Tuesday, August 4
Shadow

News of Punjab

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

Global News, News of Punjab
ਚੰਡੀਗੜ੍ਹ, 18 ਅਪ੍ਰੈਲ 2026 : 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਪਵਿੱਤਰ ਗੁਰਬਾਣੀ, ਗੁਰੂ ਸਾਹਿਬਾਨ ਤੇ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਨ ਅਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਨਾਲ ਜੁੜੇ ਅਹਿਮ ਮਸਲਿਆਂ ’ਤੇ ਤੁਰੰਤ ਵਿਧਾਨਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੀ ਮੰਗ ਕੀਤੀ। ਅਮਰੀਕਾ ਤੋਂ ਕੌਂਸਲ ਦੇ ਉਪ-ਪ੍ਰਧਾਨ ਸਰਦਾਰ ਪਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਫ਼ਦ ਨੇ ਅਤਿ-ਆਧੁਨਿਕ ਤਕਨੀਕਾਂ ਦੇ ਗਲਤ ਇਸਤੇਮਾਲ ਅਤੇ ਸਿੱਖ ਕੌਮ ਸਾਹਮਣੇ ਖੜ੍ਹੀਆਂ ਚੁਣੌਤੀਆਂ ਦੇ ਹੱਲ ਲਈ ਮੁੱਦੇ ਸੰਸਦੀ ਪੱਧਰ ’ਤੇ ਉਠਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਨਾ ਕੌਂਸਲ ਦੇ ਖਜਾਨਚੀ ਸਰਦਾਰ ਹਰਸਰਨ ਸਿੰਘ ਪੁਡੂਚੇਰੀ, ਅਫਗਾਨਿਸਤਾਨ ਤੋਂ ਮੈਂਬਰ ਸਰਦਾਰ ਗੁਲਜੀਤ ਸਿੰਘ ਅਤੇ ‘ਸਿੱਖ ਕੁਲੈਕਿਟਿਵ’ ਦੇ ਕਨਵੀਨਰ ਸਰਦਾਰ ਜਗਮੋਹਨ ਸਿੰਘ ਵੀ ਸ਼ਾਮਲ ਸਨ। ਕੌਂਸਲ...
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 88ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 88ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ,...
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

News of Punjab
ਚੰਡੀਗੜ੍ਹ, ਅਪ੍ਰੈਲ 18: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

News of Punjab
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਇੱਥੇ ਸੀ.ਆਈ.ਆਈ. ਦੇ ਨਾਰਦਰਨ ਰੀਜਨ ਦੇ ਹੈੱਡਕੁਆਰਟਰ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) 'ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ। ਇਸ ਕਾਨਫਰੰਸ ਨੇ ਕਲਾਸਰੂਮਾਂ ਵਿੱਚ ਏਆਈ ਨੂੰ ਸ਼ਾਮਲ ਕਰਨ ਲਈ ਢੁਕਵਾਂ ਰੋਡਮੈਪ, ਜੋ ਸਿੱਖਣ ਦੀ ਗੁਣਵੱਤਾ ‘ਚ ਸੁਧਾਰ, ਪਹੁੰਚ ਨੂੰ ਵਧਾਉਣ ਅਤੇ ਵਿਦਿਆਰਥੀਆਂ ਨੂੰ ਸਿਰਫ਼ ਖਪਤਕਾਰਾਂ ਦੀ ਥਾਂ ਤਕਨਾਲੋਜੀ ਦੇ ਸਿਰਜਣਹਾਰ ਵਜੋਂ ਤਿਆਰ ਕਰਨ 'ਤੇ ਕੇਂਦ੍ਰਿਤ ਹੋਵੇਗਾ, ਤਿਆਰ ਕਰਨ ਵਾਸਤੇ ਨੀਤੀ ਘਾੜਿਆਂ, ਸਿੱਖਿਅਕਾਂ ਅਤੇ ਤਕਨਾਲੋਜੀ ਮਾਹਿਰਾਂ ਲਈ ਵਿਚਾਰ-ਵਟਾਂਦਰੇ ਵਾਸਤੇ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈਏਐਸ (ਸੇਵਾਮੁਕਤ) ਨੇ ਏਆਈ ਦੀ ਨੈਤਿਕ ਵਰਤੋਂ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸਨੂੰ ਸਿਖਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਸਮੱਸਿਆ-ਹੱਲ ...
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

Health, News of Punjab
ਚੰਡੀਗੜ੍ਹ/ਪਟਿਆਲਾ , 18 ਅਪ੍ਰੈਲ:- ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ  ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ। ਗੁਰਪਿੰਦਰ ਜੀਤ ਦੇ ਦੱਸਣ ਮੁਤਾਬਿਕ ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਭੱਜ ਕੀਤੀ ਗਈ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਈ । ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ—ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ।ਗੁਰਪਿੰਦਰ ਲਈ ਇਹ ਬਹੁਤ ਔਖੀ ਘੜੀ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ I ਉਸਨੂੰ ਜਨਮ ਦੇਣ ਅਤੇ ਪਾਲਣ -ਪੋਸਣ ਵਾਲੀ ਮਾਂ ਅੱਜ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਸੀ । ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਦੇ ਟਾਟਾ ਕੈਂਸਰ...
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

News of Punjab, Punjab Politics
*ਚੰਡੀਗੜ੍ਹ, 17 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਘੋਰ ਦੁਰਵਰਤੋਂ ਦੀ ਇੱਕ ਹੋਰ ਮਿਸਾਲ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ "ਲੋਕਤੰਤਰ ਦਾ ਲਗਾਤਾਰ ਗਲਾ ਘੁੱਟਣ" ਲਈ ਆੜੇ ਹੱਥੀਂ ਲਿਆ। ਉਨ੍ਹਾਂ ਨੇ ਕੇਂਦਰੀ ਏਜੰਸੀਆਂ ਵੱਲੋਂ ਚੋਣਵੇਂ ਰੂਪ ਵਿੱਚ ਨਿਸ਼ਾਨਾ ਬਣਾਉਣ 'ਤੇ ਸਵਾਲ ਉਠਾਉਂਦੇ ਹੋਏ ਕਿਹਾ, "ਈਡੀ ਦੇ ਛਾਪੇ ਸਿਰਫ਼ ਉਨ੍ਹਾਂ ਰਾਜਾਂ ਵਿੱਚ ਹੀ ਕਿਉਂ ਮਾਰੇ ਜਾਂਦੇ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ? ਜਿਹੜੇ ਲੋਕ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਜਾਂ ਤਾਂ ਈਡੀ ਦੇ ਨੋਟਿਸ ਦਿੱਤੇ ਜਾਂਦੇ ਹਨ ਜਾਂ ਜੇਲ੍ਹ ਭੇਜ ਦਿੱਤਾ ਜਾਂਦਾ ਹੈ।" ...
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

News of Punjab
ਚੰਡੀਗੜ੍ਹ; 17 ਅਪ੍ਰੈਲ: ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ  ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ  ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ ਰਹੇ ਹਨ। ਇਹ ਪਹਿਲਕਦਮੀ ਇੱਕ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ , ਜਿਸ ਤਹਿਤ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਸਤ ਹੋ ਰਹੀ ਤਕਨਾਲੋਜੀ-ਸੰਚਾਲਿਤ ਵਿਸ਼ਵ ਅਰਥਵਿਵਸਥਾ ਦੀਆਂ ਮੰਗਾਂ ਦੇ ਨਾਲ –ਨਾਲ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਨਫਰੰਸ ਨੂੰ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਵਾਲੀ ਇੱਕ ਅਗਾਂਹਵਧੂ ਪਹਿਲ ਦੱਸਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਏਕੀਕਰਨ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮ...
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 87ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 253 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,905 ਹੋ ਗਈਆਂ। ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 135 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋ...
ਪੀ.ਐਸ.ਐਫ.ਸੀ. ਵੱਲੋਂ “ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ

ਪੀ.ਐਸ.ਐਫ.ਸੀ. ਵੱਲੋਂ “ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ

News of Punjab
ਚੰਡੀਗੜ੍ਹ, 17 ਅਪ੍ਰੈਲ :ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਹੋਟਲ ਸ਼ਿਵਾਲਿਕ ਵਿਊ, ਚੰਡੀਗੜ੍ਹ ਵਿਖੇ ""ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ- ਪੰਜਾਬ ਵਿੱਚ ਚੌਲਾਂ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀਆਂ ਸੰਭਾਵਨਾਵਾਂ ਨੂੰ ਖੋਲ੍ਹਣ" ਵਿਸ਼ੇ 'ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ ਕੀਤਾ, ਜਿਸ ਵਿੱਚ ਟਿਕਾਊ ਢੰਗ ਤਰੀਕਿਆਂ ਨਾਲ ਚੌਲਾਂ ਦੀ ਕਾਸ਼ਤ ਦੇ ਭਵਿੱਖ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵੱਖ-ਵੱਖ ਮਾਹਿਰ, ਨੀਤੀ ਘਾੜੇ, ਵਿਗਿਆਨੀ ਅਤੇ ਅਗਾਂਹ ਵਧੂ ਕਿਸਾਨ ਸ਼ਾਮਲ ਹੋਏ। ਇਸ ਸਿੰਪੋਜ਼ੀਅਮ ਦਾ ਉਦੇਸ਼ ਝੋਨੇ ਦੀ ਕਾਸ਼ਤ ਵਿੱਚ ਉੱਭਰ ਰਹੀਆਂ ਚੁਣੌਤੀਆਂ, ਖਾਸ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ, ਵਧਦੀ ਲਾਗਤ ਅਤੇ ਖਰਾਬ ਮੌਸਮੀ ਹਾਲਾਤਾਂ ਆਦਿ ਦੇ ਹੱਲ ਲੱਭਣਾ ਅਤੇ ਰਵਾਇਤੀ ਢੰਗ-ਤਰੀਕਿਆਂ ਦੇ ਇੱਕ ਵਿਹਾਰਕ ਬਦਲ ਵਜੋਂ ਚੌਲਾਂ ਦੀ ਸਿੱਧੀ ਬਿਜਾਈ (ਡੀਐਸਆਰ) ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨਾ ਸੀ। ਇਸ ਸਿੰਪੋਜ਼ੀਅਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਡਾ. ਸਤਬੀਰ ਸਿੰਘ ਗੋਸਲ, ਵਾਈਸ ਚ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

News of Punjab
ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ ਵਿੱਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ, ਟੈਕਸ ਚੋਰੀ ਨੂੰ ਨੱਥ ਪਾਈ ਜਾਵੇਗੀ, ਅਤੇ ਪੰਜਾਬ ਸਰਕਾਰ ਲਈ ਮਾਲੀਆ ਇਕੱਤਰ ਕਰਨ ਨੂੰ ਹੁਲਾਰਾ ਮਿਲੇਗਾ। ਪ੍ਰੈਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅੱਜ ਸਾਡੇ ਸੂਬਾ ਪ੍ਰਸ਼ਾਸਨ ਲਈ ਇੱਕ ਅਹਿਮ ਕਦਮ ਹੈ ਕਿਉਂਕਿ ਅਸੀਂ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣ ਲਈ ਅਧਿਕਾਰਤ ਤੌਰ 'ਤੇ 25 ਨਵੇਂ ਬਲੈਰੋ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।" ਜ਼ਮੀਨੀ ਪੱਧਰ 'ਤੇ ਕਾਰਵਾਈਆਂ ਨੂੰ ਮਜ਼ਬੂਤ ਕਰਨ ਅਤੇ ਵਿਆਪਕ ਭੂਗੋਲਿਕ ਪਹੁੰਚ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਵੱਧ ਤੋਂ ਵੱਧ ...