Saturday, June 13
Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਚੰਡੀਗੜ੍ਹ, 13 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਿੰਡ ਖੁਈਆਂ ਸਰਵਰ  ਪਹੁੰਚ ਕੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਮਹਾਰਾਜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ‘ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਸਮੇਤ ਹੋਰ ਮਾਣਯੋਗ ਸੱਜਣ ਵੀ ਮੌਜ਼ੂਦ ਸਨ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਮਹੰਤ ਸ੍ਰੀ ਬ੍ਰਹਮ ਦਾਸ ਜੀ ਦਾ ਅਭਿਵੰਦਨ ਕਰਦਿਆਂ ਸੂਬਾ ਵਾਸੀਆਂ ਦੀ ਸੁਖ, ਸਮ੍ਰਿੱਧੀ ਅਤੇ ਭਲਾਈ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਤਾਂ-ਮਹਾਪੁਰਖਾਂ ਦਾ ਆਸ਼ੀਰਵਾਦ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸੇਵਾ, ਸਦਭਾਵਨਾ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਸੰਤ ਪਰੰਪਰਾ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਮੂਲ ਆਧਾਰ ਹੈ, ਜਿਸ ਨੇ ਹਮੇਸ਼ਾ ਸਮਾਜ ਵਿੱਚ ਭਾਈਚਾਰੇ, ਅਧਿਆਤਮਿਕ ਚੇਤਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਅਜਿਹੇ ਮਹਾਨ ਸੰਤਾਂ ਦਾ ਮਾਰਗਦਰਸ਼ਨ ਸਮਾਜ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਿਹਾ ਹੈ।

ਮਹੰਤ ਸ੍ਰੀ ਬ੍ਰਹਮ ਦਾਸ ਜੀ ਨੇ ਵੀ ਮੁੱਖ ਮੰਤਰੀ ਦੀ ਉੱਤਮ ਸਿਹਤ ਅਤੇ ਲੰਮੀ ਉਮਰ ਦੀ ਮੰਗਲਕਾਮਨਾ ਕੀਤੀ। ਇਸ ਦੌਰਾਨ ਸ਼ਰਧਾਲੂਆਂ ਅਤੇ ਹਾਜ਼ਰ ਪਤਵੰਤੇ ਸੱਜਣਾਂ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ।

Leave a Reply

Your email address will not be published. Required fields are marked *