Saturday, June 20
Shadow

Tag: breaking news

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ

News of Punjab
ਕੋਟਕਪੂਰਾ, 15 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ-2, ਨਾਨਕ ਨਗਰੀ ਕੋਟਕਪੂਰਾ, ਪਿੰਡ ਥਾੜੇ ਦੀ ਧਰਮਸ਼ਾਲਾ, ਪਿੰਡ ਮੌੜ ਅਤੇ ਪਿੰਡ ਪੱਕਾ ਨੰਬਰ 4 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀ ਦੌਰਾਨ ਮੁਹੱਲਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ।  ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਜਾ ਕੇ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ। ਇਸ ਮੌਕੇ ਸਪੀਕਰ ਸ...
ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

local news
ਰੂਪਨਗਰ, 15 ਜੂਨ: ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਅਤੇ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਵੱਲੋਂ ਗੁਬਾਰੇ ਛੱਡ ਕੇ ਲੋਕਾਂ ਨੂੰ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ਖੂਨਦਾਨ ਦੇ ਮਹੱਤਵ ਅਤੇ ਇਸ ਨਾਲ ਹੋਣ ਵਾਲੇ ਲਾਭਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਰਮਨ ਗੁਪਤਾ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇੱਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਬਚਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਨਿਯਮਿਤ ਤੌਰ ‘ਤੇ ਸਵੈਇੱਛਿਕ ਖੂਨਦਾਨ ਕਰਨ ਲਈ ਅਪੀਲ ਕੀਤੀ। ਡਾ. ਗੁਪਤਾ ਨੇ ਦੱਸਿਆ ਕਿ ਖੂਨਦਾਨ ਦਿਲ ਦੀ ਸਿਹਤ ਲਈ ਲਾਭਦਾਇਕ ਹੈ ਅਤੇ ਇਸ ਨਾਲ ਸਰੀਰ ਵਿੱਚ ਨਵੇਂ ਖੂਨ ਦੇ ਸੈੱਲ ਬਣਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਗਰ ਦੀ ਸੁਰੱਖਿਆ ਕਰਨ, ਕੈਲੋਰੀ ਬਰਨ ਕਰਨ ਵਿੱਚ ਮਦਦ ਕਰਨ, ਮੁਫ਼ਤ ਸਿਹਤ ਜਾਂਚ ਦਾ ਮੌਕਾ ਪ੍ਰਦਾਨ ਕਰਨ ਅਤੇ ਮਾਨਸਿਕ ਖੁਸ਼ੀ ਤੇ ਸੰਤੁਸ਼ਟੀ ਪ੍ਰਾਪਤ ਕਰਨ ਵਿੱਚ ਵੀ ਸਹਾਇਕ ਹੈ। ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਵਾਲੇ ਵਿਅਕਤੀ ਦੀ ਉਮਰ 18 ਤੋਂ 65 ਸਾਲ ਹੋਣੀ ਚਾਹ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

News of Punjab
ਫਰੀਦਕੋਟ, 15 ਜੂਨ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ  ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ...
ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ

ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ

News of Punjab
ਹੁਸ਼ਿਆਰਪੁਰ, 15 ਜੂਨ: ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਾਂਤੀ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਰਾਮ ਲਾਲ ਅਤੇ ਊਸ਼ਾ ਦੇਵੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਟਿਊਬਵੈੱਲ ਲਈ ਆਪਣੀ ਜ਼ਮੀਨ ਦਾਨ ਕੀਤੀ ਹੈ।          ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਂਤੀ ਨਗਰ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ ਸੋਲਰ ਸਿਸਟਮ ਸਥਾਪਤ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।         ਉਨ੍ਹਾਂ ਕਿਹਾ ਕਿ ਵੱਧ ਰਹੀ ਆਬਾਦੀ ਅਤੇ ਪਾਣੀ ਦੀ ਵਧਦੀ ਮੰਗ ਕਾਰਨ ਕੁਝ ਥਾਵਾਂ 'ਤੇ ਪੀਣ ਵਾਲੇ ਪਾਣੀ ਦੀ ਕਮੀ ਦੀ ਸਮੱਸਿਆ ਸਾਹਮਣੇ ਆਈ ਹੈ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੇਂ ਟਿ...
ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ

ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ

News of Punjab
ਨੰਗਲ 15 ਜੂਨ: ਪਿੰਡ ਬ੍ਰਹਮਪੁਰ ਵਿੱਚ ਕਰਵਾਏ ਗਏ ਮਾਤਾ ਰਾਣੀ ਦੇ ਵਿਸ਼ਾਲ ਜਾਗਰਣ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੇ ਸੈਂਕੜੇ ਸ਼ਰਧਾਲੂਆਂ ਨੇ ਭਾਗ ਲਿਆ ਅਤੇ ਮਾਤਾ ਰਾਣੀ ਦੀ ਭਗਤੀ ਵਿੱਚ ਲੀਨ ਹੋ ਕੇ ਰਾਤ ਭਰ ਕੀਰਤਨ ਅਤੇ ਭਜਨਾਂ ਦਾ ਆਨੰਦ ਮਾਣਿਆ। ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਹੋਇਆ ਸੀ, ਜਿੱਥੇ ਹਰ ਕੋਈ ਮਾਤਾ ਦੀ ਭਗਤੀ ਵਿੱਚ ਰੰਗਿਆ ਹੋਇਆ ਨਜ਼ਰ ਆਇਆ।               ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਸਭ ਦੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੀ ਅਸੀਸ ਨਾਲ ਹੀ ਜੀਵਨ ਵਿੱਚ ਸੁੱਖ-ਸਮ੍ਰਿੱਧੀ ਆਉਂਦੀ ਹੈ ਅਤੇ ਮਨੁੱਖ ਨੂੰ ਸਹੀ ਰਸਤਾ ਮਿਲਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿਲੋਂ ਕਾਮਨਾ ਕਰਦੇ ਹਨ ਕਿ ਮਾਤਾ ਰਾਣੀ ਸਭ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀਆਂ ਅਤੇ ਖੁਸ਼ੀਆਂ ਭਰਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

Breaking News
ਮੋਹਾਲੀ, 14 ਜੂਨ- ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਗਿਆ ਸੀ, ਉਦੋਂ ਪੂਰੇ ਸੂਬੇ ਵਿੱਚ ਨਸ਼ੇ ਫੈਲ ਗਏ ਸਨ ਅਤੇ ਪੰਜਾਬ ਉੱਤੇ ਇੱਕ ਕਾਲਾ ਦੌਰ ਛਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਉਸ ਮੁਸ਼ਕਲ ਦੌਰ ਵਿੱਚੋਂ ਕੱਢ ਕੇ ਮੁੜ ਤਰੱਕੀ ਦੇ ਰਾਹ 'ਤੇ ਪਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਲੋਕਾਂ ਨੂੰ ਇਸ ਬਦਲਾਅ ਨੂੰ ਹੋਰ ਮਜ਼ਬੂਤ ​​ਕਰਨ ਦੀ ਅਪੀਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ...
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

Breaking News
ਜਲੰਧਰ, 14 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿ...
ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,932 ਹੋ ਗਈਆਂ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾ...
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ। ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ - ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ ਅਤੇ ਦੋ ਨ...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

News of Punjab
ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ ਅਤੇ 04 ਗ੍ਰਾਮ ਚਿੱਟਾ/ਹੈਰੋਇੰਨ ਬ੍ਰਾਮਦ ਕਰਵਾਏ ਗਏ ਤੇ 27 ਐਨ.ਡੀ.ਪੀ.ਐਸ ਤਹਿਤ 01 ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ ।ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆ ਵਿੱਚ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 117 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 56 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅ...