Friday, June 19
Shadow

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਸੰਗਰੂਰ, 10 ਅਪ੍ਰੈਲ:= ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ ਅਤੇ ਸਮਾਜਿਕ ਢਾਂਚੇ ਦੇ ਵਿਕਾਸ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਧੀਆ ਮੌਕੇ ਪ੍ਰਦਾਨ ਕੀਤੇ ਜਾ ਸਕਣ।

ਪਿੰਡ ਤੁੰਗਾਂ ਵਿਖੇ ਕੈਬਨਿਟ ਮੰਤਰੀ ਨੇ 32.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਕੂਲ ਦੇ ਨਵੇਂ ਕਮਰੇ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਗ੍ਰਾਂਟਾਂ ਦੇ ਚੈੱਕ ਵੰਡੇ ਗਏ, ਜਿਸ ਅਧੀਨ ਭਗਤ ਰਵਿਦਾਸ ਵੈਲਫੇਅਰ ਕਮੇਟੀ ਨੂੰ ਧਰਮਸ਼ਾਲਾ ਲਈ 4 ਲੱਖ ਰੁਪਏ, ਸ਼ਿਵ ਭੋਲੇ ਵੈਲਫੇਅਰ ਕਲੱਬ ਨੂੰ ਸ਼ਿਵ ਧਰਮਸ਼ਾਲਾ ਲਈ 2 ਲੱਖ ਰੁਪਏ ਅਤੇ ਗੁੱਗਾ ਮਾੜੀ ਵੈਲਫੇਅਰ ਸੁਸਾਇਟੀ ਨੂੰ ਚਾਰਦੀਵਾਰੀ ਲਈ 2 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟਾਂ ਪਿੰਡਾਂ ਵਿੱਚ ਭਾਈਚਾਰਕ ਅਤੇ ਸਮਾਜਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ।

ਇਸੇ ਤਰ੍ਹਾਂ ਪਿੰਡ ਉਭਾਵਾਲ ਵਿਖੇ ਸੀਨੀਅਰ ਸੈਕੰਡਰੀ ਸਕੂਲ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਮਰੇ ਲੋਕ ਅਰਪਣ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਸਟੇਡੀਅਮ ਨੇੜੇ ਸ਼ੈੱਡ ਤਿਆਰ ਕਰਨ ਲਈ 2.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਪਿੰਡ ਪੱਧਰ ‘ਤੇ ਢਾਂਚਾਗਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਸਹਿਯੋਗ ਦੇਣ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।

ਇਸ ਮੌਕੇ ਪਤਵੰਤੇ ਵਿਅਕਤੀ, ਪੰਚਾਇਤ ਮੈਂਬਰ ਅਤੇ ਇਲਾਕਾ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *