Sunday, August 2
Shadow

Punjab Politics

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

News of Punjab, Punjab Politics
ਚੰਡੀਗੜ੍ਹ, 19 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂ...
ਪੰਜਾਬ ‘ਚ ਵੱਡਾ ਸਿਆਸੀ ਧਮਾਕਾ : ਬਾਗੀ ਪੰਥਕ ਧੜਿਆਂ ‘ਚ ਖੜਕੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ : ਬਾਗੀ ਪੰਥਕ ਧੜਿਆਂ ‘ਚ ਖੜਕੀ

Breaking News, Punjab Politics
ਅੰਮ੍ਰਿਤਸਰ, 17 ਮਈ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧ ਵਿੱਚ ਇਕੱਠੇ ਹੋਏ ਵੱਖ-ਵੱਖ ਪੰਥਕ ਧੜਿਆਂ ਵਿਚਾਲੇ ਬਣੀ ਪੰਥਕ ਏਕਤਾ ਨੂੰ ਕੁਝ ਮਹੀਨਿਆਂ ਬਾਅਦ ਹੀ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੇ ਸਿਆਸੀ ਸਬੰਧ ਪੂਰੀ ਤਰ੍ਹਾਂ ਖ਼ਤਮ ਕਰ ਲਏ ਹਨ। ਇਸ ਸਬੰਧੀ ਫੈਸਲਾ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਵਿਚ ਲਿਆ ਗਿਆ, ਜਿਸ ਨਾਲ ਬਾਦਲ ਦਲ ਦੇ ਵਿਰੋਧ ਵਿੱਚ ਖੜ੍ਹੇ ਹੋਏ ਸਾਂਝੇ ਮੋਰਚੇ ਦੀ ਸਿਆਸੀ ਰਣਨੀਤੀ ’ਤੇ ਸਵਾਲ ਖੜ੍ਹੇ ਹੋ ਗਏ ਹਨ।ਇਸ ਤੋਂ ਪਹਿਲਾਂ 'ਅਕਾਲੀ ਦਲ-ਵਾਰਿਸ ਪੰਜਾਬ ਦੇ' ਅਤੇ 'ਅਕਾਲੀ ਦਲ ਪੁਨਰ ਸੁਰਜੀਤ' ਵਿਚਕਾਰ ਚੱਲ ਰਹੀ ਤਾਲਮੇਲ ਸਬੰਧੀ ਗੱਲਬਾਤ ਸਿਰੇ ਨਹੀ ਚੜ੍ਹੀ। ਇਹ ਪ੍ਰਗਟਾਵਾ ਅੱਜ ਇੱਥੇ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਕੀਤਾ ਗਿਆ। 'ਅਕਾਲੀ ਦਲ-ਵਾਰਿਸ ਪੰਜਾਬ ਦੇ' ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਰਈਆ ਅਤੇ ਰਛਪਾਲ ਸਿੰਘ ਸੋਸਣ ਨੇ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਇਹ ਫੈਸਲਾ ਦੋਵਾਂ ਧਿਰਾਂ ਵਿਚਾਲੇ ਪੈਦਾ ਹੋਏ ਬੁਨਿਆਦੀ ਵਿ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

News of Punjab, Punjab Politics
*ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ। ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ...
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

News of Punjab, Punjab Politics
ਚੰਡੀਗੜ੍ਹ; 13 ਮਈ- ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ "ਸਿਆਸੀ ਬਦਲਾਖੋਰੀ" ਦਾ ਮਾਮਲਾ ਕਰਾਰ ਦਿੱਤਾ ਹੈ। ਇਹ ਮਾਮਲਾ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਸ਼ਮੂਲੀਅਤ ਵਾਲੇ ਡਿਵੀਜ਼ਨ ਬੈਂਚ ਕੋਲ ਸੰਜੀਵ ਅਰੋੜਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ, ਜਿਸ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਗੁਰੂਗ੍ਰਾਮ ਦੀ ਅਦਾਲਤ ਵੱਲੋਂ ਸੁਣਾਏ ਗਏ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਸੰਜੀਵ ਅਰੋੜਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਨੇ ਦਲੀਲ ਦਿੱਤੀ ਕਿ ਈਡੀ ਦੀ ਕਾਰਵਾਈ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਉਨ੍ਹਾਂ ਨੇ ਹਾਈ ਕੋਰਟ ਵੱਲੋਂ ਹਾਲ ਹੀ ਵਿੱਚ ਭਾਜਪਾ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਰਾਹਤ ਵਰਗੀ ਬਰਾਬਰੀ ਦੀ ਮੰਗ ਕੀਤੀ। ਇਸ ਕੇਸ ਨ...
ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

News of Punjab, Punjab Politics
ਚੰਡੀਗੜ੍ਹ, 12 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ 'ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁ...
ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ

ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ

News of Punjab, Punjab Politics
ਨਵੀਂ ਦਿੱਲੀ, 10 ਮਈ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਦੇ ਲੋਕਾਂ ਦੇ ਭਰੋਸੇ, ਵਿਕਾਸ ਅਤੇ ਭਵਿੱਖ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰਨਾਂ ਆਗੂਆਂ ਨੇ ਸੰਕਟ ਦੀ ਇਸ ਘੜੀ ਵਿੱਚ ਵੀ ਸੰਜੀਵ ਅਰੋੜਾ ਦੇ ਅਡੋਲ ਰਹਿਣ ਅਤੇ ਭਾਜਪਾ ਵਿੱਚ ਸ਼ਾਮਲ ਨਾ ਹੋਣ ਦੇ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ 'ਐਕਸ' (X) 'ਤੇ ਕਿਹਾ ਕਿ ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ। ਸੰਜੀਵ ਅਰੋੜਾ ਨੇ ਭਾਜਪਾ ਵਿੱਚ ਜਾਣ ਦੀ ਬਜਾਏ ਜੇਲ੍ਹ ਜਾਣਾ ਪਸੰਦ ਕੀਤਾ। ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਜੀਵ ਅਰੋੜਾ ਇੱਕ ਅਜਿਹੇ ਆਗੂ ਹਨ ਜੋ ਨਾ ਸਿਰਫ਼ ਇਮਾਨਦਾਰ ਅਤੇ ਮਿਹਨਤੀ ਹਨ, ਸਗੋਂ ਪੰਜਾਬ ਲਈ ਉਨ੍ਹਾਂ ਕੋਲ ਇੱਕ ਸਪਸ਼ਟ ਵਿਜ਼ਨ, ਡੂੰਘੀ ਸਮਝ ਅ...
 ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ 

 ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ 

News of Punjab, Punjab Politics
ਕੋਟਕਪੂਰਾ 9 ਮਈ - ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਖੇਡ ਮੈਦਾਨ ਦੇ ਵਿਕਾਸ ਕਾਰਜ ਲਈ 5 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ।  ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ 3100 ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਦੀ ਸ਼ਕਤੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਮੈਦਾਨਾਂ ਵੱਲ ਮੋੜਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ, ਆਪਣੇ ਮਾਤਾ ਪਿਤਾ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸਿਮਰਨਜੀਤ ਸਿੰਘ ਐਮ.ਸੀ,ਅਮਿਤ ਕਵੀਆ, ਵਿਜੇ ਅਰੋੜਾ, ਸੰਦੀਪ...
ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ ਦਿੱਤਾ ਆਪਣਾ ਸਪੱਸਟੀਕਰਨ

ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ ਦਿੱਤਾ ਆਪਣਾ ਸਪੱਸਟੀਕਰਨ

News of Punjab, Punjab Politics
9 ਮਈ 2026 │ ਨਵੀਂ ਦਿੱਲੀ ਹੈਂਪਟਨ ਸਕਾਈ ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ, ਹੇਠ ਲਿਖੀ ਤੱਥਾਤਮਕ ਸਥਿਤੀ ਰਿਕਾਰਡ 'ਤੇ ਰੱਖਦੀ ਹੈ। ਕੰਪਨੀ ਆਪਣੇ ਸਥਾਪਿਤ ਤੱਥਾਂ, ਦੇਸ਼ ਦੇ ਕਾਨੂੰਨੀ ਅਤੇ ਸੰਵਿਧਾਨਕ ਢਾਂਚੇ ਅਤੇ ਮਾਨਯੋਗ ਨਿਆਂਪਾਲਿਕਾ ਦੀ ਸਿਆਣਪ ਵਿੱਚ ਪੂਰਾ ਭਰੋਸਾ ਰੱਖਦੀ ਹੈ। *ਮੋਬਾਈਲ ਫ਼ੋਨ ਐਕਸਪੋਰਟ – ਭਾਰਤ ਸਰਕਾਰ ਦਾ ਇੱਕ ਪ੍ਰਮੁੱਖ ਖੇਤਰ** ਮੋਬਾਈਲ ਫ਼ੋਨ ਨਿਰਮਾਣ ਅਤੇ ਨਿਰਯਾਤ (ਐਕਸਪੋਰਟ) ਨੂੰ ਭਾਰਤ ਸਰਕਾਰ ਦੁਆਰਾ ‘ਮੇਕ ਇਨ ਇੰਡੀਆ’ ਅਤੇ ਪ੍ਰੋਡਕਸ਼ਨ-ਲਿੰਕਡ ਇੰਸੈਂਟਿਵ (PLI) ਸਕੀਮ ਦੇ ਤਹਿਤ ਇੱਕ ਪ੍ਰਮੁੱਖ ਤਰਜੀਹੀ ਖੇਤਰ ਵਜੋਂ ਪਛਾਣਿਆ ਗਿਆ ਹੈ। ਭਾਰਤ ਦਾ ਮੋਬਾਈਲ ਫ਼ੋਨ ਨਿਰਯਾਤ ਕਾਰੋਬਾਰ ਵਿੱਤੀ ਸਾਲ 2014-15 ਵਿੱਚ ਲਗਭਗ 1,500 ਕਰੋੜ ਰੁਪਏ ਤੋਂ ਵਧ ਕੇ ਵਿੱਤੀ ਸਾਲ 2024-25 ਵਿੱਚ ਲਗਭਗ 2 ਲੱਖ ਕਰੋੜ ਰੁਪਏ ਹੋ ਗਿਆ ਹੈ – ਜੋ ਕਿ 127 ਗੁਣਾ ਵਾਧਾ ਹੈ। ਸੰਯੁਕਤ ਅਰਬ ਅਮੀਰਾ (UAE) ਭਾਰਤੀ ਮੋਬਾਈਲ ਫ਼ੋਨ ਨਿਰਯਾਤ ਲਈ ਦੂਜਾ ਸਭ ਤੋਂ ਵੱਡਾ ਗਲੋਬਲ ਸਥਾਨ ਹੈ। ਇਸ ਰਾਸ਼ਟਰੀ ਮ...
ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

News of Punjab, Punjab Politics
ਚੰਡੀਗੜ੍ਹ, 9 ਮਈ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ, ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਨੂੰ ਕੁਚਲਣ ਲਈ ਲੋਕਤੰਤਰ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਿਸ਼ਾਨਾ ਬਣਾਉਣ ਲਈ 3 ਕਰੋੜ ਪੰਜਾਬੀ ਭਾਜਪਾ ਨੂੰ ਮੂੰਹਤੋੜ ਜਵਾਬ ਦੇਣਗੇ ਅਤੇ ਉਨ੍ਹਾਂ ਨੇ 'ਆਪ' ਵਰਕਰਾਂ ਵੱਲੋਂ ਭਾਜਪਾ ਦੀ ਬਦਲੇਖੋਰੀ ਅਤੇ ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਬੇਨਕਾਬ ਕਰਨ ਲਈ ਭਾਜਪਾ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ। ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਵਰਗੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਸਥਾਪਿਤ ਹੋਇਆ ਲੋਕਤੰਤਰ ਅੱਜ ਭਾਜਪਾ ਤੋਂ ਗੰਭੀਰ ਖ਼ਤਰੇ ਵਿੱਚ ਹੈ। ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਸਥਾਪਨਾ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿ...
ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

News of Punjab, Punjab Politics
*ਚੰਡੀਗੜ੍ਹ, 9 ਮਈ 2026:*ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ 'ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ 'ਆਪ' ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ ਆਪਣੀਆਂ ਜਾਂਚ ਏਜੰਸੀਆਂ ਨੂੰ ਅੱਗੇ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਦੀ ਸਾਜ਼ਿਸ਼ ਰਚਦੀ ਹੈ। ਸੰਜੀਵ ਅਰੋੜਾ ਖ਼ਿਲਾਫ਼ ਇਹ ਕਾਰਵਾਈ ਉਸੇ ਬਦਲੇ ਦੀ ਰਾਜਨੀਤੀ ਦਾ ਹਿੱਸਾ ਹੈ। ਅਰੋੜਾ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤੰਤਰ ਦੀ ਦੁਰਵਰਤੋਂ ਕਰਕੇ ਚੋਣਾਂ ਲੁੱਟਣ ਅਤੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਹੁਣ ਉਹੀ ਘਿਨੌਣੀ ਖੇਡ ਪੰਜਾਬ ਵਿੱਚ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਜੀਵ ਅਰੋੜਾ ਜੀ 'ਤੇ ਰੇਡ ਨਹੀਂ ਹੈ, ਸਗੋਂ ਇ...