Sunday, August 2
Shadow

Punjab Politics

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime news, Punjab Politics
ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

Punjab Politics
ਸਰਦੂਲਗੜ੍ਹ, 1 ਅਪ੍ਰੈਲ: ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ  ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

Punjab Politics
ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜ...
ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਨੰਗਲ, 31 ਮਾਰਚ: ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ 'ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ 'ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ 'ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।ਇਸ ਕਦ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 30 ਮਾਰਚ 2026 ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸਾਹਿਬ ਸਿੰਘ ਛੱਜਲਵੱਡੀ (ਵਾਈਸ ਚੇਅਰਮੈਨ, ਐਸ.ਸੀ. ਵਿੰਗ ਬਾਬਾ ਬਕਾਲਾ, ਪੰਜਾਬ ਕਾਂਗਰਸ), ਸਰਬਜੀਤ ਕੌਰ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ, ਕਾਂਗਰਸ) ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦੇ ਸ਼ਾਮਲ ਹਨ। ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਸਾਬਕਾ ਸਰਪੰਚ, ਪੰ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

Punjab Politics
ਚੰਡੀਗੜ੍ਹ, 28 ਮਾਰਚ: "ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ। ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 28 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ 'ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ। ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86 ਗ...
ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

Punjab Politics
ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿੱਤ ਬਿੱਲ 2026 'ਤੇ ਬੋਲਦਿਆਂ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਆਰਥਿਕ ਮਜ਼ਬੂਤੀ ਅਤੇ ਸੁਧਾਰਾਂ ਦੇ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਕੰਗ ਨੇ ਕਿਹਾ ਕਿ ਜਿੱਥੇ ਵਿੱਤ ਮੰਤਰੀ ਨੇ ਆਰਥਿਕ ਤਰੱਕੀ ਦੇ ਵੱਡੇ-ਵੱਡੇ ਦਾਅਵੇ ਕੀਤੇ ਹਨ, ਉੱਥੇ ਦੇਸ਼ ਦੀ ਆਰਥਿਕਤਾ ਦੀ ਅਸਲੀ ਤਸਵੀਰ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪਿਛਲੇ ਦਸ ਸਾਲਾਂ 'ਤੇ ਨਜ਼ਰ ਮਾਰੀਏ ਤਾਂ ਮਹਿੰਗਾਈ ਦੇਸ਼ ਦੇ ਇਤਿਹਾਸ ਦੇ ਸਭ ਤੋਂ ਉੱਚੇ ਪੱਧਰ 'ਤੇ ਹੈ ਅਤੇ ਭਾਰਤੀ ਰੁਪਿਆ ਬਹੁਤ ਕਮਜ਼ੋਰ ਹੋ ਗਿਆ ਹੈ, ਜੋ ਅਮਰੀਕੀ ਡਾਲਰ ਦੇ ਮੁਕਾਬਲੇ 90 ਦੇ ਖ਼ਤਰਨਾਕ ਅੰਕੜੇ ਨੂੰ ਪਾਰ ਕਰ ਗਿਆ ਹੈ। ਜਿਹੜੇ ਲੋਕ ਕਦੇ 60 ਰੁਪਏ ਲਿਟਰ ਪੈਟਰੋਲ ਦੇਣ ਦਾ ਵਾਅਦਾ ਕਰਦੇ ਸਨ, ਅੱਜ ਉਨ੍ਹਾਂ ਨੇ ਕੀਮਤਾਂ 100 ਰੁਪਏ ਤੋਂ ਪਾਰ ਪਹੁੰਚਾ ਦਿੱਤੀਆਂ ਹਨ ਅਤੇ ਡੀਜ਼ਲ ਵੀ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੀ ਦੁਰਦਸ਼ਾ ...
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

Punjab Politics
ਅੰਮ੍ਰਿਤਸਰ, 21 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼

Punjab Politics
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਕਾਇਆ ਇੰਤਕਾਲਾਂ ਦੇ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੁਝ ਇੰਤਕਾਲ ਬਾਕੀ ਹਨ, ਜੋ ਨਹੀਂ ਕੀਤੇ ਗਏ ਅਤੇ ਹੁਣ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪਿੰਡਾਂ ਦੀਆਂ ਸੱਥਾਂ ਵਿੱਚ ਆ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾ ਵੀ 400 ਦੇ ਕਰੀਬ ਇ...