Friday, June 5
Shadow

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਮਾਨਸਾ, 5 ਜੂਨ:             ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸੜਕਾਂ ਦੀ ਹਾਲਤ ਨੂੰ ਤਰਜੀਹੀ ਆਧਾਰ ‘ਤੇ ਸੁਧਾਰਿਆ ਜਾਣਾ ਬੇਹੱਦ ਜ਼ਰੂਰੀ ਹੈ ਇਸ ਲਈ ਸਬੰਧਤ ਕਾਰਜਕਾਰੀ ਏਜੰਸੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਲਿਆਉਣ ਦੀ ਲੋੜ ਹੈ।

            ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਅਧਿਕਾਰੀਆਂ ਤੋਂ ਸ਼ਹਿਰਾਂ ਤੇ ਪਿੰਡਾਂ ਵਿੱਚ ਚੱਲ ਰਹੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹਰੇਕ ਵਿਕਾਸ ਪ੍ਰੋਜੈਕਟ ਦੀ ਪੰਜਾਬ ਸਰਕਾਰ ਵੱਲੋਂ ਤਿੱਖੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਮੂਹ ਕਾਰਜਕਾਰੀ ਏਜੰਸੀਆਂ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ ਕਿ ਸੜਕਾਂ ਦੇ ਨਿਰਮਾਣ ਦੌਰਾਨ ਸਰਕਾਰੀ ਤੇ ਤਕਨੀਕੀ ਮਾਪਦੰਡਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਗੈਰ ਮਿਆਰੀ ਸਮੱਗਰੀ ਦੀ ਬਿਲਕੁਲ ਵੀ ਵਰਤੋਂ ਨਾ ਕੀਤੀ ਜਾਵੇ।

                ਇਸ ਮੌਕੇ ਐਕਸੀਅਨ ਪੰਜਾਬ ਮੰਡੀ ਬੋਰਡ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ 115 ਸੜਕਾਂ ਦੀ ਮੁਰੰਮਤ ਦਾ ਪ੍ਰੋਜੈਕਟ ਚੱਲ ਰਿਹਾ ਹੈ ਜਿਸ ਤਹਿਤ 42 ਸੜਕਾਂ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ 41 ਪ੍ਰਗਤੀ ਅਧੀਨ ਹਨ। ਉਨ੍ਹਾਂ ਨੇ ਦੱਸਿਆ ਕਿ ਇਸੇ ਵਰ੍ਹੇ ਅਗਸਤ ਤੱਕ ਇਨ੍ਹਾਂ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰ ਦਿੱਤਾ ਜਾਵੇਗਾ।

                 ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਮਾਨਸਾ ਪ੍ਰਤੀਕ ਸਿੰਗਲਾ ਵੱਲੋਂ ਦੱਸਿਆ ਗਿਆ ਕਿ ਮਾਨਸਾ ਤੋਂ ਤਲਵੰਡੀ ਸਾਬੋ ਤੱਕ ਅਪਗ੍ਰੇਡ ਹੋ ਰਹੀ ਸੜਕ ਦਾ ਤਕਰੀਬਨ 73 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਜਦਕਿ ਸਰਦੂਲਗੜ੍ਹ ਰਤੀਆ ਰੋਡ ਤੋਂ ਸੰਘਾ (ਹਰਿਆਣਾ ਹੱਦ ਤੱਕ) ਜਿਸ ਵਿੱਚ ਖੈਰਾ ਕਲਾਂ, ਖੈਰਾ ਖੁਰਦ, ਕਰੰਡੀ ਵੀ ਸ਼ਾਮਲ ਹਨ, ਦੀ ਅਪਗ੍ਰੇਡੇਸ਼ਨ ਦਾ ਕੰਮ ਵੀ ਤਕਰੀਬਨ 75 ਪ੍ਰਤੀਸ਼ਤ ਪੂਰਾ ਹੋ ਗਿਆ ਹੈ।

Leave a Reply

Your email address will not be published. Required fields are marked *