Sunday, August 2
Shadow

Punjab Politics

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

News of Punjab, Punjab Politics
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ...
ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

News of Punjab, Punjab Politics
*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ। ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ। ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂ...
ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

Punjab Politics
ਜ਼ੀਰਾ/ਤਲਵੰਡੀ ਭਾਈ, 7 ਮਈ-      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ।ਸ਼ੁਕਰਾਨਾ ਯਾਤਰਾ ਦੌਰਾਨ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸ਼ਾਇਦ ਕਦੇ ਵੀ ਸੱਤਾ ਵਿੱਚ ਦੁਬਾਰਾ ਨਹੀਂ ਆਵੇਗਾ, ਪਰ ਉਹ ਸਮਾਂ ਜ਼ਰੂਰ ਆਵੇਗਾ ਜਦੋਂ ਉਹ ਅਤੇ ਮਜੀਠੀਆ, ਦੋਵੇਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ 'ਤੇ ਜ਼ੁਲਮ ਢਾਹੁਣ ਤੋਂ ਬਾਅਦ ਵੀ ਉਹ ਬੇਸ਼ਰਮੀ ਨਾਲ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਉਹ ਇੱਕ-ਦੂਜੇ ਨਾਲ ਗੱਲ ਨਹੀਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ ਸੁਖਬੀਰ ਦੇਸ਼ ਛੱਡ ਗਿਆ ਹੈ ਅਤੇ ਵਿਦੇਸ਼ ਬੈਠ ਕੇ ਉਹ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਦਾ ਰਿਹਾ ਕਿ ਉਸ ਨੂੰ ਵਾਪਸ ਆਉਣਾ ਚਾਹੀਦਾ ਹੈ ਜਾਂ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਪਰਮਾਤਮਾ ਦਾ ਰਿਣੀ ਹੈ ਜਿਸ ਨੇ ਉਸ ਨੂੰ ਜਾਗਤ ਜੋ...
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

Punjab Politics
ਨਵੀਂ ਦਿੱਲੀ, 02 ਮਈ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਨੂੰ ਸਿਹਰਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਪੈਸਾ ਨਾ ਹੋਣ ਦਾ ਬਹਾਨਾ ਬਣਾਉਂਦੀਆਂ ਸਨ, ਪਰ ਸੀ.ਐਮ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂ, ਸਗੋਂ ਨੇਕ ਨੀਅਤ ਦੀ ਸੀ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਐਕਸ’ 'ਤੇ ਸਾਂਝੀ ਕੀਤੀ ਗਈ ਜੀ.ਐਸ.ਟੀ. ਸੰਗ੍ਰਹਿ ਦੀ ਜਾਣਕਾਰੀ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ। ਪਰ ਅੱਜ ਪੰਜਾਬ ਨੇ ਇਸ ...
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

Punjab Politics
*ਲੁਧਿਆਣਾ, 02 ਮਈ 2026*- ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ ਇੰਡਸਟਰੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੈਂਬਰ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ...
ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

