Tuesday, August 4
Shadow

News of Punjab

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ

News of Punjab
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਮਨੋਰੰਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਪਿੰਡ ਵਾਸੀਆਂ ਲਈ ਸਵੇਰ-ਸ਼ਾਮ ਦੀ ਸੈਰ, ਕਸਰਤ ਅਤੇ ਬੱਚਿਆਂ ਦੇ ਖੇਡਣ ਲਈ ਉਚਿਤ ਸਥਾਨ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਆਧੁਨਿਕ ਵਿਕਾਸ ਅਤੇ ਸੁੰਦਰਤਾ ਵਧਾਉਣ ਲਈ ਇਸ ਤਰ੍ਹਾਂ ਦੇ ਪ੍ਰੋਜੈਕਟ ਬਹੁਤ ਜ਼ਰੂਰੀ ਹਨ, ਜਿਸ ਨਾਲ ਨਾ ਸਿਰਫ਼ ਵਾਤਾਵਰਨ ਸੁਧਰਦਾ ਹੈ, ਸਗੋਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਰਕਾਂ ਦੀ ਸੰਭਾਲ ਨੂੰ ਆਪਣੀ ਜ਼ਿੰਮੇਵਾਰੀ ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

News of Punjab
ਪਟਿਆਲਾ, 4 ਅਪ੍ਰੈਲ 2026- ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ। ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. (PRTC) ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮੌ...
ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 4 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ਪ੍ਰਗ...
10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕ...
ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

News of Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1500 ਰੁਪਏ ਅਤੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

News of Punjab
ਫ਼ਰੀਦਕੋਟ, 4 ਅਪ੍ਰੈਲ ()  ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮੀ ਆਮ ਹੋ ਰਹੀ ਹੈ, ਜਿਸ ਕਰਕੇ ਸਮੇਂ-ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲ...
ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ

ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ

News of Punjab
ਫ਼ਰੀਦਕੋਟ 3 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ਕਰਮਾ ਧਰਮਸ਼ਾਲਾ, ਮੋਗਾ ਰੋਡ ਕੋਟਕਪੂਰਾ ਵਿਖੇ ਸ੍ਰੀ ਯੁਗਵੀਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਦੀ ਮਾਤਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਪਿੰਡ ਬਾਹਮਣ ਵਾਲਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਦੁਰਗਾ ਮਾਤਾ ਮੰਦਿਰ ਵਿੱਚ ਸ੍ਰੀ ਜੋਗਿੰਦਰਪਾਲ ਸ਼ਰਮਾ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਸਵ. ਅੰਗਰੇਜ਼ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

News of Punjab
ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ (        ) - ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਪਿੰਡ ਗੱਗੜਭਾਣਾ ਵਿੱਚ 1 ਕਰੋੜ 57 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਗੱਗੜਭਾਣਾ ਵਿੱਚ ਖੇਡ ਮੈਦਾਨ ਲਈ 23 ਲੱਖ 29 ਹਜ਼ਾਰ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਉਪਰੰਤ ਪਿੰਡ ਪੱਲਾ ਵਿੱਚ 32 ਲੱਖ 65 ਹਜ਼ਾਰ ਰੁਪਏ, ਪਿੰਡ ਬੁੱਟਰ ਖੁ...
ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

News of Punjab
ਹੁਸ਼ਿਆਰਪੁਰ, 3 ਅਪ੍ਰੈਲ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੁੱਧਵਾਰ, 8 ਅਪ੍ਰੈਲ (ਛੁੱਟੀ ਵਾਲੇ ਦਿਨ) ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਇਸ ਦਿਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਆਸਾਨੀ ਨਾਲ ਸੇਵਾ ਕੇਂਦਰਾਂ 'ਤੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੁੱਕਰਵਾਰ, 3 ਅਪ੍ਰੈਲ ਨੂੰ ਛੁੱਟੀ ਹੋਣ ਦੇ ਬਾਵਜੂਦ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹੇ ਰਹੇ, ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕ ਆਕਰਸ਼ਿਤ ਹੋਏ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਟੀਚਾ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਰ ਸ਼ਨੀਵਾਰ ਨੂੰ ਨਿਯਮਿਤ ਤੌਰ 'ਤੇ ਖੁੱਲ੍ਹੇ ਰਹਿੰਦੇ ਹਨ ਅਤੇ ਐਤਵਾਰ ਨੂੰ ਵੀ ਚੁਣੇ ਹੋਏ ਸੇਵਾ ਕੇਂਦਰਾਂ 'ਤੇ ਸੇਵਾਵਾਂ ਜਾਰੀ ਰਹਿੰਦੀਆਂ ਹਨ। ਇਨ੍ਹਾਂ ਵਿੱਚ ਸੇਵਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪ...
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

News of Punjab, Punjab Politics
ਜਲੰਧਰ, 3 ਅਪ੍ਰੈਲ 2026- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤ...