Friday, June 19
Shadow

ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

ਕੋਟਕਪੂਰਾ, 19 ਜੂਨ- ਸਪੀਕਰ ਪੰਜਾਬ ਵਿਧਾਨ ਸਭਾ  ਸ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਮੁਲਾਕਾਤ ਕੀਤੀ ਜਾ ਰਹੀ ਹੈ।

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਇਸ ਮੌਕੇ ਸਰਪੰਚ ਅਭੀਜੀਤ ਸਿੰਘ ਢਿੱਲੋਂ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਭੋਲਾ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਮੀਤਾ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਗੁਰਮੀਤ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *