Thursday, June 4
Shadow

ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਹੋਏ ਉਲੇਖਯੋਗ ਅਤੇ ਹਾਂਪੱਖੀ ਬਦਲਾਅ – ਸ੍ਰੀ ਕ੍ਰਿਸ਼ਨ ਕੁਮਾਰ ਬੇਦੀ

ਚੰਡੀਗੜ੍ਹ, 4 ਜੂਨ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਅਤੇ ਅੰਤੋਂਦੇਯ ਵਿਭਾਗ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅਤੇ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ, ਹਰਿਆਣਾ ਰਾਜ ਸਮਾਜ ਭਲਾਈ ਬੋਰਡ, ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਅਤੇ ਹਰਿਆਣਾ ਕੇਸ਼ਕਲਾ ਤੇ ਸਕਿਲ ਵਿਕਾਸ ਬੋਰਡ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੂੰ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ।

ਅਹੁਦਾ ਸੰਭਾਲਣ ਵਾਲਿਆਂ ਵਿੱਚ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਇਸ਼ਵਰ ਸਿੰਘ ਪਲਾਕਾ, ਵਾਈਸ-ਚੇਅਰਮੈਨ ਸ੍ਰੀ ਭਾਰਤ ਭੂਸ਼ਣ ਟਾਕ ਅਤੇ ਮੈਂਬਰ ਸ੍ਰੀ ਮੋਹਿਤ ਵਾਲਮਿਕੀ, ਸ੍ਰੀ ਜਿਤੇਂਦਰ ਵਾਲਮਿਕੀ, ਸ੍ਰੀਮਤੀ ਰੇਖਾ ਰਾਣੀ, ਸ੍ਰੀ ਸੰਜੀਵ ਘਾਰੂ ਅਤੇ ਸ੍ਰੀ ਚੰਦਰਪ੍ਰਕਾਸ਼ ਬੋਸਤੀ; ਹਰਿਆਣਾ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਕੈਪਟਨ ਯੋਗੇਸ਼ ਬੈਰਾਗੀ; ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਚੇਅਰਮੈਨ ਜਸਮੇਰ ਸਿੰਘ ਬੰਜਾਰਾ ਅਤੇ ਵਾਈਸ-ਚੇਅਰਮੈਨ ਸ੍ਰੀ ਓਮਪਾਲ; ਅਤੇ ਹਰਿਆਣਾ ਕੇਸ਼ਕਲਾ ਅਤੇ ਹੁਨਰ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਯਸ਼ਪਾਲ ਠਾਕੁਰ ਅਤੇ ਵਾਈਸ-ਚੇਅਰਮੈਨ ਸ੍ਰੀ ਨਰੇਸ਼ ਕੁਮਾਰ ਸੈਨ ਸ਼ਾਮਲ ਰਹੇ।

ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਦਾ ਨਿਰਵਾਹ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸੇਵਾ ਭਾਵਨਾ ਨਾਲ ਕਰਨ। ਉਹਨਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਵਰਨਣਯੋਗ ਅਤੇ ਹਾਂਪੱਖੀ ਬਦਲਾਅ ਹੋਏ ਹਨ। ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੁਢਾਪਾ ਸਨਮਾਨ ਭੱਤੇ ਦੀ ਵੰਡ ਵਿੱਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਸੀ, ਜਦੋਂ ਕਿ ਅੱਜ ਇਹ ਭੱਤਾ ਸਿੱਧਾ ਲਾਭਕਾਰਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਰਿਹਾ ਹੈ। ਉਹਨਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ  ਅਪੀਲ ਕਰਦੇ ਹੋਏ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉਹਨਾਂ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਇਸ ਲਈ ਉਹ ਜਨਸੇਵਾ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਜਨਤਾ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦਾ ਯਤਨ ਕਰਨ।

ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਜ਼ਮੀਨੀ ਪੱਧਰ ਨਾਲ ਜੁੜੇ ਲੋਕਾਂ ਨੂੰ ਵੱਖ-ਵੱਖ ਬੋਰਡਾਂ ਵਿੱਚ ਚੇਅਰਮੈਨ, ਵਾਈਸ-ਚੇਅਰਮੈਨ ਅਤੇ ਮੈਂਬਰ ਵਜੋਂ ਨਿਯੁਕਤ ਕਰਨ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਇਆ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਨਵ-ਨਿਯੁਕਤ ਚੇਅਰਮੈਨ, ਵਾਈਸ-ਚੇਅਰਮੈਨ ਅਤੇ ਮੈਂਬਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਪਾਏਦਾਨ ‘ਤੇ ਖੜ੍ਹੇ ਗਰੀਬ ਤੋਂ ਗਰੀਬ ਵਿਅਕਤੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਦਾ ਲਾਭ ਯਕੀਨੀ ਬਣਾਉਣਗੇ।

ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਸ੍ਰੀ ਅਜੇ ਕੁਮਾਰ, ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਵਿਵੇਕ ਪਦਮ ਸਿੰਘ, ਸੂਬਾ ਪ੍ਰਭਾਰੀ ਡਾ. ਸਤੀਸ਼ ਪੂਨੀਆ, ਸੂਬਾ ਜਨਰਲ ਸਕੱਤਰ ਸ੍ਰੀ ਸੁਰਿੰਦਰ ਪੂਨੀਆ, ਸੂਬਾ ਉਪ-ਪ੍ਰਧਾਨ ਸ੍ਰੀਮਤੀ ਬੰਤੋ ਕਟਾਰੀਆ, ਸਾਬਕਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

Leave a Reply

Your email address will not be published. Required fields are marked *