Saturday, June 13
Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪੰਚਾਇਤਾਂ ਨੂੰ ਮਿਲਿਆ ਬੇਮਿਸਾਲ ਸਸ਼ਕਤੀਕਰਨ, ਵਿਕਸਿਤ ਭਾਰਤ ਦੀ ਨੀਂਹ ਬਣ ਰਹੇ ਪਿੰਡ – ਕ੍ਰਿਸ਼ਨ ਲਾਲ ਪੰਵਾਰ

ਚੰਡੀਗੜ੍ਹ, 10 ਜੂਨ – ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਰਾਜ ਪੱਧਰੀ ਸਸ਼ਕਤ ਪੰਚਾਇਤ ਸਮਾਰੋਹ ਦੇ ਸਫ਼ਲ ਆਯੋਜਨ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਦੀਆਂ ਪੰਚਾਇਤਾਂ ਨੂੰ ਬੇਮਿਸਾਲ ਅਧਿਕਾਰ, ਸਾਧਨ ਅਤੇ ਸਨਮਾਨ ਮਿਲਿਆ ਹੈ। ਪੰਚਾਇਤਾਂ ਨੂੰ ਵਿਕਾਸ ਪ੍ਰਕਿਰਿਆ ਦਾ ਅਸਲ ਭਾਈਵਾਲ ਬਣਾ ਕੇ ਹਰਿਆਣਾ ਸਰਕਾਰ ਪਿੰਡਾਂ ਨੂੰ ਆਤਮ-ਨਿਰਭਰ, ਸਾਫ਼-ਸੁਥਰੇ, ਆਧੁਨਿਕ ਅਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ।

ਪੰਚਾਇਤ ਮੰਤਰੀ ਸ੍ਰੀ ਪੰਵਾਰ ਨੇ ਕਿਹਾ ਕਿ ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ 2,697 ਕਰੋੜ ਰੁਪਏ ਦੀ ਰਕਮ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਜਾਰੀ ਕਰਨਾ ਸਰਕਾਰ ਦੀ ਗਰੀਬਾਂ ਦੀ ਭਲਾਈ ਦੀ ਸੋਚ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਸਵੱਛਤਾ ਅਤੇ ਵਿਕਾਸ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸੂਬੇ ਦੀਆਂ ਛੇ ਗ੍ਰਾਮ ਪੰਚਾਇਤਾਂ ਨੂੰ ‘ਜਾਗ੍ਰਿਤ ਗ੍ਰਾਮ ਪੁਰਸਕਾਰ’ ਤਹਿਤ 1 ਕਰੋੜ 66 ਲੱਖ ਰੁਪਏ ਦੀ ਸਨਮਾਨ ਰਕਮ ਵੀ ਪ੍ਰਦਾਨ ਕੀਤੀ, ਜੋ ਹੋਰ ਪਿੰਡਾਂ ਲਈ ਉਤਸ਼ਾਹ ਦਾ ਕੰਮ ਕਰੇਗੀ।

ਸ੍ਰੀ ਪੰਵਾਰ ਨੇ ਕਿਹਾ ਕਿ 350 ਅਟਲ ਲਾਇਬ੍ਰੇਰੀਆਂ ਦਾ ਉਦਘਾਟਨ, ਐਲਈਡੀ ਸਟ੍ਰੀਟ ਲਾਈਟ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਪੇਂਡੂ ਵਿਕਾਸ ਨਾਲ ਜੁੜੀਆਂ ਕਈ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾਉਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਮੌਜੂਦਾ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੇਂਡੂ ਖੇਤਰਾਂ ਦੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਪਿਛਲੇ 20 ਸਾਲਾਂ ਤੋਂ ਸ਼ਾਮਲਾਤ ਜ਼ਮੀਨ ‘ਤੇ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਲਈ ਅਪਲਾਈ ਕਰਨ ਦੀ ਮਿਆਦ ਨੂੰ ਵਧਾ ਕੇ 16 ਜਨਵਰੀ, 2027 ਤੱਕ ਕਰ ਦਿੱਤਾ ਹੈ, ਜੋ ਕਿ ਸਮਾਜਿਕ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਵਿਕਸਿਤ ਭਾਰਤ-2047 ਦੇ ਟੀਚੇ ਵਿੱਚ ਪੰਚਾਇਤਾਂ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਸੇਵਾ, ਸੁਸ਼ਾਸਨ ਅਤੇ ਗਰੀਬ ਭਲਾਈ ਦੀ 12 ਸਾਲਾਂ ਦੀ ਇਤਿਹਾਸਕ ਯਾਤਰਾ ਤੈਅ ਕੀਤੀ ਹੈ। ਪ੍ਰਧਾਨ ਮੰਤਰੀ ਨੇ ਪਿੰਡਾਂ ਨੂੰ ਵਿਕਾਸ ਦਾ ਆਖਰੀ ਨਹੀਂ, ਸਗੋਂ ਪਹਿਲਾ ਕੇਂਦਰ ਮੰਨਦੇ ਹੋਏ ਜੋ ਦ੍ਰਿਸ਼ਟੀ ਦੇਸ਼ ਨੂੰ ਦਿੱਤੀ ਹੈ, ਉਸੇ ਵਿਜ਼ਨ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੇ ਹਨ। ਅੱਜ ਸੂਬੇ ਦੀਆਂ ਪੰਚਾਇਤਾਂ ਕੇਵਲ ਸਥਾਨਕ ਪ੍ਰਸ਼ਾਸਨ ਦੀ ਇਕਾਈ ਨਹੀਂ, ਸਗੋਂ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਸਾਕਾਰ ਕਰਨ ਦੀ ਇੱਕ ਮਜ਼ਬੂਤ ਨੀਂਹ ਬਣ ਰਹੀਆਂ ਹਨ।

ਪੰਚਾਇਤ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦਾ ਰਸਤਾ ਪਿੰਡਾਂ ਵਿੱਚੋਂ ਹੋ ਕੇ ਗੁਜ਼ਰਦਾ ਹੈ। ਜਦੋਂ ਪਿੰਡ ਸਾਫ਼-ਸੁਥਰੇ, ਨਸ਼ਾ ਮੁਕਤ, ਪੜ੍ਹੇ-ਲਿਖੇ, ਡਿਜੀਟਲ ਅਤੇ ਆਤਮ-ਨਿਰਭਰ ਬਣਨਗੇ, ਉਦੋਂ ਹੀ ਵਿਕਸਿਤ ਭਾਰਤ ਦਾ ਸੰਕਲਪ ਸਾਕਾਰ ਹੋਵੇਗਾ। ਇਸੇ ਉਦੇਸ਼ ਨਾਲ ਹਰਿਆਣਾ ਸਰਕਾਰ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ, ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਨੌਜਵਾਨਾਂ ਲਈ ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਅਤੇ ਔਰਤਾਂ ਦੇ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਸ੍ਰੀ ਪੰਵਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਨੂੰ ਮਜ਼ਬੂਤ ਬਣਾਉਣ, ਈ-ਵਾਹਨਾਂ ਨੂੰ ਉਤਸ਼ਾਹਿਤ ਕਰਨ, ਕੁਦਰਤੀ ਖੇਤੀ ਨੂੰ ਹੁਲਾਰਾ ਦੇਣ, ਜਲ ਸੰਭਾਲ, ਖੇਡ ਸੱਭਿਆਚਾਰ ਦੇ ਪਸਾਰ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਮਜ਼ਬੂਤ ਕਰਨ ਵਰਗੇ ਵਿਸ਼ਿਆਂ ‘ਤੇ ਦਿੱਤੇ ਗਏ ਸੱਦੇ ਨਾਲ ਪੇਂਡੂ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਕੇਵਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦਾ ਸਾਧਨ ਨਹੀਂ ਹਨ,

Leave a Reply

Your email address will not be published. Required fields are marked *