ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨੰਗਲ, 31 ਮਾਰਚ: ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ 'ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ 'ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ 'ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।ਇਸ ਕਦ...








