Sunday, August 2
Shadow

Punjab Politics

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

News of Punjab, Punjab Politics
ਨਵੀਂ ਦਿੱਲੀ, 27 ਜੁਲਾਈ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ 'ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ਤੋਂ ਨੰਬਰ-1 'ਤੇ ਲਿਆ ਖੜ੍ਹਾ ਕੀਤਾ। ‘ਆਪ’ ਸਰਕਾਰ ਦੇ ਇਸੇ ਸ਼ਾਨਦਾਰ ਕੰਮ ਨੂੰ ਭਾਜਪਾ ਕਲੰਕਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਤੱਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ ਅਤੇ 5 ਸਾਲ ਤੋਂ ਪੰਜਾਬ ਵਿੱਚ ਹੈ, ਪਰ ਅੱਜ ਤੱਕ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਜਦਕਿ ਭਾਜਪਾ ਦੀ ਜਿੱਥੇ-ਜਿੱਥੇ ਸਰਕਾਰ ਹੈ, ਉੱਥੇ ਲਗਾਤਾਰ ਪੇਪਰ ਲੀਕ ਹੋ ਰਹੇ ਹਨ। ਭਾਜਪਾ ਨੂੰ ਆਪਣੀ ਇਹ ਨਾਕਾਮੀ ਬੁਰੀ ਤਰ੍ਹਾਂ ਚੁੱਭ ਰਹੀ ਹੈ। ਸੱਚ ਤਾਂ ਇਹ ਹੈ ਕਿ ਇਹਨਾਂ ਕੋਲ ਪੰਜਾਬ ਵਿੱਚ ਕੁਝ ਕਹਿਣ ਲਈ ਨਹੀਂ ਹੈ। ਇਸ ਲਈ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੇ ਹਨ। ਦਿੱਲੀ ਸਥਿਤ ‘ਆਪ’ ਮੁੱਖ ਦਫ਼ਤਰ 'ਤੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ ਨੂੰ ਆ...
ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

Punjab Politics
*ਨਵੀਂ ਦਿੱਲੀ, 22 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, ਜਦਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ...
ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

Punjab Politics
*ਚੰਡੀਗੜ੍ਹ, 17 ਜੁਲਾਈ 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਸੂਬੇ ਦੇ ਹਰ ਵਰਗ ਲਈ ਨਿਰਾਸ਼ਾਜਨਕ ਰਿਹਾ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਜਾਇਜ਼ ਬਕਾਇਆ ਵਿੱਤੀ ਫੰਡ ਜਾਰੀ ਕਰਨ ਦਾ ਐਲਾਨ ਕਰਨ ਦੀ ਬਜਾਏ ਸਿਆਸਤ ਕਰਨ ਨੂੰ ਤਰਜੀਹ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਸੂਬੇ ਦੇ ਬਕਾਇਆ ਫੰਡ ਜਾਰੀ ਕਰਨਗੇ, ਪਰ ਉਹ ਸਿਆਸੀ ਟਿੱਪਣੀਆਂ ਕਰਦੇ ਰਹੇ ਅਤੇ ਇਸ ਮੁੱਦੇ 'ਤੇ ਚੁੱਪ ਰਹੇ। ਵਿੱਤ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਅੰਦਰ ਲੋਕਾਂ ਨਾਲ ਕੀਤੇ ਸਾਰੇ ਪੰਜ ਵਾਅਦੇ ਪੂਰੇ ਕਰ ਲਏ ਹਨ, ਇਸ ਦੇ ਉਲਟ ਭਾਜਪਾ-ਅਕਾਲੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਬਰਬਾਦ ਕਰ ਦਿੱਤਾ ਸੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਪਿਛਲੀ ਭਾਜਪਾ-ਅਕਾਲੀ ਸਰਕਾਰ ਨੇ ਚਿੱਟਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਵਧਣ ਦਿੱਤਾ, ਜਦਕਿ ਭਗਵੰਤ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਅਤੇ ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime news, Punjab Politics
ਚੰਡੀਗੜ੍ਹ, 14 ਜੁਲਾਈ 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬਦਲੇ ਉ...
ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

Breaking News, Punjab Politics
ਚੰਡੀਗੜ੍ਹ, 8 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਜਾਬ ਅਤੇ ਸਿੱਖ ਕੌਮ ਨਾਲ ਹੋਈਆਂ ਬੇਇਨਸਾਫ਼ੀਆਂ ਲਈ ਜ਼ਿੰਮੇਵਾਰ ਲੋਕਾਂ ਦਾ ਸਾਥ ਦਿੱਤਾ ਹੈ। ਮਨੁੱਖੀ ਅਧਿਕਾਰ ਕਾਰਕੁਨ ਸਵਰਗੀ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਬਿਆਨ ਦਾ ਹਵਾਲਾ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਫਿਲਮ 'ਸਤਲੁਜ' 'ਤੇ ਪਾਬੰਦੀ ਲਗਾਉਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ। ਇਸ ਨੇ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਬਾਦਲ ਪਰਿਵਾਰ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਫਿਲਮ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ 'ਤੇ ਅਧਾਰਤ ਹੈ...
ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

Punjab Politics
ਚੰਡੀਗੜ੍ਹ, 7 ਜੁਲਾਈ- ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, 'ਆਪ' ਪਰਿਵਾਰ ਲਗਾਤਾਰ ਵਧ ਰਿਹਾ ਹੈ ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ 'ਤੇ ਆਪਣਾ ਭਰੋਸਾ ਜਤਾ ਰਹੇ ਹਨ।" ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ 'ਆਪ' ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ...
ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

News of Punjab, Punjab Politics
ਨਵੀਂ ਦਿੱਲੀ, 07 ਜੁਲਾਈ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ। ਜਦਕਿ ਟੋਇਟਾ, ਮਾਰੂਤੀ ਸਮੇਤ ਹੋਰ ਕੰਪਨੀਆਂ ਨੇ ਓਨਰ ਮੈਨੂਅਲ ਵਿੱਚ ਮੰਨਿਆ ਹੈ ਕਿ 10 ਫੀਸਦੀ ਤੋਂ ਵੱਧ ਐਥਨੌਲ ਦੀ ਵਰਤੋਂ ਨਹੀਂ ਕਰਨੀ ਹੈ, ਫਿਰ ਵੀ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸਦੀ ਵਰਤੋਂ ਵੀ ਨਹੀਂ ਕਰਨੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਆਟੋ ਕੰਪਨੀਆਂ ਨੂੰ ਚਿੱਠੀ ਲਿਖਾਂਗਾ ਅਤੇ ਲਿਖਤੀ ਰੂਪ ਵਿੱਚ ਮੰਗਾਂਗਾ ਕਿ ਉਹ ਈ-20 ਕਾਰਨ ਗੱਡੀ ਦੀ ਮਾਈਲੇਜ ਘਟਣ ਜਾਂ ਪਾਰਟਸ ਖ਼ਰਾਬ ਹੋਣ 'ਤੇ ਭਰਪਾਈ ਕਰਨ ਦਾ ਭਰੋਸਾ ਦੇਣ। ਅਗਲੇ ਹਫ਼ਤੇ ਮੈਂ ਪੀਐਮ ਨੂੰ ਵੀ ਚਿੱਠੀ ਲਿਖਾਂਗਾ ਅਤੇ ਪੁੱਛਾਂਗਾ ਕਿ ਜੇਕਰ ਕਿਸੇ ਗੱਡੀ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਹਰਜਾਨਾ ਸਰਕਾਰ ਦੇਵੇਗੀ ਜਾਂ ਕੰਪਨ...
ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

Punjab Politics
ਚੰਡੀਗੜ੍ਹ 6 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਮਿਟਾਉਣ ਅਤੇ ਨਵੀਂ ਪੀੜ੍ਹੀ ਨੂੰ ਸੂਬੇ ਦੇ ਅਤੀਤ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦਾ ਸੱਚ ਜਾਣਨ ਤੋਂ ਰੋਕਣ ਲਈ ਕੰਮ ਕਰ ਰਹੀਆਂ ਹਨ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਫਿਲਮਾਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਇਤਿਹਾਸ ਬਾਰੇ ਜਾਗਰੂਕ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ, "ਨਵੀਂ ਪੀੜ੍ਹੀ ਇਹ ਜਾਣਨਾ ਚਾਹੁੰਦੀ ਹੈ ਕਿ 1978, 1984, 1990 ਦੇ ਦਹਾਕੇ ਅਤੇ ਹੋਰ ਅਹਿਮ ਦੌਰ ਦੌਰਾਨ ਪੰਜਾਬ ਵਿੱਚ ਕੀ ਵਾਪਰਿਆ ਸੀ। ਜੇਕਰ ਉਨ੍ਹਾਂ ਨੂੰ ਕਿਤਾਬਾਂ ਅਤੇ ਦਸਤਾਵੇਜ਼ੀ ਫਿਲਮਾਂ (ਡਾਕੂਮੈਂਟਰੀਜ਼) ਤੋਂ ਵਾਂਝਾ ਰੱਖਿਆ ਜਾਂਦਾ ਹੈ, ਤਾਂ ਫਿਲਮਾਂ ਇਤਿਹਾਸਕ ਸੱਚਾਈ ਨੂੰ ਸੰਭਾਲਣ ਦਾ ਇੱ...
ਹਿੰਦੂ ਧਰਮ ਦਾ ਜਿੰਨਾ ਨੁਕਸਾਨ ਅਤੇ ਅਪਮਾਨ ਭਾਜਪਾ ਨੇ ਕੀਤਾ, ਉਨਾ ਬਾਹਰੋਂ ਆਏ ਹਮਲਾਵਰਾਂ ਨੇ ਵੀ ਨਹੀਂ ਕੀਤਾ- ਕੇਜਰੀਵਾਲ

