
ਬਟਾਲਾ, 29 ਅਕਤੂਬਰ – ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਮੁਹਿੰਮ ਵਿੱਢੀ ਗਈ ਹੈ ਅਤੇ ਪਿੰਡਾਂ ਵਿੱਚ ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਵਿੱਚ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ।
ਬਟਾਲਾ ਵਿਖੇ ਵਾਰਡ ਨੰਬਰ 17 ਅਤੇ 31 ਵਿਖੇ ਮੀਟਿੰਗ ਕੀਤੀ ਗਈ ਅਤੇ ਨਸ਼ਿਆਂ ਨੂੰ ਖਤਮ ਕਰਨ ਦੇ ਸਬੰਧ ਵਿੱਚ ਲੋਕਾਂ ਨੂੰ ਮਿਲਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਪਰਦੀਪ ਕੁਮਾਰ, ਕੌਂਸਲਰ ਦਵਿੰਦਰ ਸਿੰਘ ਮੱਟੂ, ਵਾਰਡ 31 ਦੇ ਇੰਚਾਰਜ ਰਾਜੀਵ ਵਿੱਗ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਵਾਈਸ ਕੁਆਰਡੀਨੇਟਰ ਸੰਧੂ ਭੱਟੀ ਅਤੇ ਵਾਰਡ ਵਾਸੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਨਸ਼ਿਆਂ ਖਿਲਾਫ਼ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਸਬੰਧੀ, ਕਿਵੇਂ ਆਪਣੇ ਆਲੇ-ਦੁਆਲੇ ਨਸ਼ਾ ਕਰਨ ਵਾਲੇ ਅਤੇ ਵੇਚਣ ਵਾਲਿਆਂ ਨੂੰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਰੋਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਮੁਹਿੰਮ ਤਹਿਤ ਲੋਕਾਂ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਜ਼ਮੀਨੀ ਪੱਧਰ ‘ਤੇ ਕੀਤਾ ਗਿਆ ਕੰਮ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋ ਨਾ ਕੇਵਲ ਨਸ਼ਾਂ ਤਸਕਰਾਂ ਖਿਲਾਫ ਲੜਾਈ ਲੜੀ ਜਾ ਰਹੀ ਹੈ ਬਲਕਿ ਨਸ਼ਾ ਗ੍ਰਸਤ ਪੀੜਤ ਲੋਕਾਂ ਦਾ ਨਸ਼ਾ ਛੁਡਾਊ ਕੇਂਦਰਾ ਵਿਚ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਕਿਸਮ ਦੀ ਰਿਆਇਤ ਨਹੀਂ ਵਰਤੀ ਜਾਵੇਗੀ।ਜਿਸ ਦੇ ਚੱਲਦਿਆ ਯੁੱਧ ਨਸ਼ਿਆ ਵਿਰੁੱਧ ਤਹਿਤ ਹਜ਼ਾਰਾ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ ਅਤੇ ਐੱਫ.ਆਈ.ਆਰ. ਦਰਜ ਕੀਤੀ ਗਈਆ ਹਨ।