ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਫੈਸਲਾਕੁੰਨ ਅਤੇ ਨਿਰੰਤਰ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ਉਹ ਨਸ਼ਾ ਨੈੱਟਵਰਕ ਤਬਾਹ ਹੋ ਰਹੇ ਹਨ ਜੋ ਕਦੇ ਬਿਨਾਂ ਕਿਸੇ ਡਰ ਦੇ ਚੱਲਦੇ ਸਨ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨਸ਼ਿਆਂ ਵਿਰੁੱਧ ਸਖ਼ਤੀ ਅਤੇ ਜਨਤਕ ਭਾਗੀਦਾਰੀ ਨੂੰ ਮਜ਼ਬੂਤ ਕਰ ਰਿਹਾ ਹੈ, ਉੱਥੇ ਹੀ ਨਾਇਬ ਸਿੰਘ ਸੈਣੀ ਦੀ ਸਰਕਾਰ ਹੇਠ ਹਰਿਆਣਾ ਵਿੱਚ ਵੱਧ ਰਹੀ ਇਸ ਅਲਾਮਤ ਬਾਰੇ ਗੰਭੀਰ ਸਵਾਲ ਉੱਠ ਰਹੇ ਹਨ।
ਇਹ ਯਾਦ ਕਰਦਿਆਂ ਕਿ 2007-2017 ਦੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੂਰੇ ਪੰਜਾਬ ਵਿੱਚ ਨਸ਼ਿਆਂ ਦਾ ਪਸਾਰ ਹੋਇਆ ਸੀ, ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੁਣ ਅਜਿਹਾ ਹੀ ਪੈਟਰਨ ਹਰਿਆਣਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਹਰਿਆਣਾ ਪੁਲਿਸ ਦੇ ਅਧਿਕਾਰੀ ਸੁਨੀਲ ਸੰਧੂ ਦਾ ਹਵਾਲਾ ਦਿੰਦੇ ਹੋਏ, ਜੋ ਨਸ਼ਾ ਵਿਰੋਧੀ ਕਾਰਵਾਈਆਂ ਤੋਂ ਬਾਅਦ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਹਰਪਾਲ ਸਿੰਘ ਚੀਮਾ ਨੇ ਪੁੱਛਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ...








