Tuesday, July 28
Shadow

Tag: aking news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

News of Punjab
ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ। ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ' ਅਤੇ 'ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ' ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।" ਪ੍ਰਸ਼ਾਸਕੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ, ਜੋ ਸਖ਼ਤ ਕਾਨੂੰਨੀ ਕਾਰਵਾਈ, ਇਲਾਜ ਅਤੇ ਮੁੜ ਵਸੇਬੇ ਦੇ ਨਾਲ-ਨਾਲ ਲਗਾਤਾਰ ਜਾਗਰੂਕਤਾ ਅਤੇ ਰੋਕਥਾਮ ਦੀ ਤਿੰਨ ਪੱਧਰੀ ਰਣਨੀਤੀ ਰਾਹੀਂ ਅਹਿਮ ਨਤੀਜੇ ਦੇ ਰਹੀ ਹੈ। ਮੁਹਿੰਮ ਦੇ 500 ਦਿਨ ਪੂਰੇ ਹੋਣ ਮੌਕੇ ਰੱਖੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਇਹ ਪਹਿਲ ਪੰਜਾਬ ਦੇ ਨੌਜਵਾਨਾਂ ਦੀ ਰਾਖੀ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਇੱਕ ਸੁਚੱਜੀ ਅਤੇ ਸਮੁੱਚੀ ਰਣਨੀਤੀ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ, “ਸਾਡੀ ਮੁਹਿੰਮ ਦਾ ਨਾਅਰਾ ਹੈ...