Punjab Politics
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ। ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ 'ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ 'ਤੇ ਖੜ੍ਹਾ ਹੈ। ਬੁਨਿਆਦੀ ਢਾਂਚੇ ਦੇ ਨਿਰ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ•, 1 ਮਈ :ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਭਾਰਤ ਦੀਆਂ ਜਮਹੂਰੀ ਪਰੰਪਰਾਵਾਂ ਅਤੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਯੋਜਨਾ ਬਣਾਉਣ ਵਾਲੀ ਸਰਕਾਰ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਦੇਸ਼ ਦੀਆਂ ਬੁਨਿਆਦੀ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪਿਛਲੇ ਦਹਾਕੇ ਦੌਰਾਨ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਵਿੱਚ ਬਹੁਤ ਵੱਡਾ ਪਾੜਾ ਹੈ। ਪੰਜਾਬ ਤੋਂ ਛੇ ਰਾਜ ਸਭਾ ਮੈਂਬਰਾਂ ਨੂੰ ਤੋੜਿਆ ਗਿਆ ਹੈ । ਇਹ ਸਪੱਸ਼ਟ ਤੌਰ 'ਤੇ ਇੱਕ ਗਿਣਿਆ-ਮਿੱਥਿਆ ਅਤੇ ਲੋਕਤੰਤਰੀ ਵਿਗਾੜ ਹੈ ਕਿ 117 ਵਿਧਾਨ ਸਭਾ ਸੀਟਾਂ ਵਿੱਚੋਂ ਸਿਰਫ਼ ਦੋ ਸੀਟਾਂ ਜਿੱਤਣ ਵਾਲੀ ਪਾਰਟੀ, ਹੁਣ ਛੇ ਰਾਜ ਸਭਾ ਸੀਟਾਂ ਦਾ ਦਾਅਵਾ ਕਰ ਰਹੀ ਹੈ।'' ਏਜੰਸੀਆਂ ਦੀ ਦੁਰਵਰਤੋਂ ਵੱਲ ਇਸ਼ਾਰਾ ਕਰਦਿਆਂ ਉਹਨਾਂ ਕਿਹਾ...
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ੍ਹ; 1 ਮਈ-ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਧ) ਵਿਰੁੱਧ ਤਿੱਖੀ ਸਿਆਸੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਕਾਰਵਾਈਆਂ ਉਨ੍ਹਾਂ ਦੀ ਮਜ਼ਦੂਰ-ਵਿਰੋਧੀ, ਗਰੀਬ-ਵਿਰੋਧੀ ਅਤੇ ਮੌਕਾਪ੍ਰਸਤ ਪਹੁੰਚ ਨੂੰ ਦਰਸਾਉਂਦੀਆਂ ਹਨ, ਜਦਕਿ 'ਆਪ' ਸਰਕਾਰ ਲਗਾਤਾਰ ਲੋਕ-ਪੱਖੀ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣਾਂ ਤੋਂ ਤੁਰੰਤ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦੇ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਸਿੱਧਾ ਹਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਫੈਸਲਾ ਜਾਣਬੁੱਝ ਕੇ ਚੋਣਾਂ ਤ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

Punjab Politics
*ਚੰਡੀਗੜ੍ਹ, 30 ਅਪ੍ਰੈਲ 2026* :-ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ। ਇਹ ਯੋਜਨਾ ਆਧੁਨਿਕ ਇਲਾਜ ਨੂੰ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲੱਬਧ ਬਣਾ ਰਹੀ ਹੈ। ਉਮਰਦਰਾਜ਼ ਸੁਖਵਿੰਦਰ ਕੌਰ ਲਈ, ਇਹ ਬਦਲਾਅ ਤੁਰੰਤ ਰਾਹਤ ਲੈ ਕੇ ਆਇਆ। ਉਹਨਾਂ ਨੇ ਕਿਹਾ, “ਮੈਨੂੰ ਦੋ-ਤਿੰਨ ਸਾਲਾਂ ਤੋਂ ਗੋਡਿਆਂ ਵਿੱਚ ਦਰਦ ਸੀ। ਕੁੱਝ ਦਿਨ ਤਾਂ ਮੈਂ ਤੁਰ ਵੀ ਨਹੀਂ ਸਕਦੀ ਸੀ। ਹੁਣ ਸਰਜਰੀ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਸਿਹਤ ਕਾਰਡ ਨੇ ਮੈਨੂੰ ਮੇਰੀ ਜ਼ਿੰਦਗੀ ਵਾਪਸ ਦੇ ਦਿੱਤੀ ਹੈ। ਹੁਣ ਮੈਂ ਬਿਨਾਂ ਦਰਦ ਦੇ ਤੁਰ ਸਕਾਂਗੀ।” 67 ਸਾਲਾਂ ਦੀ ਪਰਮਜੀਤ ਕੌਰ ਲਈ ਕੁੱਝ ਸਮਾਂ ਪਹਿਲਾਂ ਤੱਕ ਤੁਰਨਾ ਲਗਭਗ ਅਸੰਭਵ ਹੋ ਗਿਆ ਸੀ। ਇੱਕ ਕਮਰੇ ਤੋਂ ਦੂਜੇ ਕਮਰੇ ਤੱਕ ਜਾਣਾ ਵੀ ਦਰਦਨਾਕ ਸੀ ਅਤੇ ਕੁਝ ਮਿੰਟ ਖੜ੍ਹੇ ਰਹਿ...
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

Punjab Politics
*ਚੰਡੀਗੜ੍ਹ, 30 ਅਪ੍ਰੈਲ 2026*-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ...