ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ
ਫ਼ਿਰੋਜ਼ਪੁਰ, 03 ਅਗਸਤ:
ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ 2026 ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫ਼ਾਈ, ਸਨਮਾਨ ਚਿੰਨ੍ਹ, ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧ...








