Tuesday, August 4
Shadow

News of Punjab

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

News of Punjab, Punjab Politics
ਨਵੀਂ ਦਿੱਲੀ, 03 ਅਪ੍ਰੈਲ 2026- ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ 'ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ 'ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵ...
ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

News of Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ- ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਤਹਿ...
ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*

Crime news, News of Punjab
ਚੰਡੀਗੜ੍ਹ, 3 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ- ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 106 ਵ...
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

News of Punjab
ਚੰਡੀਗੜ੍ਹ, 2 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

News of Punjab
ਗੁਰਦਾਸਪੁਰ 2 ਅਪ੍ਰੈਲ  - ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ ਅਤੇ ਟਰਾਂਸਪੋਰਟਰ ਅਤੇ ਠੇਕੇਦਾਰ ਮੌਜੂਦ ਸਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾਂ ਦੌਰਾਨ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀਆਂ ਗਈਆ ਹਨ, ਓਸੇ ਤਰਾਂ ਬਲਕਿ ਹੋਰ ਵੀ ਬਿਹਤਰ ਢੰਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪੜੇ ਚਾੜੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਟਰਾਂਸਪੋਰਟ ਅਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

News of Punjab
ਚੰਡੀਗੜ੍ਹ, 2 ਅਪ੍ਰੈਲ 2026- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ ₹੪ ਲੱਖ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ₹੧੦ ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ...
ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

News of Punjab
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੋ ਪਿੰਡ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਪਿੰਡ ਬੋਦੇ ਦੀ ਖੂਹੀ ਨੇ ਇਹ ਗਰਾਂਟ ਹਾਸਲ ਕੀਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ- ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ 'ਤੇ ਖਰਚ ਕੀਤੇ ਜਾਣਗੇ। ਵ...
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ

News of Punjab
ਨੰਗਲ 02 ਅਪ੍ਰੈਲ: ਹਨੂੰਮਾਨ ਜੈਯੰਤੀ ਦੇ ਪਾਵਨ ਮੌਕੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ਿਵਾਲਿਕ ਅਵੈਨਿਊ, ਨੰਗਲ ਵਿਖੇ ਸਥਿਤ ਹਨੂੰਮਾਨ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੰਦਿਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦਰਜ ਹੋਈ, ਜਿੱਥੇ ਭਗਤਾਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਬਜਰੰਗ ਬਲੀ ਜੀ ਦਾ ਜਨਮ ਉਤਸਵ ਮਨਾਇਆ। ਸਮਾਗਮ ਦੌਰਾਨ ਮੰਦਿਰ ਦਾ ਮਾਹੌਲ ਭਗਤੀ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਹਰ ਪਾਸੇ ਧਾਰਮਿਕ ਜੈਕਾਰਿਆਂ ਦੀ ਗੂੰਜ ਸੁਣਾਈ ਦੇ ਰਹੀ ਸੀ।    ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਪਾਵਨ ਅਵਸਰ ‘ਤੇ ਹਨੂੰਮਾਨ ਮੰਦਿਰ ਵਿੱਚ ਨਤਮਸਤਕ ਹੋ ਕੇ ਬਜਰੰਗ ਬਲੀ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਅਰਦਾਸ ਕੀਤੀ ਗਈ ਕਿ ਸੂਬੇ ਅਤੇ ਦੇਸ਼ ਵਿੱਚ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਬਣੀ ਰਹੇ। ਇਸ ਦੌਰਾਨ ਉਨ੍ਹਾਂ ਨੇ ਮੰਦਿਰ ਵਿੱਚ ਚੱਲ ਰਹੀ ਭਜਨ-ਕੀਰਤਨ ਸੇਵਾ ਵਿੱਚ ਵੀ ਭਾਗ ਲਿਆ ।     ਇਸ ਮੌਕੇ ਕੈਬਨਿਟ ਮੰਤਰੀ ਨੇ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਬਜਰੰਗ ਬਲੀ ਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

News of Punjab
ਲਹਿਰਾਗਾਗਾ, 02 ਅਪ੍ਰੈਲ- ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ 'ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ। ਉਨ੍ਹਾਂ ਕਿਹਾ ਕਿ...
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

News of Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਗਿਰਦਾਵਰੀ ਕਰਕੇ ਨੁਕਸਾਨ ਦੀ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗੜ੍ਹੇਮਾ...