪਲ" ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਸਾਰਿਆਂ ਲਈ ਬਹੁਤ ਹੀ ਸ਼ੁਭ ਅਤੇ ਇਤਿਹਾਸਕ ਪਲ...
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

News of Punjab
ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ: ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿ...
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

News of Punjab
ਚੰਡੀਗੜ੍ਹ; 20 ਅਪ੍ਰੈਲ 2026: ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ 'ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਠੋਸ ਕਾਰਵਾਈ ਦਾ ਇੱਕ ਮਾਡਲ ਬਣ ਕੇ ਉੱਭਰਿਆ ਹੈ, ਜੋ ਭਾਰਤ ਦੇ ਅੰਦਰ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਾ ਹੋਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਅੱਗੇ ਵਧ ਰਿਹਾ ਹੈ। 20 ਜਨਵਰੀ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਲਾਜਿਸਟਿਕ ਨੈੱਟਵਰਕ, ਫੰਡਿੰਗ ਅਤੇ ਸੰਚਾਰ ਸਿਸਟਮ ਨੂੰ ਵੀ ਖਤਮ ਕਰਨਾ ਸੀ। ਪਿਛਲੇ ਤਿੰਨ ਮਹੀਨਿਆਂ ਵਿੱਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ...
ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 20 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 90ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 216 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,605 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 67 ਵਿਅ...
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵ...
ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱ...
ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ

News of Punjab
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਸਮਾਜ ਸੇਵੀ ਅਤੇ ਇਲਾਕੇ ਦੇ ਪ੍ਰਮੁੱਖ ਸਖਸ਼ੀਅਤਾਂ ਭਾਗ ਲੈਣਗੀਆਂ। ਇਸ ਸਮਾਗਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਜੀ ਦੀ ਮਹਾਨ ਅਤੇ ਵਿਲੱਖਣ ਸੋਚ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਵੱਲ ਪ੍ਰੇਰਿਤ ਕਰਨਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਹੋਣਗੇ।      ਇਹ ਜਾਣਕਾਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ ਨੰਗਲ ਪਹੁੰਚ ਕੇ ਸਿੱਖਿਆ ਸੰਕਲਪ ਪ੍ਰੋਗਰਾਮ ਦੀਆਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਜਾਦੀ ਤੋ ਬਾਅਦ ਸਮਾਜ ਵਿਚ ਸਮਾਨਤਾ ਨੂੰ ਕਾਇਮ ਰੱਖਣਾ ਬਹੁਤ ਵੱਡੀ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

News of Punjab
ਚੰਡੀਗੜ੍ਹ, 18 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੜਕੀ ਵਿਕਾਸ ਕਾਰਜਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜ...