Saturday, June 20
Shadow

Tag: breaking news

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ

local news
ਮਾਲੇਰਕੋਟਲਾ, 14 ਜੂਨ :        ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ।                ਇਸ ਸਬੰਧੀ ...
ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਸੀ.ਐਮ.ਦੀ ਯੋਗਸ਼ਾਲਾ ਦਾ ਜਰੂਰ ਉਠਾਉਣ ਲਾਭ

local news
ਸ੍ਰੀ ਮੁਕਤਸਰ ਸਾਹਿਬ 14 ਜੂਨ               ਸੀ.ਐਮ. ਦੀ ਯੋਗਸ਼ਾਲਾ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਿਹਤ, ਯੋਗਾ ਅਤੇ ਸਕਾਰਾਤਮਕ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਕਲਾਸ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਯੋਗਾ ਕੋਆਰਡੀਨੇਟਰ  ਆਜ਼ਾਦ ਸਿੰਘ ਨੇ ਦਿੱਤੀ।               ਉਹਨਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਇੱਕ ਨਾਗਰਿਕ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾਵੇ ਤਾਂ ਜ਼ੋ ਤਨਾਅ ਮੁਕਤ ਜਿੰਦਗੀ ਜਿਉਂ ਸਕਣ।  ਸੀ.ਐਮ. ਦੀ ਯੋਗਸ਼ਾਲਾਂ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।                 ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ—ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਭਾਈਚਾਰਕ ਥਾਵਾਂ ਤੇ ਨਿਯਮਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਨ ਲਈ ਹਿੱ...
ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ

ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ

News of Punjab
ਤਪਾ/ ਭਦੌੜ, 14 ਜੂਨ-   ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਕੁੱਬੇ ਵਿਚ ਨਵੇਂ ਮੋਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਮੋਘੇ ਨਾਲ ਪਿੰਡ ਕੁੱਬੇ ਨੇੜਲੇ ਕਰੀਬ ਢਾਈ ਸੌ ਏਕੜ ਰਕਬੇ ਨੂੰ ਪਹਿਲੀ ਵਾਰੀ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਅਤੇ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿਚ ਨਹਿਰੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਸੈਂਕੜੇ ਏਕੜ ਰਕਬੇ ਨੂੰ ਨਹਿਰੀ ਪਾਣੀ ਨਸੀਬ ਹੋਇਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਨਹਿਰੀ ਪਾਣੀ ਖੇਤ ਖੇਤ ਪੁੱਜਦਾ ਕਰਨ ਲਈ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਉਪਰਾਲੇ ਕੀਤੇ ਹਨ। ਉਨ੍ਹਾਂ ਇਲਾਕੇ ਦੇ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕਰੋੜਾਂ ਰੁਪਏ ਜਲ ਸਰੋਤ ਮਹਿਕਮੇ ਨੂੰ ਜਾਰੀ ਕੀਤੇ ਹਨ ਜਿਸ ਨਾਲ ਜਿੱਥੇ ਖਾਲ/ਕੱਸੀਆਂ ਦਾ ਕੰਮ ਹੋਇਆ, ਓਥੇ ਜ਼ਮੀਨਦੋਜ਼ ਪਾਈਪਾਂ ਲੱਗੀਆਂ ਅਤੇ ਨਵੇਂ ਮੋਘੇ ਲਾਏ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਆਉਣ ਮਗਰੋਂ ਪਹਿਲੀ ਵਾਰ ਟੇਲ...
ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

News of Punjab
ਬਰਨਾਲਾ, 14 ਜੂਨ-        ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।   ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ।        ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ....
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

News of Punjab
ਚੰਡੀਗੜ੍ਹ, 12 ਜੂਨ 2026: ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ...
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

Breaking News
ਜਲੰਧਰ; 13 ਜੂਨ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ 'ਇੱਕ ਸ਼ਾਮ ਸ਼ਿਵ ਦੇ ਨਾਮ' ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਸ਼ਿਰਕਤ ਕੀਤੀ, ਜੋ ਭਗਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਮਸ਼ਹੂਰ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਵਾਨ ਸ਼ਿਵ ਤੇ ਭਗਵਾਨ ਪਰਸ਼ੂਰਾਮ ਜੀ ਨੂੰ ਸਮਰਪਿਤ ਭਜਨ ਗਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕੀਤਾ, ਜਦਕਿ ਕਈ ਪੂਜਨੀਕ ਸੰਤਾਂ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਲਵਾਈ।ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵਾਨ ਪਰਸ਼ੂਰਾਮ ਜੀ ਜੈਅੰਤੀ ਦੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਨਾਲ ਹਾਜ਼ਰੀ ਭਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਮੈਂ ਧਾਰਮਿਕ ਉਤਸ਼ਾਹ, ਭਗਤੀ ਅਤੇ ਅਧਿਆਤ...
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

Breaking News
ਜਲੰਧਰ, 13 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿ...
ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

News of Punjab
ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਦੀ ਯੋਗ ਅਗਵਾਈ ਹੇਠ ਅੱਜ ਸਬਜ਼ੀ ਮੰਡੀ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਸੀ। ਇਸ ਕੈਂਪ ਦੌਰਾਨ ਓਟ ਕਲੀਨਿਕ ਕਾਉਂਸਲਰ ਜਸਜੀਤ ਕੌਰ ਅਤੇ ਡੀ ਅਡਿਕਸ਼ਨ ਸੈਂਟਰ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਸਿਹਤ, ਸਮਾਜਿਕ ਅਤੇ ਪਰਿਵਾਰਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਸ਼ਾ ਮਨੁੱਖ ਦੇ ਸਰੀਰ ਨੂੰ ਹੀ ਨਹੀਂ, ਸਗੋਂ ਉਸਦੇ ਪਰਿਵਾਰਕ ਸੰਬੰਧਾਂ ਅਤੇ ਸਮਾਜਿਕ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ। ਮਾਹਿਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਾ ਛੱਡਣਾ ਅਸੰਭਵ ਨਹੀਂ ਹੈ, ਜੇਕਰ ਵਿਅਕਤੀ ਨੂੰ ਸਹੀ ਮਾਰਗਦਰਸ਼ਨ ਅਤੇ ਸਮੇਂ ਸਿਰ ਇਲਾਜ ਮਿਲੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਕਿਸਮ ...
ਹਰਿਆਣਾ ਵਿੱਚ ਅੰਨ੍ਹੇਰੀ-ਤੂਫ਼ਾਨ ਕਾਰਨ ਪ੍ਰਭਾਵਿਤ ਬਿਜਲੀ ਵਿਵਸਥਾ ਦੀ ਬਹਾਲੀ ਤੇਜ਼, 1,552 ਕਰਮਚਾਰੀ ਦਿਨ-ਰਾਤ ਜੁਟੇ – ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ

ਹਰਿਆਣਾ ਵਿੱਚ ਅੰਨ੍ਹੇਰੀ-ਤੂਫ਼ਾਨ ਕਾਰਨ ਪ੍ਰਭਾਵਿਤ ਬਿਜਲੀ ਵਿਵਸਥਾ ਦੀ ਬਹਾਲੀ ਤੇਜ਼, 1,552 ਕਰਮਚਾਰੀ ਦਿਨ-ਰਾਤ ਜੁਟੇ – ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ

Haryana News
ਚੰਡੀਗੜ੍ਹ, 13 ਜੂਨ - ਹਰਿਆਣਾ ਦੇ ਊਰਜਾ ਮੰਤਰੀ  ਅਨਿਲ ਵਿੱਜ ਨੇ ਸੂਬੇ ਵਿੱਚ ਹਾਲ ਹੀ ਵਿੱਚ ਆਏ ਅੰਨ੍ਹੇਰੀ-ਤੂਫ਼ਾਨ ਕਾਰਨ ਪ੍ਰਭਾਵਿਤ ਹੋਈ ਬਿਜਲੀ ਵਿਵਸਥਾ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਨੂੰ ਜਲਦੀ ਬਹਾਲ ਕੀਤਾ ਜਾਵੇ ਅਤੇ ਪ੍ਰਭਾਵਿਤ ਖਪਤਕਾਰਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਰਾਹਤ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਵਿਵਸਥਾ ਨੂੰ ਜਲਦੀ ਆਮ ਵਾਂਗ ਬਣਾਉਣ ਲਈ ਵਿਭਾਗ ਵੱਲੋਂ ਵਿਆਪਕ ਪੱਧਰ 'ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਵਿੱਜ ਨੇ ਦੱਸਿਆ ਕਿ ਤੇਜ਼ ਅੰਨ੍ਹੇਰੀ ਅਤੇ ਤੂਫ਼ਾਨ ਕਾਰਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 13,277 ਬਿਜਲੀ ਦੇ ਖੰਭੇ ਨੁਕਸਾਨੇ ਗਏ ਜਾਂ ਉਖੜ ਗਏ, ਜਿਨ੍ਹਾਂ ਦੀ ਮੁਰੰਮਤ ਅਤੇ ਮੁੜ-ਸਥਾਪਨਾ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਨ੍ਹਾਂ ਵਿੱਚ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ 2,791 ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ 10,486 ਖੰਭੇ ਸ਼ਾਮਲ ਹਨ। ਉਨ੍ਹਾਂ ਨੇ&n...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Haryana News
ਚੰਡੀਗੜ੍ਹ, 13 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਿੰਡ ਖੁਈਆਂ ਸਰਵਰ  ਪਹੁੰਚ ਕੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਮਹਾਰਾਜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ 'ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਸਮੇਤ ਹੋਰ ਮਾਣਯੋਗ ਸੱਜਣ ਵੀ ਮੌਜ਼ੂਦ ਸਨ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਮਹੰਤ ਸ੍ਰੀ ਬ੍ਰਹਮ ਦਾਸ ਜੀ ਦਾ ਅਭਿਵੰਦਨ ਕਰਦਿਆਂ ਸੂਬਾ ਵਾਸੀਆਂ ਦੀ ਸੁਖ, ਸਮ੍ਰਿੱਧੀ ਅਤੇ ਭਲਾਈ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਤਾਂ-ਮਹਾਪੁਰਖਾਂ ਦਾ ਆਸ਼ੀਰਵਾਦ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸੇਵਾ, ਸਦਭਾਵਨਾ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀ ਸੰਤ ਪਰੰਪਰਾ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਮੂਲ ਆਧਾਰ ਹੈ, ਜਿਸ ਨੇ ਹ...