Tuesday, August 4
Shadow

News of Punjab

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

News of Punjab
ਸੰਗਰੂਰ, 10 ਅਪ੍ਰੈਲ:= ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ ਅਤੇ ਸਮਾਜਿਕ ਢਾਂਚੇ ਦੇ ਵਿਕਾਸ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਧੀਆ ਮੌਕੇ ਪ੍ਰਦਾਨ ਕੀਤੇ ਜਾ ਸਕਣ। ਪਿੰਡ ਤੁੰਗਾਂ ਵਿਖੇ ਕੈਬਨਿਟ ਮੰਤਰੀ ਨੇ 32.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਕੂਲ ਦੇ ਨਵੇਂ ਕਮਰੇ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਗ੍ਰਾਂਟ...
ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

News of Punjab
ਫ਼ਰੀਦਕੋਟ, 10 ਅਪ੍ਰੈਲਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਅਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ (ਹਾਈਫੋਲੋਜੀ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਦਾ ਮੂਲ ਆਧਾਰ ਕਿਸਾਨ ਹਨ ਅਤੇ ਉਨ੍ਹਾਂ ਦੀ ਤਰੱਕੀ ਲਈ ਆਧੁਨਿਕ ਅਤੇ ਵਿਗਿਆਨਕ ਖੇਤੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

News of Punjab
ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ। ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ...
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

News of Punjab
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੇ ਕੇਂਦਰ ਵਿੱਚ ਸਥਿਤ ਬਨਾਸਰ ਬਾਗ਼ ਅੰਦਰ ਬਣਿਆ ਇਹ ਅਜਾਇਬ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਅਤੇ ਰਾਜਸੀ ਵਿਰਾਸਤ ਦਾ ਜੀਉਂਦਾ ਜਾਗਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਮੁਗਲ ਅਤੇ ਰਾਜਸਥਾਨੀ ਸ਼ੈਲੀ ਵਿੱਚ ਤਿਆਰ ਕੀਤੀ ਇਸ ਇਮਾਰਤ ਨੂੰ ਲੰਮੇ ਸਮੇਂ ਤੋਂ ਸੰਭਾਲ ਅਤੇ ਮੁਰੰਮਤ ਦੇ ਕੰਮਾਂ ਕਰ ਕੇ ਬੰਦ ਰੱਖਿਆ ਗਿਆ ਸੀ, ਪਰ ਹੁਣ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਇਸ ਦੀ ਕਾਇਆ ਕਲਪ ਕਰਕੇ ਮੁੜ ਸ਼ਾਨ-ਸ਼ੌਕਤ ਨਾਲ ਲੋਕਾਂ ਲਈ ਖੋਲ੍ਹ ਦਿੱ...
ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

News of Punjab
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ। ਓਐਸਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਮਕਸ...
ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

News of Punjab
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25  ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ।ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜ...
ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

News of Punjab
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀ...
ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

News of Punjab
ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ। ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ 'ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS)  ਦ...
ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

News of Punjab
ਕੋਟਕਪੂਰਾ, 9 ਅਪ੍ਰੈਲ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਹਿਲੇ ਚਾਰ ਸਾਲਾਂ ਵਿੱਚ ਹੀ ਮਹੱਤਵਪੂਰਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਜੋਧ ਸਿੰਘ ਸੜਕ ਦੀ ਕੁੱਲ ਲੰਬਾਈ 2.07 ਕਿਲੋਮੀਟਰ ਹੈ ਅਤੇ ਇਹ 68.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਿਛਲੇ ਕਰੀਬ 35 ਸਾਲਾਂ ਤੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦਾ ਮੁੱਖ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ...
ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

News of Punjab
ਬਰਨਾਲਾ, 9 ਅਪ੍ਰੈਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ।...