ਹਿੰਦੂ ਧਰਮ ਦਾ ਜਿੰਨਾ ਨੁਕਸਾਨ ਅਤੇ ਅਪਮਾਨ ਭਾਜਪਾ ਨੇ ਕੀਤਾ, ਉਨਾ ਬਾਹਰੋਂ ਆਏ ਹਮਲਾਵਰਾਂ ਨੇ ਵੀ ਨਹੀਂ ਕੀਤਾ- ਕੇਜਰੀਵਾਲ

News of Punjab, Punjab Politics
*ਨਵੀਂ ਦਿੱਲੀ, 06 ਜੁਲਾਈ ਲਖਨਊ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਕਾਫ਼ਲੇ ਦੇ ਅੱਗੇ ਹਨੂੰਮਾਨ ਜੀ ਦੇ ਭੇਸ ਵਿੱਚ ਨੱਚ ਰਹੇ ਵਿਅਕਤੀ ਦੀ ਵਾਇਰਲ ਵੀਡੀਓ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਸੀਨੀਅਰ ਆਗੂਆਂ ਨੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਹਾ ਕਿ ਜਿੰਨਾ ਨੁਕਸਾਨ ਅਤੇ ਅਪਮਾਨ ਭਾਜਪਾ ਦੇ ਲੋਕਾਂ ਨੇ ਹਿੰਦੂ ਧਰਮ ਦਾ ਕੀਤਾ ਹੈ, ਸ਼ਾਇਦ ਭਾਰਤ ਦੇ 5000 ਸਾਲਾਂ ਦੇ ਇਤਿਹਾਸ ਵਿੱਚ ਬਾਹਰੋਂ ਆਉਣ ਵਾਲੇ ਹਮਲਾਵਰਾਂ ਨੇ ਵੀ ਨਹੀਂ ਕੀਤਾ। ਜਿੰਨਾ ਇਨ੍ਹਾਂ ਲੋਕਾਂ ਨੇ ਹਿੰਦੂਆਂ ਨੂੰ ਲੁੱਟਿਆ ਹੈ, ਅੱਜ ਤੱਕ ਕਿਸੇ ਨੇ ਨਹੀਂ ਲੁੱਟਿਆ। ਹਿੰਦੂ ਧਰਮ 'ਤੇ ਭਾਜਪਾ ਦੇ ਲੋਕ ਕਲੰਕ ਹਨ। ਉਨ੍ਹਾਂ ਨੇ ਨਿਤਿਨ ਨਵੀਨ ਨੂੰ ਕਿਹਾ ਕਿ ਤੁਸੀਂ ਇਹ ਕੀ ਕਰ ਰਹੇ ਹੋ। ਕੀ ਤੁਹਾਨੂੰ ਸ਼ਰਮ ਆਉਂਦੀ ਹੈ? ਪੂਰੇ ਹਿੰਦੂ ਸਮਾਜ ਤੋਂ ਮਾਫ਼ੀ ਮੰਗੋ। ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਰੈਲੀ ਵਿੱਚ ਉਨ੍ਹਾਂ ਦੀ ਗੱਡੀ ਦੇ ਅੱਗੇ ਭਗਵਾਨ ਹਨੂੰਮਾਨ ਦੇ ਭੇਸ ਵਿੱਚ ਭਾਜਪਾ ਦਾ ਝੰਡਾ ਲੈ ਕੇ ਨੱਚ ਰਹੇ ਵਿਅਕਤੀ ਦੀ ਅਤੇ ...
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

Punjab Politics
ਚੰਡੀਗੜ੍ਹ, 26 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀ ਧਰਤੀ ਤੋਂ ਇਨ੍ਹਾਂ ਦੋ ਵੱਡੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਿਰੰਤਰ ਇੱਕ ਵੱਡੀ ਜੰਗ ਲੜ ਰਹੀ ਹੈ। ਸ਼ੁੱਕਰਵਾਰ ਨੂੰ ਪਾਰਟੀ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ ਅਤੇ ਇੱਕ-ਇੱਕ ਗੈਂਗਸਟਰ ਸਲਾਖਾਂ ਦੇ ਪਿੱਛੇ ਨਹੀਂ ਚਲਾ ਜਾਂਦਾ, ਉਦੋਂ ਤੱਕ ਮਾਨ ਸਰਕਾਰ ਦੀ ਇਹ ਜੰਗ ਜਾਰੀ ਰਹੇਗੀ। ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੇਮਿਸਾਲ ਸਫਲਤਾ ਹਾਸਲ ਕੀਤੀ ਹੈ। 1 ਮਾਰਚ 2025 ਤੋਂ 25 ਜੂਨ 2026 ਤੱਕ ਪੁਲਿ...