Sunday, August 2
Shadow

Punjab Politics

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

News of Punjab, Punjab Politics
*ਚੰਡੀਗੜ੍ਹ, 7 ਮਾਰਚ 2026 ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਨਵੀਂ ਉਦਯੋਗਿਕ ਤੇ ਵਪਾ...
ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

Punjab Politics
ਚੰਡੀਗੜ੍ਹ, 6 ਮਾਰਚ 2026- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ। ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ' ਪੋਰਟ...
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

Punjab Politics
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ 'ਤੇ  ਛਾਪੇਮਾਰੀ ਕੀਤੀ ।  ਜ਼ਿਕਰਯੋਗ ਹੈਂ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 45ਵੇਂ ਦਿਨ, ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045  ਗ੍ਰਿਫਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

Punjab Politics
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ। ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰ...
ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

Punjab Politics
ਚੰਡੀਗੜ੍ਹ, 2 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ। ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅਤੇ ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ

Punjab Politics
ਕੋਟਕਪੂਰਾ 3 ਮਾਰਚ- ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਘੇਆਣਾ ਡਰੇਨ ਦੀ ਬੁਰਜੀ RD 86270 ‘ਤੇ ਢਹਿ ਚੁੱਕੇ ਆਰਜ਼ੀ ਪੁਲ ਦੀ ਥਾਂ ਮਜ਼ਬੂਤ ਕੰਕਰੀਟ ਪੁਲ ਜਲਦ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕੁੱਲ ₹1,33,67,009/- ਦੀ ਲਾਗਤ ਆਉਣ ਦਾ ਅਨੁਮਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਉਕਤ ਸਥਾਨ ‘ਤੇ ਪਹਿਲਾਂ ਤਿੰਨ ਫੁੱਟ ਡਾਇਆ ਪਾਈਪਾਂ ਨਾਲ ਬਣਿਆ ਆਰਜ਼ੀ ਫੀਲਡ ਪਾਥ ਪੁਲ ਮੌਜੂਦ ਸੀ, ਜਿਸ ਰਾਹੀਂ ਜ਼ਮੀਨ ਮਾਲਕ ਡਰੇਨ ਤੋਂ ਪਾਰ ਆਪਣੀ ਜ਼ਮੀਨ ਦੀ ਕਾਸ਼ਤ ਅਤੇ ਰੱਖ-ਰਖਾਵ ਲਈ ਆਵਾਜਾਈ ਕਰਦੇ ਸਨ। ਜੁਲਾਈ ਮਹੀਨੇ ਦੀਆਂ ਭਾਰੀ ਬਾਰਿਸ਼ਾਂ ਦੌਰਾਨ ਡਰੇਨ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਪੁਲ ਉੱਪਰਲੀ ਮਿੱਟੀ ਖਿਸਕ ਗਈ ਅਤੇ ਆਰਜ਼ੀ ਢਾਂਚਾ ਢਹਿ ਗਿਆ। ਇਸ ਨਾਲ ਪਿੰਡ ਕੰਮੇਆਣਾ ਦੇ ਕਈ ਕਿਸਾਨਾਂ ਲਈ ਡਰੇਨ ਤੋਂ ਪਾਰਲੇ ਰਕਬੇ ਤੱਕ ਪਹੁੰਚਣਾ ਮੁਸ਼ਕਿਲ ਹੋ ਗਿਆ ਸੀ। ਪਿੰਡ ਵਾਸੀ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

Punjab Politics
ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ’ਤੇ ਡੂੰਘਾ ਦੁੱਖ ਪ੍ਰਗਟਾਇਆ  ਅਤੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਲਈ ਅਤੇ ਇਸ ਔਖੀ  ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ

Punjab Politics
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਗਲੀਆਂ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਦੀ ਹ...
‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

Punjab Politics
ਚੰਡੀਗੜ੍ਹ, 28 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ।'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਆਗੂ ਅਤੇ ਵਲੰਟੀਅਰ ਇਕਜੁੱਟਤਾ ਪ੍ਰਗਟ ਕਰਨ ਅਤੇ ਰਾਸ਼ਟਰੀ ਕਨਵੀਨਰ ਵੱਲੋਂ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਸੁਣਨ ਲਈ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ।ਬਲਤੇਜ ਪੰਨੂ ਨੇ ਕਿਹਾ ਕਿ ਇਹ ਰੈਲੀ ਇੱਕ ਅਹਿਮ ਮੋੜ 'ਤੇ ਹੋ ਰਹੀ ਹੈ, ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ ਨੂੰ ਦੋਸ਼ਮੁਕਤ ਕਰਨ ਦੇ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਦੇ ਲੋ...
ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

Punjab Politics
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤ...