Tuesday, June 23
Shadow

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਚੰਡੀਗੜ੍ਹ, 23 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲਏ ਸਨ ਅਤੇ ਬਾਅਦ ਵਿੱਚ ਗੁਰਵਿੰਦਰ ਸਿੰਘ, ਏਐਫਐਸਓ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਮ ‘ਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਮਾਨਵ ਭਨੋਟ, ਜੂਨੀਅਰ ਆਡੀਟਰ, ਨੇ ਸ਼ਿਕਾਇਤਕਰਤਾ ਤੋਂ ਆਪਣੇ ਲਈ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ ‘ਤੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਰਿਸ਼ਵਤ ਵਜੋਂ 50,000 ਰੁਪਏ ਲਏ ਸਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਤਿਆਰ ਕੀਤੀਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਾਬਤ ਕੀਤਾ।

ਇਸ ਸਬੰਧੀ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *