Tuesday, October 27
Shadow

News of Punjab

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

News of Punjab
ਨੰਗਲ 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਹੱਲ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਇਸੇ ਮਕਸਦ ਨਾਲ ਲੋਕ ਮਿਲਣੀਆਂ ਰਾਹੀਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉ...
ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

News of Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’ ਕਰਵਾਇਆ ਗਿਆ। ਇਸ ਸਮਿਟ ਵਿੱਚ ਨੀਤੀ ਘੜਨ ਵਾਲਿਆਂ, ਉਦਯੋਗਪਤੀਆਂ, ਸਿਵਲ ਸੁਸਾਇਟੀ ਦੇ ਨੁਮਾਇੰਦਿਆਂ, ਵਾਤਾਵਰਣ ਮਾਹਿਰਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੇ ਸ਼ਿਰਕਤ ਕੀਤੀ। ਸਮਿਟ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਹੱਲ ਲੱਭਣਾ ਅਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਦੇ ਸੰਕਲਪ ਨੂੰ ਅੱਗੇ ਵਧਾਉਣਾ ਸੀ।ਇਸ ਸਮਿਟ ਨੇ ਆਲਮੀ ਪੱਧਰ ’ਤੇ ਗਿਆਨ ਦੇ ਆਦਾਨ-ਪ੍ਰਦਾਨ, ਤਕਨਾਲੋਜੀ ਆਧਾਰਿਤ ਉਪਰਾਲਿਆਂ ਅਤੇ ਪਲਾਸਟਿਕ ਦੀ ਸਮੁੱਚੀ ਵੈਲਿਊ ਚੇਨ ਵਿੱਚ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ। ਇਸ ਦੌਰਾਨ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪਲਾਸਟਿਕ ਕਚਰੇ ਦਾ ਸੁਰੱਖਿਅਤ ਇਕੱਠ, ਵਿਗਿਆਨਕ ਪ੍ਰੋਸੈਸਿੰਗ ਅਤੇ ਢੁਕਵਾਂ ਪ੍ਰਬੰਧਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਇਹ ਖੁਰਾਕ ਲੜੀ ਵਿੱਚ ਦਾਖ਼ਲ ਨਾ ਹੋਵੇ, ਮਿੱਟੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਨਾ ਕਰੇ ਅਤੇ ਲੋਕਾਂ ਨੂੰ ਹਾਨੀਕਾਰਕ ਪ੍ਰਦੂਸ਼ਕਾਂ ਦੇ ਸੰਪਰ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

News of Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਝੋਰੜ ਪਿੰਡ ਦੇ ਕਿਸਾਨ ਰਸ਼ਪਾਲ ਸਿੰਘ ਪੁੱਤਰ ਬਲਦੇਵ ਸਿੰਘ ਦੀ 100 ਕੁਆਟਿਲ ਝੋਨੇ ਦੀ ਫ਼ਸਲ ਪੰਜਾਬ ਵੇਅਰਹਾਊਸ ਏਜੰਸੀ ਰਾਹੀਂ ਐਮ.ਐਸ.ਪੀ. ਰੇਟ 2461/- ਰੁਪਏ ’ਤੇ ਖਰੀਦ ਕਰਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕ...
ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

