Thursday, June 18
Shadow

Uncategorized

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

Uncategorized
ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ 'ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ੍ਰੀ ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿਰਾਂ ਨੇ...
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

Uncategorized
ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ 'ਸ਼ਹੀਦੀ ਦਿਵਸ' (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ ਸਾਨੂੰ...