News of Punjab
ਭਰਤਗੜ੍ਹ / ਕੀਰਤਪੁਰ ਸਾਹਿਬ 11 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ।       ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬੜਾ ਪਿੰਡ ਟੱਪਰੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱ...
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਬੱਲਰਾਂ, 10 ਅਕਤੂਬਰ- ਆਪਣੀ ਸਿਆਸਤ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਅਤੇ ਲੋਕ ਸੇਵਾ ਦੀ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜਨ ਕਾਰਨ ਭਾਜਪਾ ਦੀ ਈ.ਡੀ.ਅਤੇ ਸੀ.ਬੀ.ਆਈ. ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਰਵਾਇਤੀ ਵਿਰੋਧੀ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਸੱਤਾ 'ਤੇ ਨਜ਼ਰ ਰੱਖ ਰਹੀਆਂ ਹਨ। ਸੰਗਰੂਰ ਦੇ ਪਿੰਡ ਬੱਲਰਾਂ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ 70,680 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭੁਗਤਾਨ ਸ਼ੁਰੂ ਕਰ ਕੇ ਅਤੇ ਪਿੰਡ ਬੱਲਰਾਂ ਤੇ ਗੁਆਂਢੀ ਪਿੰਡ ਲਹਿਲ ਖੁਰਦ ਵਿੱਚ ਵਿਕਾਸ ਕਾਰਜਾਂ ਲਈ 60 ਲੱਖ ਰੁਪਏ ਜਾਰੀ ਕਰ ਕੇ ਬਦਲੇ ਦੀ ਰਾਜਨੀਤੀ ਨੂੰ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ, “ਮੇਰਾ ਹਿੱਸਾ ਬੱਸਾਂ, ਰੇਤੇ ਜਾਂ ਠੇਕਿਆਂ ਵਿੱਚ ਨਹੀਂ, ਸਗੋਂ ਤਿੰਨ ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਵਿੱਚ ਹੈ ਅਤੇ ਲੋਕਾਂ ਦਾ ਭਰੋਸਾ ਮੇਰੀ ਦੀ ਸਭ ਤੋਂ ਵੱਡੀ ਤਾਕਤ ਬਣਿਆ ਹੋਇਆ ਹੈ।” ਸੋਸ਼ਲ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

News of Punjab
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ ਇਤਿਹਾਸ ਰਚਿਆ ਗਿਆ ਹੈ। ਇਸ ਸੰਸਥਾ ਦੇ 65 ਕੈਡਿਟਾਂ ਵਿੱਚੋਂ 57 ਕੈਡਿਟ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਪਾਸ ਕਰਕੇ ਜੂਨ 2027 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਐਨ.ਡੀ.ਏ.-158 ਕੋਰਸ ਲਈ ਕੁਆਲੀਫਾਈ ਕਰ ਗਏ ਹਨ। ਰੈਗੂਲਰ ਕੈਡਿਟਾਂ ਤੋਂ ਇਲਾਵਾ, ਸੰਸਥਾ ਵਿੱਚ ਦੋ ਮਹੀਨੇ ਦੇ ਕਰੈਸ਼ ਕੋਰਸ ਵਿੱਚ ਸ਼ਾਮਲ ਹੋਣ ਵਾਲੇ 30 ਵਿੱਚੋਂ 7 ਉਮੀਦਵਾਰਾਂ ਨੇ ਵੀ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕੀਤੀ ਹੈ। ਸਫ਼ਲ ਕੈਡਿਟ ਹੁਣ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਦਾਖ਼ਲੇ ਲਈ ਬੇਹੱਦ ਅਹਿਮ ਪੜਾਅ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਇੰਟਰਵਿਊ ਵਿੱਚ ਹਿੱਸਾ ਲੈਣਗੇ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਨੌਜਵਾਨ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਨੇ ਸੂਬੇ ...
ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

News of Punjab
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 263ਵੇਂ ਦਿਨ, ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,534 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸ...
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫੀਮ, ਇੱਕ ਅਤਿ-ਆਧੁਨਿਕ ਐਮ-16 ਰਾਈਫਲ, ਨੌਂ ਗ਼ੈਰ-ਕਾਨੂੰਨੀ ਪਿਸਤੌਲ ਅਤੇ 25 ਜਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ, ਅੰਮ੍ਰਿਤਸਰ ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ...
ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ

ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ

News of Punjab
ਨੰਗਲ 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿਖੇ ਬਣ ਰਹੇ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਦੀ ਗੁਣਵੱਤਾ ਬਰਕਰਾਰ ਰੱਖਣ ਦੇ ਨਾਲ-ਨਾਲ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਵੀ ਸਰਕਾਰ ਦੀ ਅਹਿਮ ਤਰਜੀਹ ਹੈ।       ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ, ਆਧੁਨਿਕ ਸਹੂਲਤਾਂ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

News of Punjab
ਸੰਗਰੂਰ, 10 ਅਕਤੂਬਰ: ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਸ੍ਰੀਮਤੀ ਭਰਾਜ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਭਰੋਸਾ ਮਿਲਦਾ ਹੈ ਅਤੇ ਜਾਇਦਾਦ ਦੇ ਰਿਕਾਰਡ ਵਿੱਚ ਸਪੱਸ਼ਟਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਸੰਭਾਲਣ ਵਿੱਚ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆ...